ਆਈ ਤਾਜ਼ਾ ਵੱਡੀ ਖਬਰ
ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਜਿੱਥੇ ਬਹੁਤ ਸਾਰੇ ਵੱਖ-ਵੱਖ ਖੇਤਰਾਂ ਦੇ ਲੋਕਾਂ ਨੂੰ ਪ੍ਰਭਾਵਿਤ ਕੀਤਾ। ਉਥੇ ਹੀ ਇਸ ਨੂੰ ਠੱਲ ਪਾਉਣ ਵਾਸਤੇ ਸਰਕਾਰ ਵੱਲੋਂ ਜਿਥੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ ਅਤੇ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਜਿਸ ਨਾਲ ਇਸ ਕਰੋਨਾ ਨੂੰ ਠੱਲ੍ਹ ਪਾਈ ਗਈ ਹੈ ਅਤੇ ਉਸ ਤੋਂ ਬਾਅਦ ਲੋਕਾਂ ਵੱਲੋਂ ਜ਼ਿੰਦਗੀ ਨੂੰ ਲੀਹ ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਕਿ ਉਹ ਫਿਰ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ।
ਬਹੁਤ ਸਾਰੀਆਂ ਫ਼ਿਲਮੀ ਹਸਤੀਆਂ ਜਿੱਥੇ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ। ਉਥੇ ਹੀ ਸੜਕ ਹਾਦਸੇ ਅਤੇ ਬਿਮਾਰੀਆਂ ਦੀ ਲਪੇਟ ਵਿੱਚ ਆਉਣ ਕਾਰਨ ਵੀ ਬਹੁਤ ਸਾਰੀਆਂ ਹਸਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਦੁਨੀਆਂ ਤੋਂ ਜਾਣ ਵਾਲੀਆਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ 32 ਸਾਲਾ ਮਸ਼ਹੂਰ ਅਦਾਕਾਰਾ ਦੀ ਅਚਾਨਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਫ਼ਿਲਮ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਦੱਖਣੀ ਅਫਰੀਕਾ ਦੀ ਅਦਾਕਾਰਾ ਅਤੇ ਮਾਡਲ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ 32 ਸਾਲਾ ਦੀ ਅਦਾਕਾਰਾ ਚਾਰਲਬੀ ਡੀਨ ਦਾ ਦਿਹਾਂਤ ਹੋਇਆ ਹੈ। ਉੱਥੇ ਹੀ ਉਨ੍ਹਾਂ ਦੀ ਮੌਤ ਦੀ ਖਬਰ ਮਿਲਦੇ ਹੀ ਫਿਲਮ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਬਹੁਤ ਸਾਰੀਆਂ ਹਿੱਟ ਫ਼ਿਲਮਾਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਵਾਲੀ ਇਸ ਅਭਿਨੇਤਰੀ ਦਾ ਦਿਹਾਂਤ ਨਿਊਯਾਰਕ ਸਿਟੀ ਦੇ ਇਕ ਹਸਪਤਾਲ ਵਿਚ ਹੋਇਆ ਹੈ। ਜਿੱਥੇ ਉਹ ਜੇਰੇ-ਇਲਾਜ ਸੀ ਉਥੇ ਹੀ ਉਨ੍ਹਾਂ ਦਾ ਸੋਮਵਾਰ ਨੂੰ ਦਿਹਾਂਤ ਹੋ ਗਿਆ।
14 ਸਾਲ ਦੀ ਉਮਰ ਵਿੱਚ ਜਿਥੇ ਉਨ੍ਹਾਂ ਵੱਲੋਂ ਮਾਡਲਿੰਗ ਦੀ ਸ਼ੁਰੂਆਤ ਕੀਤੀ ਗਈ ਸੀ। ਜਿੱਥੇ ਉਹ ਆਪਣੇ ਸਕੂਲ ਦੇ ਦਿਨਾਂ ਦੌਰਾਨ ਬਹੁਤ ਹੀ ਜ਼ਿਆਦਾ ਪਤਲੀ ਸੀ ਅਤੇ ਉਸ ਨੂੰ ਆਪਣੇ ਪਤਲੇ ਹੋਣ ਤੋਂ ਨਫ਼ਰਤ ਹੋ ਗਈ ਸੀ। ਉਨ੍ਹਾਂ ਦੀ ਮੌਤ ਦੀ ਖਬਰ ਮਿਲਦੇ ਹੀ ਵੱਖ ਵੱਖ ਸਖ਼ਸੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।
ਤਾਜਾ ਜਾਣਕਾਰੀ