BREAKING NEWS
Search

95 ਸਾਲ ਦੇ ਬਜ਼ੁਰਗ ਨੇ ਕੀਤਾ ਅਜਿਹਾ ਕਾਰਨਾਮਾ, ਹੋਗੇ ਦੂਰ ਦੂਰ ਤਕ ਚਰਚੇ, ਹਰੇਕ ਨੂੰ ਮਿਲ ਰਹੀ ਪ੍ਰੇਰਣਾ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਜਿਥੇ ਬਹੁਤ ਸਾਰੇ ਨੌਜਵਾਨ ਨਸ਼ਿਆਂ ਦੇ ਕਾਰਨ ਆਪਣੀ ਜ਼ਿੰਦਗੀ ਰੋਲ ਰਹੇ ਹਨ ਅਤੇ ਬਹੁਤ ਸਾਰੇ ਨੌਜਵਾਨ ਨਸ਼ਿਆਂ ਦੇ ਕਾਰਨ ਹੀ ਇਸ ਦੁਨੀਆਂ ਨੂੰ ਛੱਡ ਕੇ ਜਾ ਰਹੇ ਹਨ ਜਿਥੇ ਇਨ੍ਹਾਂ ਨਸ਼ਿਆਂ ਦੀ ਮਾਰ ਹੇਠ ਆਉਣ ਕਾਰਨ ਬਹੁਤ ਸਾਰੇ ਪਰਿਵਾਰਾਂ ਦੇ ਚਿਰਾਗ ਬੁਝ ਜਾਂਦੇ ਹਨ। ਉੱਥੇ ਹੀ ਬਹੁਤ ਸਾਰੇ ਅਜਿਹੇ ਬਜ਼ੁਰਗ ਵੀ ਦੇਸ਼ ਵਿੱਚ ਹਨ ਜਿਨ੍ਹਾਂ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਇਕ ਨਵੀਂ ਸੇਧ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਮਰ ਦੇ ਵਧ ਰਹੇ ਪੜਾਅ ਦੇ ਵਿੱਚ ਵੀ ਬਹੁਤ ਸਾਰੇ ਬਜ਼ੁਰਗਾਂ ਵੱਲੋਂ ਅਜਿਹੇ ਕਦਮ ਚੁੱਕੇ ਜਾਂਦੇ ਹਨ ਜਿਸ ਕਾਰਨ ਦੁਨੀਆ ਦੇ ਹਰ ਕੋਨੇ ਵਿੱਚ ਉਨ੍ਹਾਂ ਦੀ ਸ਼ਲਾਘਾ ਕੀਤੀ ਜਾਂਦੀ ਹੈ।

ਹੁਣ 95 ਸਾਲ ਦੇ ਬਜ਼ੁਰਗ ਵੱਲੋਂ ਅਜਿਹਾ ਕਾਰਨਾਮਾ ਕੀਤਾ ਗਿਆ ਹੈ ਕਿ ਦੂਰ-ਦੂਰ ਤੱਕ ਉਨ੍ਹਾਂ ਦੀ ਚਰਚਾ ਹੋ ਰਹੀ ਹੈ ਜਿਨ੍ਹਾਂ ਨੂੰ ਦੇਖ ਕੇ ਬਹੁਤ ਸਾਰੇ ਨੌਜਵਾਨਾਂ ਨੂੰ ਪ੍ਰੇਰਨਾ ਮਿਲਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹਰਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਝੱਜਰ ਜ਼ਿਲ੍ਹੇ ਦੇ ਅਧੀਨ ਆਉਣ ਵਾਲੇ ਇੱਕ ਪਿੰਡ ਦੇ ਰਹਿਣ ਵਾਲੇ 95 ਸਾਲਾਂ ਦੇ ਸਾਬਕਾ ਮਾਸਟਰ ਵੱਲੋਂ 200 ਮੀਟਰ ਅਤੇ 500 ਮੀਟਰ ਦੀ ਦੌੜ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਇਹ ਸੋਨ ਤਗਮਾ ਦਿੱਲੀ ਦੇ ਤਿਆਗ ਰਾਜ ਸਟੇਡੀਅਮ ਵਿੱਚ ਚੱਲ ਰਹੀਆਂ ਖੇਡਾਂ ਮਾਸਟਰ ਗੇਮ ਦੇ ਵਿੱਚ ਜਿੱਤਿਆ ਗਿਆ ਹੈ।

ਉਹਨਾਂ ਦੀ ਸੋਨ ਤਗਮਾ ਜਿੱਤਣ ਉਪਰ ਜਿਥੇ ਪਿੰਡ ਵਿੱਚ ਖੁਸ਼ੀ ਦਾ ਮਾਹੌਲ ਹੈ ਉਥੇ ਹੀ ਦਿੱਲੀ ਦੇ ਖੇਡ ਮੰਤਰੀ ਅਨੁਰਾਗ ਠਾਕੁਰ ਵੱਲੋਂ ਵੀ ਉਨ੍ਹਾਂ ਨੂੰ ਇਹ ਤਗਮਾ ਜਿੱਤਣ ਉਪਰ ਬਹੁਤ ਜ਼ਿਆਦਾ ਮੁਬਾਰਕਬਾਦ ਦਿੱਤੀ ਗਈ ਹੈ ਅਤੇ ਸਨਮਾਨਤ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਅਸ਼ੀਰਵਾਦ ਲੈਂਦੇ ਹੋਏ ਉਹਨਾਂ ਦੇ ਪੈਰੀਂ ਹੱਥ ਵੀ ਲਗਾਇਆ ਗਿਆ ਹੈ।

ਹਰਿਆਣੇ ਦੇ ਮੁੱਖ ਮੰਤਰੀ ਵੱਲੋਂ ਵੀ ਉਨ੍ਹਾਂ ਨੂੰ ਸੋਨ ਤਗਮਾ ਜਿੱਤਣ ਤੇ ਮੁਬਾਰਕਬਾਦ ਦਿੱਤੀ ਗਈ ਹੈ। ਪਿੰਡ ਪਹੁੰਚਣ ਤੇ ਵੀ ਉਨ੍ਹਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ ਅਤੇ ਸੋਨ ਤਗਮਾ ਜਿੱਤਣ ਤੇ ਮੁਬਾਰਕਬਾਦ ਦਿੱਤੀ ਗਈ ਹੈ। ਪਚੱਨਵੇ ਸਾਲਾਂ ਦੇ ਇਹ ਮਾਸਟਰ ਸਾਹਿਬ ਸਿੰਘ ਜੀ ਜਿੱਥੇ 14 ਪਿੰਡਾਂ ਦੇ ਪ੍ਰਧਾਨ ਹਨ ਉਥੇ ਹੀ ਉਨ੍ਹਾਂ ਵੱਲੋਂ ਇਹ ਤਗਮਾ ਨੌਜਵਾਨ ਪੀੜ੍ਹੀ ਨੂੰ ਆਪਣੇ ਟੀਚੇ ਤੋਂ ਭਟਕਣ ਤੋਂ ਬਚਾਉਣ ਵਾਸਤੇ ਜਿੱਤਿਆ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਦੇਖ ਕੇ ਨੌਜਵਾਨ ਵੱਲੋਂ ਉਨ੍ਹਾਂ ਦੀ ਨਕਲ ਕੀਤੀ ਜਾ ਸਕੇ।



error: Content is protected !!