ਆਈ ਤਾਜਾ ਵੱਡੀ ਖਬਰ

ਰੋਜ਼ੀ ਰੋਟੀ ਦੀ ਖਾਤਰ ਜਿੱਥੇ ਬਹੁਤ ਸਾਰੇ ਨੌਜਵਾਨਾਂ ਵਲੋ ਵਿਦੇਸ਼ਾਂ ਦਾ ਰੁੱਖ ਕੀਤਾ ਜਾ ਰਿਹਾ ਹੈ। ਉਥੇ ਹੀ ਵਿਦੇਸ਼ਾਂ ਵਿੱਚ ਜਾ ਕੇ ਨੌਜਵਾਨਾਂ ਵੱਲੋਂ ਭਾਰੀ ਮਿਹਨਤ ਮੁਸ਼ੱਕਤ ਕੀਤੀ ਜਾਂਦੀ ਹੈ ਜਿਸ ਸਦਕਾ ਪੰਜਾਬ ਵਸਦੇ ਆਪਣੇ ਮਾਪਿਆਂ ਨੂੰ ਖੁਸ਼ੀਆਂ ਦਿੱਤੀਆਂ ਜਾ ਸਕਣ। ਵਿਦੇਸ਼ ਗਏ ਪੁੱਤਰਾਂ ਦੀ ਸੁੱਖ ਸ਼ਾਂਤੀ ਵਾਸਤੇ ਮਾਪਿਆਂ ਵੱਲੋਂ ਜਿੱਥੇ ਦੁਆਵਾ ਕੀਤੀਆਂ ਜਾਂਦੀਆਂ ਹਨ। ਅਤੇ ਉਨ੍ਹਾਂ ਦੇ ਘਰ ਆਉਣ ਦਾ ਰਸਤਾ ਮਾਪਿਆਂ ਵੱਲੋਂ ਵੇਖਿਆ ਜਾਂਦਾ ਹੈ ਪਰ ਉਦੋਂ ਪੁੱਤਰਾਂ ਦੇ ਘਰ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਦੁਖਦਾਈ ਖਬਰਾਂ ਪਹੁੰਚ ਜਾਂਦੀਆਂ ਹਨ ਜਿਸ ਨੂੰ ਸੁਣ ਕੇ ਦੁਖਾਂ ਦਾ ਪਹਾੜ ਡਿਗ ਪੈਂਦਾ ਹੈ।

ਇਸ ਤਰ੍ਹਾਂ ਦੀਆਂ ਮੰਦਭਾਗੀਆਂ ਖਬਰਾਂ ਦੇ ਸਾਹਮਣੇ ਆਉਣ ਨਾਲ ਜਿੱਥੇ ਬਹੁਤ ਸਾਰੇ ਮਾਪੇ ਪ੍ਰੇਸ਼ਾਨ ਹੋ ਜਾਂਦੇ ਹਨ ਉੱਥੇ ਹੀ ਉਨ੍ਹਾਂ ਦੇ ਦਿਲ ਵਿੱਚ ਡਰ ਪੈਦਾ ਹੁੰਦਾ ਹੈ। ਜਿਥੇ ਵਿਦੇਸ਼ਾਂ ਵਿਚ ਬਹੁਤ ਸਾਰੇ ਨੌਜਵਾਨ ਘਟਨਾਵਾਂ ਦੇ ਸ਼ਿਕਾਰ ਹੁੰਦੇ ਹਨ। ਆਏ ਦਿਨ ਹੀ ਵਿਦੇਸ਼ਾਂ ਤੋਂ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਹੁਣ ਪੰਜ ਸਾਲ ਪਹਿਲਾਂ ਵਿਦੇਸ਼ ਗਏ ਨੌਜਵਾਨ ਦਾ ਜਨਮ ਦਿਨ ਮੌਕੇ ਦਰਿੰਦਿਆਂ ਵੱਲੋਂ ਗੋਲੀ ਮਾਰ ਕੇ ਕਤਲ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਨੀਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਪੰਜਾਬ ਦੇ ਪਿੰਡ ਛੀਨੀਵਾਲ ਕਲਾਂ ਦਾ ਨੋਜਵਾਨ ਉਸ ਸਮੇਂ ਮੌਤ ਦੇ ਮੂੰਹ ਵਿਚ ਚਲਾ ਗਿਆ ਜਦੋਂ ਉਹ ਰੋਜ਼ੀ ਰੋਟੀ ਦੀ ਖਾਤਰ ਮਨੀਲਾ ਗਿਆ ਹੋਇਆ ਸੀ। ਜਿੱਥੇ ਇਹ 26 ਸਾਲਾ ਨੌਜਵਾਨ ਕੁਲਵਿੰਦਰ ਸਿੰਘ ਪੰਜ ਸਾਲ ਪਹਿਲਾਂ ਵਿਦੇਸ਼ ਗਿਆ ਸੀ ਅਤੇ ਮਾਪਿਆਂ ਵੱਲੋਂ ਕਰਜ਼ਾ ਚੁੱਕ ਕੇ ਇਸ ਨੌਜਵਾਨ ਨੂੰ ਵਿਦੇਸ਼ ਭੇਜਿਆ ਗਿਆ ਸੀ। ਉੱਥੇ ਹੀ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਇਸ ਘਟਨਾ ਦੀ ਸੂਚਨਾ ਮਿਲੀ ਹੈ ਉਹਨਾਂ ਦੇ ਪੁੱਤਰ ਦਾ ਵਿਦੇਸ਼ ਵਿਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਮ੍ਰਿਤਕ ਨੌਜਵਾਨ ਦੀ ਲਾਸ਼ ਦੇ ਕੋਲੋਂ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ ਅਤੇ ਮ੍ਰਿਤਕ ਨੌਜਵਾਨ ਦੇ ਮੱਥੇ, ਪੱਟ ਅਤੇ ਹੱਥ ਤੇ ਗੋਲੀਆਂ ਦੇ ਨਿਸ਼ਾਨ ਵੀ ਹਨ ਅਤੇ ਉਸ ਦੀ ਲਾਸ਼ ਖੂਨ ਨਾਲ ਲੱਥ ਪੱਥ ਪੁਲੀਸ ਵੱਲੋਂ ਬਰਾਮਦ ਕੀਤੀ ਗਈ। ਪਰਿਵਾਰ ਵੱਲੋਂ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਗੁਹਾਰ ਸਰਕਾਰ ਅੱਗੇ ਲਗਾਈ ਗਈ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।


ਤਾਜਾ ਜਾਣਕਾਰੀ
5 ਸਾਲ ਪਹਿਲਾਂ ਵਿਦੇਸ਼ ਗਏ ਨੌਜਵਾਨ ਦਾ ਜਨਮਦਿਨ ਮੌਕੇ ਦਰਿੰਦਿਆਂ ਵਲੋਂ ਗੋਲੀਆਂ ਮਾਰ ਕੀਤਾ ਕਤਲ
ByadminFebruary 28, 2023Comments Off on 5 ਸਾਲ ਪਹਿਲਾਂ ਵਿਦੇਸ਼ ਗਏ ਨੌਜਵਾਨ ਦਾ ਜਨਮਦਿਨ ਮੌਕੇ ਦਰਿੰਦਿਆਂ ਵਲੋਂ ਗੋਲੀਆਂ ਮਾਰ ਕੀਤਾ ਕਤਲ
Previous Postਐਲੋਨ ਮਸਕ ਲਈ ਆਈ ਵੱਡੀ ਚੰਗੀ ਖਬਰ, ਬਣੇ ਦੁਨੀਆ ਦੇ ਸਭ ਤੋਂ ਅਮੀਰ ਆਦਮੀ
Next Postਪੰਜਾਬ ਚ ਇਥੇ ਭਿਆਨਕ ਹਾਦਸੇ ਚ ਹੋਈ ਪਤੀ ਪਤਨੀ ਦੀ ਮੌਤ, ਇਲਾਕੇ ਚ ਪਿਆ ਸੋਗ