ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਸੜਕੀ ਹਾਦਸੇ ਹਰ ਰੋਜ਼ ਕਿਸੇ ਨਾ ਰੂਪ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਲੈ ਰਹੇ ਹਨ । ਜ਼ਿਆਦਾਤਰ ਲੋਕਾਂ ਦੀਆਂ ਅਣਗਹਿਲੀਆਂ ਅਤੇ ਲਾਪਰਵਾਹੀਆਂ ਸਮੇਤ ਪ੍ਰਸ਼ਾਸਨ ਦੀਆਂ ਨਾਕਾਮਯਾਬੀਆਂ ਕਾਰਨ ਲੋਕ ਸੜਕੀ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਹਰ ਰੋਜ਼ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ, ਲੋਕ ਹਰ ਰੋਜ਼ ਹੀ ਅਪਾਹਜ ਹੋ ਰਹੇ । ਪਰਿਵਾਰਾਂ ਦੇ ਪਰਿਵਾਰ ਇਨ੍ਹਾਂ ਸੜਕੀ ਹਾਦਸਿਆਂ ਦੌਰਾਨ ਤਬਾਹ ਹੋ ਰਹੇ ਹਨ । ਕੁੱਝ ਸਡ਼ਕੀ ਹਾਦਸੇ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਰੂਹ ਕੰਬ ਉੱਠਦੀ ਹੈ । ਅਜਿਹਾ ਹੀ ਇੱਕ ਰੂਹ ਕੰਬਾਊ ਮਾਮਲਾ ਪੰਜਾਬ ਤੋਂ ਸਾਹਮਣੇ ਆਇਆ। ਜਿੱਥੇ ਇਕ ਭਿਆਨਕ ਸੜਕੀ ਹਾਦਸੇ ਦੌਰਾਨ ਦੋ ਭੈਣਾਂ ਦੇ ਇਕਲੌਤੇ ਵੀਰ ਦੀ ਮੌਤ ਹੋ ਗਈ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਲੁਧਿਆਣਾ ਦੇ ਪਿੰਡ ਸਿੱਧਵਾਂ ਬੇਟ ਵਿੱਚ ਬੀਤੀ ਰਾਤ ਅਣਪਛਾਤੇ ਵਾਹਨ ਤੇ ਸਪਲੈਂਡਰ ਮੋਟਰਸਾਈਕਲ ਦੀ ਆਪਸ ਵਿਚ ਜ਼ਬਰਦਸਤ ਟੱਕਰ ਹੋ ਗਈ ।

ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਐਕਸੀਡੈਂਟ ਦੌਰਾਨ ਮੋਟਰਸਾਈਕਲ ਚਲਾ ਰਹੇ ਨੌਜਵਾਨ ਦੀ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਦੋ ਨੌਜਵਾਨ ਆਪਣੇ ਸਪਲੈਂਡਰ ਮੋਟਰਸਾਈਕਲ ਤੇ ਲੁਧਿਆਣਾ ਸਿੱਧਵਾਂ ਬੇਟ ਮੇਨ ਸੜਕ ਤੋਂ ਆਪਣੇ ਪਿੰਡ ਵੱਲ ਨੂੰ ਜਾ ਰਹੇ ਸਨ ਕਿ ਉਸੇ ਸਮੇਂ ਪਿੱਛੋਂ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰ ਦਿੱਤੀ ਗਈ । ਜਿਸ ਕਾਰਨ ਨੌਜਵਾਨ ਸੁਖਦੀਪ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ , ਜਦਕਿ ਦੂਸਰਾ ਨੌਜਵਾਨ ਬਲਜੀਤ ਸਿੰਘ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ । ਜਿਸਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ।

ਉਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ ਤੇ ਪੁਲੀਸ ਨੇ ਮੌਕੇ ਤੇ ਘਟਨਾ ਦਾ ਜਾਇਜ਼ਾ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ । ਪਰ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਅਣਪਛਾਤਾ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ।

ਉਥੇ ਹੀ ਪਿੰਡ ਵਾਸੀਆਂ ਦੇ ਨਾਲ ਜਦੋਂ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੋ ਭੈਣਾਂ ਦਾ ਇਕਲੌਤਾ ਵੀਰ ਸੀ। ਜਿਸ ਕਾਰਨ ਹੁਣ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਤੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਇਸ ਸਮੇਂ ਬੁਰਾ ਹਾਲ ਹੋਇਆ ਪਿਆ ਹੈ । ਉੱਥੇ ਹੀ ਪੁਲੀਸ ਵੱਲੋਂ ਇਸ ਮਾਮਲੇ ਸਬੰਧੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਵਾਪਰੇ ਭਿਆਨਕ ਹਾਦਸੇ ਚ 2 ਭੈਣਾਂ ਦੇ ਇਕਲੋਤੇ ਭਰਾ ਦੀ ਹੋਈ ਮੌਤ, ਛਾਇਆ ਸੋਗ
ByadminAugust 10, 2022Comments Off on ਪੰਜਾਬ ਚ ਇਥੇ ਵਾਪਰੇ ਭਿਆਨਕ ਹਾਦਸੇ ਚ 2 ਭੈਣਾਂ ਦੇ ਇਕਲੋਤੇ ਭਰਾ ਦੀ ਹੋਈ ਮੌਤ, ਛਾਇਆ ਸੋਗ
Previous Postਪੰਜਾਬ ਚ ਆਟਾ ਹੋਮ ਡਲਿਵਰੀ ਸਕੀਮ ਦੇਣ ਬਾਰੇ ਆ ਰਹੀ ਇਹ ਤਾਜਾ ਵੱਡੀ ਖਬਰ
Next Postਚੋਟੀ ਦੀ ਮਸ਼ਹੂਰ ਅਦਾਕਾਰਾ ਅਤੇ ਗਾਇਕ ਦੀ ਹੋਈ ਅਚਾਨਕ ਮੌਤ, ਮਨੋਰੰਜਨ ਜਗਤ ਚ ਛਾਇਆ ਸੋਗ