ਆਈ ਤਾਜ਼ਾ ਵੱਡੀ ਖਬਰ

ਦੇਸ਼ ਅੰਦਰ ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆ। ਉੱਥੇ ਹੀ ਇਸ ਮਹਾਮਾਰੀ ਨੇ ਸਭ ਤੋਂ ਜ਼ਿਆਦਾ ਪ੍ਰਭਾਵਤ ਮਹਾਰਾਸ਼ਟਰ ਸੂਬੇ ਨੂੰ ਕੀਤਾ ਹੈ ਜਿੱਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਇਸ ਦੀ ਚਪੇਟ ਵਿਚ ਆਈਆਂ ਜਿਸ ਉਪਰ ਕੁਝ ਹਸਤੀਆਂ ਵੱਲੋਂ ਆਪਣੀ ਹਿੰਮਤ ਤੇ ਦਲੇਰੀ ਸਦਕਾ ਕਾਬੂ ਪਾ ਲਿਆ ਗਿਆ। ਕੁਝ ਫ਼ਿਲਮੀ ਹਸਤੀਆਂ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਈਆ। ਪਰ ਬਹੁਤ ਸਾਰੇ ਸੜਕ ਹਾਦਸਿਆਂ ਬਿਮਾਰੀਆਂ ਅਤੇ ਅਚਾਨਕ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਦਾ ਸ਼ਿਕਾਰ ਹੋਣ ਕਾਰਨ ਵੀ ਕਈ ਫ਼ਿਲਮੀ ਹਸਤੀਆਂ ਸਾਨੂੰ ਛੱਡ ਕੇ ਹਮੇਸ਼ਾਂ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜੀਆ ਹਨ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਸੋਗਮਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਚੋਟੀ ਦੇ ਮਸ਼ਹੂਰ ਬਾਲੀਵੁੱਡ ਐਕਟਰ ਦੀ ਹੋਈ ਮੌਤ ਨਾਲ ਫਿਲਮੀ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮਸ਼ਹੂਰ ਅਦਾਕਾਰ ਮਿਥੀਲੇਸ਼ ਚਤੁਰਵੇਦੀ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹਨਾਂ ਦੇ ਦੇਹਾਂਤ ਦੀ ਜਾਣਕਾਰੀ ਮਿਲਦੇ ਹੀ ਹਿੰਦੀ ਸਿਨੇਮਾ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ।

ਉਨ੍ਹਾਂ ਵੱਲੋਂ ਜਿਥੇ ਆਪਣੇ ਫ਼ਿਲਮੀ ਕੈਰੀਅਰ ਦੇ ਦੌਰਾਨ ਬਹੁਤ ਸਾਰੀਆਂ ਸੁਪਰ ਹਿੱਟ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਦੇ ਜੌਹਰ ਦਿਖਾਏ ਗਏ। ਉਥੇ ਹੀ ਉਨ੍ਹਾਂ ਦੇ ਜਾਣ ਦੀ ਕਮੀ ਖੇਤਰ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਪੂਰੀ ਨਹੀਂ ਹੋ ਸਕਦੀ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਜਵਾਈ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਕੁਝ ਸਮੇਂ ਤੋਂ ਸਿਹਤ ਸੰਬੰਧੀ ਸਮੱਸਿਆ ਨਾਲ ਜੂਝ ਰਹੇ ਸਨ।

ਜਿੱਥੇ ਉਨ੍ਹਾਂ ਨੂੰ ਪਹਿਲਾਂ ਦਿਲ ਦਾ ਦੌਰਾ ਪੈ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਇਸ ਵਾਸਤੇ ਹੋਮ ਟਾਊਨ ਵਿਚ ਸ਼ਿਫ਼ਟ ਕੀਤਾ ਗਿਆ ਸੀ। ਜਿੱਥੇ ਉਹ ਜੇਰੇ ਇਲਾਜ ਸਨ, ਉੱਥੇ ਹੀ 3 ਅਗਸਤ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ। ਬੁੱਧਵਾਰ ਸ਼ਾਮ ਨੂੰ ਹੋਏ ਉਨ੍ਹਾਂ ਦੇ ਦਿਹਾਂਤ ਦੀ ਖਬਰ ਸਾਹਮਣੇ ਆਉਂਦੇ ਹੀ ਵੱਖ-ਵੱਖ ਹਸਤੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ।


ਤਾਜਾ ਜਾਣਕਾਰੀ


