ਆਈ ਤਾਜਾ ਵੱਡੀ ਖਬਰ

ਅਜੋਕੇ ਦੌਰ ਵਿਚ ਬਹੁਤ ਸਾਰੇ ਲੋਕਾਂ ਦੀ ਜਾਨ ਜਿਥੇ ਵਾਪਰਨ ਵਾਲੇ ਹਾਦਸਿਆਂ ਵਿੱਚ ਚਲੇ ਜਾਂਦੀ ਹੈ ਉੱਥੇ ਹੀ ਬਹੁਤ ਸਾਰੀਆਂ ਧੀਆਂ ਨੂੰ ਦਹੇਜ ਦੀ ਬਲੀ ਚੜ੍ਹਾ ਦਿੱਤਾ ਜਾਂਦਾ ਹੈ। ਪਰ ਇੱਕ ਤੋਂ ਬਾਅਦ ਇੱਕ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ ਜੋ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਅਤੇ ਹਰ ਇੱਕ ਮਾਂ-ਬਾਪ ਆਪਣੇ ਭਵਿੱਖ ਨੂੰ ਲੈ ਕੇ ਅਸੁਰੱਖਿਆ ਮਹਿਸੂਸ ਕਰਦਾ ਹੈ। ਜਿੱਥੇ ਆਪਣੀਆਂ ਧੀਆਂ ਨੂੰ ਪੜ੍ਹਾ-ਲਿਖਾ ਕੇ ਪੈਰਾਂ ਸਿਰ ਕੀਤਾ ਜਾਂਦਾ ਹੈ ਅਤੇ ਅੱਛਾ ਘਰ ਬਾਰ ਦੇਖਕੇ ਅਤੇ ਵਧੀਆ ਲੜਕਾ ਦੇਖ ਕੇ ਉਨ੍ਹਾਂ ਦਾ ਵਿਆਹ ਕੀਤਾ ਜਾਂਦਾ ਹੈ। ਜਿੱਥੇ ਜਾ ਕੇ ਉਨ੍ਹਾਂ ਦੀਆਂ ਧੀਆਂ ਆਪਣੀ ਜਿੰਦਗੀ ਦੀ ਨਵੀ ਸ਼ੁਰੂਆਤ ਕਰ ਸਕਣ। ਬਹੁਤ ਸਾਰੇ ਮਾਪਿਆਂ ਵੱਲੋਂ ਜਿਥੇ ਹੱਦ ਤੋਂ ਵੱਧ ਦਹੇਜ਼ ਵੀ ਦਿਤਾ ਜਾਂਦਾ ਹੈ ਪਰ ਇਸ ਸਭ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਧੀਆਂ ਤੋਂ ਹਮੇਸ਼ਾ ਲਈ ਦੂਰ ਹੋ ਜਾਂਦੀਆਂ ਹਨ

ਹੁਣ ਛੇ ਮਹੀਨੇ ਪਹਿਲਾਂ ਵਿਆਹੀ ਧੀ ਦੀ ਮੌਤ ਦੀ ਖਬਰ ਸੁਣ ਕੇ ਮਾਪਿਆਂ ਦੀਆਂ ਧਾਹਾਂ ਨਿਕਲ ਗਈਆਂ ਹਨ ਅਤੇ ਇਹ ਖੁਲਾਸਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਬੋਹਰ ਦੇ ਅਧੀਨ ਆਉਣ ਵਾਲੇ ਪਿੰਡ ਢਾਣੀ ਸ਼ਫੀ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਵਿੱਚ 22 ਸਾਲਾਂ ਦੀ ਲੜਕੀ ਸੰਧਿਆ ਦੀ ਸ਼ੱਕੀ ਹਲਾਤਾਂ ਵਿਚ ਮੌਤ ਹੋਈ ਹੈ ਜਿਸ ਦਾ ਵਿਆਹ 6 ਮਹੀਨੇ ਪਹਿਲਾਂ ਹੀ ਇਸ ਪਿੰਡ ਦੇ ਰਹਿਣ ਵਾਲੇ ਸਤਪਾਲ ਨਾਲ ਹੋਇਆ ਸੀ। ਜਿੱਥੇ ਪਤੀ ਵੱਲੋਂ ਲੜਕੀ ਦੇ ਮਾਪਿਆਂ ਨੂੰ ਫੋਨ ਕਰਕੇ ਦੱਸਿਆ ਗਿਆ ਸੀ ਕਿ ਉਨ੍ਹਾਂ ਦੀ ਲੜਕੀ ਵੱਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲ ਗਈ ਹੈ ਜਿਸ ਦੇ ਮੂੰਹ ਵਿੱਚੋਂ ਝੱਗ ਆਉਣ ਤੇ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਉਥੇ ਹੀ ਮਾਪਿਆਂ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਸਤਨਾਮ ਵੱਲੋਂ ਉਨ੍ਹਾਂ ਦੀ ਧੀ ਦੀ ਕੁੱਟਮਾਰ ਕੀਤੀ ਜਾਂਦੀ ਸੀ ਅਤੇ ਦਹੇਜ ਵਿੱਚ ਮੋਟਰਸਾਈਕਲ ਦੀ ਮੰਗ ਕੀਤੀ ਜਾ ਰਹੀ ਸੀ। ਮੌਤ ਤੋਂ ਪਹਿਲਾਂ ਵੀ ਉਨ੍ਹਾਂ ਦੀ ਧੀ ਵੱਲੋਂ ਆਪਣੇ ਮਾਪਿਆਂ ਨੂੰ ਫੋਨ ਕਰਕੇ ਦੱਸਿਆ ਗਿਆ ਸੀ ਕਿ ਉਸਦੇ ਪਤੀ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ ਹੈ।

ਜਿਸ ਤੋਂ ਬਾਅਦ ਉਨ੍ਹਾਂ ਦੀ ਧੀ ਵੱਲੋਂ ਅਜਿਹਾ ਕਦਮ ਚੁੱਕਿਆ ਗਿਆ ਹੈ ਉਥੇ ਹੀ ਮਾਪਿਆਂ ਵੱਲੋਂ ਇਨਸਾਫ ਦੀ ਮੰਗ ਕੀਤੀ ਗਈ ਹੈ ਅਤੇ ਪੁਲਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਲਿਜਾਇਆ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Home ਤਾਜਾ ਜਾਣਕਾਰੀ 6 ਮਹੀਨੇ ਪਹਿਲਾਂ ਵਿਆਹੀ ਧੀ ਦੀ ਮੌਤ ਦੀ ਖਬਰ ਸੁਣ ਮਾਪਿਆਂ ਦੀਆਂ ਨਿਕਲੀਆਂ ਧਾਹਾਂ, ਕੀਤਾ ਇਹ ਖੁਲਾਸਾ

ਤਾਜਾ ਜਾਣਕਾਰੀ
6 ਮਹੀਨੇ ਪਹਿਲਾਂ ਵਿਆਹੀ ਧੀ ਦੀ ਮੌਤ ਦੀ ਖਬਰ ਸੁਣ ਮਾਪਿਆਂ ਦੀਆਂ ਨਿਕਲੀਆਂ ਧਾਹਾਂ, ਕੀਤਾ ਇਹ ਖੁਲਾਸਾ
ByadminFebruary 24, 2023Comments Off on 6 ਮਹੀਨੇ ਪਹਿਲਾਂ ਵਿਆਹੀ ਧੀ ਦੀ ਮੌਤ ਦੀ ਖਬਰ ਸੁਣ ਮਾਪਿਆਂ ਦੀਆਂ ਨਿਕਲੀਆਂ ਧਾਹਾਂ, ਕੀਤਾ ਇਹ ਖੁਲਾਸਾ
Previous Postਪੰਜਾਬ ਚ ਇਥੇ ਵਾਪਰਿਆ ਵੱਡਾ ਭਿਆਨਕ ਹਾਦਸਾ, ਹੋਈ 4 ਨੌਜਵਾਨਾਂ ਦੀ ਮੌਤ
Next Postਮਸ਼ਹੂਰ ਅਦਾਕਾਰ ਦੀ ਹੋਈ 28 ਸਾਲਾਂ ਉਮਰ ਚ ਮੌਤ, ਡਿਪ੍ਰੈਸ਼ਨ ਦੀ ਬਿਮਾਰੀ ਤੋਂ ਸੀ ਪੀੜਤ