BREAKING NEWS
Search

9 ਸਾਲ ਪਹਿਲਾਂ ਵਿਆਹੀ ਕੁੜੀ ਦੀ ਹੋਈ ਸ਼ੱਕੀ ਹਾਲਾਤਾਂ ਚ ਮੌਤ , ਸੋਹਰਿਆਂ ਤੇ ਲੱਗੇ ਗੰਭੀਰ ਦੋਸ਼

ਆਈ ਤਾਜਾ ਵੱਡੀ ਖਬਰ 

ਔਰਤਾਂ ਨੇ ਹਰ ਖੇਤਰ ਦੇ ਵਿੱਚ ਮੱਲਾਂ ਮਾਰੀਆਂ ਹੋਈਆਂ ਹਨ l ਜਿੱਥੇ ਉਹਨਾਂ ਵੱਲੋਂ ਸਖਤ ਮਿਹਨਤ ਕਰਕੇ ਆਪਣਾ ਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਜਾ ਰਿਹਾ ਹੈ। ਅੱਜ ਬੇਸ਼ੱਕ ਸਾਲ 2024 ਦੇ ਵਿੱਚ ਵੀ ਔਰਤਾਂ ਮੱਲਾਂ ਮਾਰਦੀਆਂ ਪਈਆਂ ਹਨ,ਪਰ ਦੂਜੇ ਪਾਸੇ ਔਰਤਾਂ ਦਾ ਸ਼ਰੇਆਮ ਸ਼ੋਸ਼ਣ ਵੀ ਹੋ ਰਿਹਾ ਹੈ l ਕਦੇ ਘਰੇਲੂ ਹਿੰਸਾ ਦੇ ਰੂਪ ਵਿੱਚ ਕਦੇ ਦਫਤਰਾਂ ਦੇ ਵਿੱਚ, ਅੱਜ ਕੱਲ ਦੀ ਔਰਤ ਕਿਤੇ ਵੀ ਸੁਰਖਤ ਨਹੀਂ ਹੈ l ਹਰੇਕ ਖੇਤਰ ਦੇ ਵਿੱਚ ਔਰਤਾਂ ਨੂੰ ਮੁਸੀਬਤਾਂ ਝੱਲਣੀਆਂ ਪੈਂਦੀਆਂ ਹਨ l ਪਰ ਇਸੇ ਵਿਚਾਲੇ ਇੱਕ ਅਜਿਹਾ ਮਾਮਲਾ ਸਾਂਝਾ ਕਰਾਂਗੇ ਜਿੱਥੇ ਨੌ ਸਾਲ ਪਹਿਲਾਂ ਵਿਆਹੀ ਕੁੜੀ ਦੀ ਸ਼ੱਕੀ ਹਾਲਾਤਾਂ ਦੇ ਵਿੱਚ ਮੌਤ ਹੋ ਗਈ। ਜਿਸ ਕਾਰਨ ਹੁਣ ਕੁੜੀ ਦੇ ਪੇਕੇ ਪਰਿਵਾਰ ਵੱਲੋਂ ਸਹੁਰਿਆਂ ਦੇ ਉੱਪਰ ਗੰਭੀਰ ਇਲਜ਼ਾਮ ਲਗਾਏ ਜਾ ਰਹੇ ਹਨ l ਮਾਮਲਾ ਨਕੋਦਰ ਤੋਂ ਸਾਹਮਣੇ ਆਇਆ ਜਿੱਥੇ ਨਕੋਦਰ ਦੇ ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਤਲਵੰਡੀ ਸਲੇਮ ਵਿਖੇ ਇੱਕ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ ਦੇ ਵਿੱਚ ਮੌਤ ਹੋ ਗਈ।

ਫਿਰ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਦੀਆਂ ਟੀਮਾਂ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਉਧਰ ਪੁਲਿਸ ਨੇ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਸ਼ੱਕੀ ਹਾਲਾਤ ‘ਚ ਇਕ ਵਿਆਹੁਤਾ ਮਹਿਲਾ ਦੀ ਮੌਤ ਹੋਣ ਦੀ ਖ਼ਬਰ ਮਿਲੀ । ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਨਕੋਦਰ ਕੁਲਵਿੰਦਰ ਸਿੰਘ ਵਿਰਕ, ਸਦਰ ਥਾਣਾ ਮੁਖੀ ਇੰਸਪੈਕਟਰ ਜੈਪਾਲ, ਚੌਂਕੀ ਇੰਚਾਰਜ ਉੱਗੀ ਏ. ਐੱਸ. ਆਈ. ਬਲਵੀਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ‘ਤੇ ਪਹੁੰਚ ਜਾਂਚ ਸ਼ੂਰੂ ਕਰ ਦਿੱਤੀ।

ਮ੍ਰਿਤਕ ਮਹਿਲਾ ਦੀ ਪਛਾਣ ਰਾਜਵਿੰਦਰ ਕੌਰ ਉਮਰ 35 ਸਾਲ ਪਤਨੀ ਅਮਰੀਕ ਸਿੰਘ ਵਾਸੀ ਪਿੰਡ ਤਲਵੰਡੀ ਸਲੇਮ ਨਕੋਦਰ ਵਜੋਂ ਹੋਈ ਹੈ। ਉਧਰ ਪੀੜਤ ਪਰਿਵਾਰ ਦੇ ਵੱਲੋਂ ਕੁੜੀ ਦੇ ਸਹੁਰੇ ਪਰਿਵਾਰ ਦੇ ਉੱਪਰ ਗੰਭੀਰ ਦੋਸ਼ ਲਗਾਉਂਦਿਆਂ ਹੋਇਆ ਦੱਸਿਆ ਗਿਆ ਕਿ ਰਾਜਵਿੰਦਰ ਕੌਰ ਦਾ ਵਿਆਹ 9 ਸਾਲ ਪਹਿਲਾਂ ਅਮਰੀਕ ਸਿੰਘ ਵਾਸੀ ਤਲਵੰਡੀ ਸਲੇਮ ਨਾਲ ਹੋਇਆ ਸੀ, ਜਿਨ੍ਹਾਂ ਦੇ ਕੋਈ ਬੱਚਾ ਨਹੀਂ ਹੈ।

ਅਮਰੀਕ ਸਿੰਘ ਉਸ ਦੀ ਮਾਤਾ ਬਲਵਿੰਦਰ ਕੌਰ ਉਰਫ਼ ਬਿੰਦਰ ਅਤੇ ਦਿਓਰ ਜਸਕਰਨ ਸਿੰਘ ਉਰਫ਼ ਜੱਸਾ ਵੀ ਨਾਲ ਰਹਿੰਦੇ ਹਨ। ਉਨ੍ਹਾਂ ਦਾ ਰਾਜਵਿੰਦਰ ਕੌਰ ਨਾਲ ਘਰੇਲੂ ਕਲੇਸ਼ ਰਹਿੰਦਾ ਸੀ, ਜਿਸ ਸਬੰਧੀ ਕਈ ਵਾਰ ਮੋਹਤਵਾਰਾ ਨੇ ਫ਼ੈਸਲੇ ਕਰਵਾਏ ਸੀ ਅਤੇ ਕਰੀਬ 6 ਮਹੀਨੇ ਪਹਿਲਾਂ ਮਹਿਲਾ ਮੰਡਲ ਜਲੰਧਰ ਫ਼ੈਸਲਾ ਹੋਇਆ ਸੀ ਪਰ ਰਾਜਵਿੰਦਰ ਕੌਰ ਦੇ ਸੁਹਰੇ ਪਰਿਵਾਰ ਦੇ ਵਤੀਰੇ ਵਿੱਚ ਕਿਸੇ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਸੀ ਆਇਆ। ਉਸਦਾ ਸੋਹਰਾ ਪਰਿਵਾਰ ਉਸ ਨਾਲ ਅਕਸਰ ਲੜਦਾ ਝਗੜਦਾ ਰਹਿੰਦਾ ਸੀ, ਜਿਸ ਕਾਰਨ ਉਹ ਕਾਫੀ ਪਰੇਸ਼ਾਨ ਸੀ ਤੇ ਫਿਰ ਉਸ ਵੱਲੋਂ ਅਜਿਹਾ ਕਦਮ ਚੁੱਕਿਆ ਗਿਆ ਕਿ ਉਸਦੀ ਮੌਤ ਹੋ ਗਈ l ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।error: Content is protected !!