ਆਈ ਤਾਜਾ ਵੱਡੀ ਖਬਰ

ਬਿਹਤਰ ਭਵਿੱਖ ਦੀ ਖਾਤਰ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾ ਰਿਹਾ ਹੈ। ਜਿਥੇ ਵਿਦੇਸ਼ਾਂ ਵਿਚ ਜਾ ਕੇ ਪੰਜਾਬੀਆਂ ਵੱਲੋਂ ਭਾਰੀ ਮਿਹਨਤ ਮਸ਼ੱਕਤ ਕੀਤੀ ਜਾਂਦੀ ਹੈ ਅਤੇ ਵੱਖ-ਵੱਖ ਖੇਤਰਾਂ ਵਿੱਚ ਵੱਖਰਾ ਹੀ ਨਾਮਣਾ ਖੱਟਿਆ ਗਿਆ ਹੈ। ਉਥੇ ਹੀ ਪਿਛਲੇ ਤਿੰਨ-ਚਾਰ ਸਾਲ ਤੋਂ ਕੈਨੇਡਾ ਦੀ ਧਰਤੀ ਤੇ ਗਏ ਪੰਜਾਬੀਆਂ ਨਾਲ ਬਹੁਤ ਸਾਰੇ ਹਾਦਸੇ ਵਾਪਰ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਅਜਿਹੀਆਂ ਖਬਰਾਂ ਨੂੰ ਲੈ ਕੇ ਜਿੱਥੇ ਸਾਰੇ ਮਾਪਿਆਂ ਦੇ ਦਿਲ ਵਿੱਚ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕਈ ਤਰਾਂ ਦੇ ਸਵਾਲ ਖੜ੍ਹੇ ਹੋ ਜਾਂਦੇ ਹਨ। ਉਥੇ ਹੀ ਵੱਧ ਰਹੀ ਮੌਤਾਂ ਦੀ ਗਿਣਤੀ ਨੂੰ ਲੈ ਕੇ ਮਾਪਿਆਂ ਵਿੱਚ ਚਿੰਤਾ ਵੀ ਵੇਖੀ ਜਾਂਦੀ ਹੈ।

ਜਿੱਥੇ ਪੰਜਾਬ ਤੋਂ ਕੈਨੇਡਾ ਗਏ ਬਹੁਤ ਸਾਰੇ ਨੌਜਵਾਨ ਵਾਪਰਨ ਵਾਲੀਆਂ ਵੱਖ-ਵੱਖ ਸੜਕ ਹਾਦਸਿਆਂ, ਦਿਲ ਦਾ ਦੌਰਾ ਪੈਣ, ਨਸ਼ੇ ਦੀ ਓਵਰਡੋਜ਼ ਅਤੇ ਸਮੁੰਦਰ ਵਿਚ ਡੁੱਬਣ ਕਾਰਨ ਹਾਦਸਿਆਂ ਦਾ ਸ਼ਿਕਾਰ ਹੋਏ ਹਨ। ਉੱਥੇ ਹੀ ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ। ਹੁਣ 4 ਸਾਲ ਪਹਿਲਾਂ ਕੈਨੇਡਾ ਦੇ ਪੰਜਾਬੀ ਮੁੰਡੇ ਦੀ ਮੌਤ ਹੋਣ ਦੀ ਦਰਦਨਾਕ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਣ ਵਾਲੇ ਪਿੰਡ ਘਰਿਆਲੀ ਦਾ ਰਹਿਣ ਵਾਲਾ ਨੌਜਵਾਨ ਜਗਦੀਪ ਸਿੰਘ ਆਪਣੀ ਪਤਨੀ ਦੇ ਨਾਲ ਕੈਨੇਡਾ ਗਿਆ ਸੀ। ਜਿੱਥੇ ਉਹ ਚਾਰ ਸਾਲ ਪਹਿਲਾਂ ਬਹੁਤ ਸਾਰੇ ਸੁਪਨੇ ਸਜਾ ਕੇ ਆਪਣੇ ਪਿੰਡ ਤੋਂ ਕੈਨੇਡਾ ਗਿਆ ਸੀ ਉੱਥੇ ਹੀ ਉਸ ਦਾ ਇਕ ਬੇਟਾ ਵੀ ਹੈ। ਬੀਤੇ ਦਿਨੀਂ ਜਿੱਥੇ ਜਗਦੀਪ ਸਿੰਘ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਹੈ।

ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਨੌਜਵਾਨ ਦੇ ਮਾਤਾ-ਪਿਤਾ ਵੱਲੋਂ ਜਿੱਥੇ ਅੰਬੈਸੀ ਦੇ ਕੋਲ ਉਹਨਾਂ ਦਾ ਵੀਜ਼ਾ ਕਰਵਾਏ ਜਾਣ ਦੀ ਮੰਗ ਕੀਤੀ ਗਈ ਹੈ ਤਾਂ ਜੋ ਆਖਰੀ ਸਮੇਂ ਦੇ ਵਿਚ ਉਹ ਆਪਣੇ ਪੁੱਤਰ ਨੂੰ ਵੇਖ ਸਕਣ। ਕਿਉਂ ਕਿ ਮ੍ਰਿਤਕ ਦਾ ਬੇਟਾ ਵੀ ਆਪਣੇ ਦਾਦਾ-ਦਾਦੀ ਦੇ ਕੋਲ ਹੀ ਇੰਡੀਆ ਰਹਿ ਰਿਹਾ ਹੈ।


ਤਾਜਾ ਜਾਣਕਾਰੀ
4 ਸਾਲ ਪਹਿਲਾਂ ਕੈਨੇਡਾ ਗਏ ਨੌਜਵਾਨ ਪੰਜਾਬੀ ਮੁੰਡੇ ਦੀ ਹੋਈ ਮੌਤ
ByadminFebruary 20, 2023Comments Off on 4 ਸਾਲ ਪਹਿਲਾਂ ਕੈਨੇਡਾ ਗਏ ਨੌਜਵਾਨ ਪੰਜਾਬੀ ਮੁੰਡੇ ਦੀ ਹੋਈ ਮੌਤ
Previous Postਹਾਦਸੇ ਚ 3 ਦਿਨ ਪਹਿਲਾਂ ਲਾੜੀ ਹੋ ਗਈ ਸੀ ਹਾਦਸੇ ਦੀ ਸ਼ਿਕਾਰ, ਬਰਾਤ ਲੈ ਹਸਪਤਾਲ ਪਹੁੰਚਿਆ ਲਾੜਾ ਰਚਾਇਆ ਵਿਆਹ
Next Postਕੈਦੀ ਕੋਲੋਂ ਜਦੋਂ ਫੜਿਆ ਮੋਬਾਈਲ ਮੂੰਹ ਚ ਪਾ ਗਿਆ ਨਿਗਲ, ਦਰਦ ਨਾਲ ਹੋਇਆ ਬੁਰਾ ਹਾਲ ਕਰਾਇਆ ਹਸਪਤਾਲ ਦਾਖਿਲ