ਮਿਲੇ 105 ਕੋਰੋਨਾ ਪੌਜੇਟਿਵ ਮਰੀਜ
ਕਰੋਨਾ ਦਾ ਜਾਲ ਪੰਜਾਬ ਚ ਦਿਨ ਪ੍ਰਤੀ ਦਿਨ ਵੱਡਾ ਹੀ ਜਾ ਰਿਹਾ ਹੈ ਜਿਸ ਨਾਲ ਪੰਜਾਬ ਅੰਦਰ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। ਕਿਓੰਕੇ ਹੁਣ ਰੋਜਾਨਾ ਹੀ ਇਸ ਵਾਇਰਸ ਨਾਲ ਕੀਮਤੀ ਜਾਨਾ ਜਾ ਰਹੀਆਂ ਹਨ।ਇਸ ਵਾਇਰਸ ਨੇ ਜਿਥੇ ਜਾਨੀ ਨੁਕਸਾਨ ਜਾਰੀ ਰੱਖਿਆ ਹੋਇਆ ਹੈ ਓਥੇ ਆਰਥਿਕ ਨੁਕਸਾਨ ਵੀ ਲੋਕਾਂ ਅਤੇ ਸਰਕਾਰਾਂ ਨੂੰ ਝੱਲਣਾ ਪੈ ਰਿਹਾ ਹੈ।
ਪੰਜਾਬ ‘ਚ ਵੀਰਵਾਰ ਨੂੰ ਕੋਰੋਨਾ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 105 ਨਵੇਂ ਮਾਮਲੇ ਸਾਹਮਣੇ ਆਏ। ਚੰਗੀ ਗੱਲ ਇਹ ਰਹੀ ਕਿ 277 ਲੋਕ ਸਿਹਤਯਾਬ ਹੋਏ। ਸੂਬੇ ‘ਚ ਹੁਣ ਸਰਗਰਮ ਕੇਸ 1537 ਹੀ ਬਚੇ ਹਨ।
ਸੂਬੇ ‘ਚ ਕੁੱਲ ਮੌਤਾਂ ਦੀ ਗਿਣਤੀ 154 ਹੋ ਗਈ ਹੈ, ਜਦਕਿ ਕੁਲ ਪੀੜਤ 5839 ਹੋ ਗਏ ਹਨ। ਵੀਰਵਾਰ ਨੂੰ ਗੁਰਦਾਸਪੁਰ ‘ਚ 25 ਸਾਲਾ ਲੜਕੀ ਦੀ ਮੌਤ ਹੋ ਗਈ। ਉਸਨੂੰ ਪਹਿਲਾਂ ਤੋਂ ਦਿਲ ਦੀ ਬਿਮਾਰੀ ਸੀ। ਸੰਗਰੂਰ ‘ਚ 55 ਸਾਲ ਤੇ ਅੰਮ੍ਰਿਤਸਰ ‘ਚ 71 ਸਾਲ ਦੀ ਔਰਤ ਦੀ ਮੌਤ ਹੋ ਗਈ।
ਲੁਧਿਆਣਾ ‘ਚ ਵੀ ਇਕ ਵਿਅਕਤੀ ਨੇ ਦਮ ਤੋੜ ਦਿੱਤਾ। ਵੀਰਵਾਰ ਨੂੰ ਸਭ ਤੋਂ ਜ਼ਿਆਦਾ 35 ਕੇਸ ਲੁਧਿਆਣਾ ‘ਚ ਤਾਂ ਜਲੰਧਰ ‘ਚ 17 ਕੇਸ ਆਏ। ਬਠਿੰਡਾ ‘ਚ ਅੱਠ, ਕਪੂਰਥਲਾ ਤੇ ਮੁਕਤਸਰ ‘ਚ ਛੇ-ਛੇ, ਅੰਮ੍ਰਿਤਸਰ ਤੇ ਫਾਜ਼ਿਲਕਾ ‘ਚ ਪੰਜ-ਪੰਜ, ਮੋਗਾ ਤੇ ਬਰਨਾਲਾ ‘ਚ ਚਾਰ-ਚਾਰ ਕੇਸਾਂ ਸਮੇਤ ਕੁਝ ਹੋਰ ਜ਼ਿਲ੍ਹਿਆਂ ‘ਚ ਮਾਮਲੇ ਸਾਹਮਣੇ ਆਏ। ਸੂਬੇ ‘ਚ 27 ਮਰੀਜ਼ ਆਕਸੀਜ਼ਨ ਸਪੋਰਟ ‘ਤੇ ਹਨ, ਜਦਕਿ ਦੋ ਮਰੀਜ਼ ਵੈਂਟੀਲੇਟਰ ‘ਤੇ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ