ਆਈ ਤਾਜ਼ਾ ਵੱਡੀ ਖਬਰ

ਆਏ ਦਿਨ ਵੱਖ-ਵੱਖ ਫਿਲਮੀ ਹਸਤੀਆਂ ਅਤੇ ਟੀਵੀ ਕਲਾਕਾਰਾਂ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਨਿੱਜੀ ਗੱਲਾਂ ਸਾਹਮਣੇ ਆਉਂਦੀਆਂ ਹਨ ਅਤੇ ਕਈ ਹਸਤੀਆਂ ਕਈ ਵਿਵਾਦਾਂ ਦੇ ਚਲਦਿਆਂ ਹੋਇਆਂ ਚਰਚਾ ਦਾ ਵਿਸ਼ਾ ਵੀ ਬਣ ਜਾਂਦੀਆਂ ਹਨ। ਉੱਥੇ ਹੀ ਬਹੁਤ ਸਾਰੇ ਕਲਾਕਾਰ ਅਜਿਹੇ ਹਨ ਜੋ ਇਸ ਸਮੇਂ ਵੱਖ-ਵੱਖ ਬੀਮਾਰੀਆਂ ਦੇ ਨਾਲ ਜੂਝ ਰਹੇ ਹਨ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਸਮੱਸਿਆਵਾਂ ਨੂੰ ਲੈ ਕੇ ਵੀ ਕੋਈ ਨਾ ਕੋਈ ਦੁੱਖ ਭਰੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਸੁਣ ਕੇ ਉਨ੍ਹਾਂ ਦੇ ਪ੍ਰਸੰਸਕਾਂ ਵਿੱਚ ਚਿੰਤਾ ਵੀ ਵਿਖਾਈ ਦਿੰਦੀ ਹੈ।

ਹੁਣ ਰਾਜੂ ਸ਼੍ਰੀਵਾਸਤਵ ਬਾਰੇ ਹਸਪਤਾਲ ਤੋਂ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਦੀ ਪਤਨੀ ਨਾਲ ਗੱਲਬਾਤ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਮਨੋਰੰਜਨ ਜਗਤ ਦੇ ਟੀਵੀ ਕਲਾਕਾਰ ਰਾਜੂ ਸ਼੍ਰੀਵਾਸਤਵ ਨੂੰ 10 ਅਗਸਤ ਨੂੰ ਉਸ ਸਮੇਂ ਸਿਹਤ ਸਬੰਧੀ ਸਮੱਸਿਆ ਆ ਗਈ ਸੀ। ਜਦੋਂ ਉਹ ਦਿੱਲੀ ਆਏ ਹੋਏ ਸਨ ਅਤੇ ਉੱਥੇ ਉਹ ਜਿਮ ਵਿਚ ਐਕਸਾਈਜ਼ ਕਰ ਰਹੇ ਸਨ ਤਾਂ ਅਚਾਨਕ ਹੀ ਉਹਨਾਂ ਨੂੰ ਦਿਲ ਦਾ ਦੌਰਾ ਪੈਣ ਤੇ ਦਿੱਲੀ ਦੇ ਏਮਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।

ਜਿੱਥੇ ਉਹ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹਸਪਤਾਲ ਵਿਚ ਜੇਰੇ ਇਲਾਜ ਹਨ ਅਤੇ ਵੈਂਟੀਲੇਟਰ ਉੱਪਰ ਹਨ। ਡਾਕਟਰਾਂ ਵੱਲੋਂ ਲਗਾਤਾਰ ਉਹਨਾਂ ਨੂੰ ਹੋਸ਼ ਵਿੱਚ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਉਹ ਲਗਾਤਾਰ ਬੇਹੋਸ਼ ਹਨ। ਉਹਨਾਂ ਦੀ ਹਾਲਤ ਨੂੰ ਦੇਖਦੇ ਹੋਏ ਜਿੱਥੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਜੂ ਸ਼੍ਰੀਵਾਸਤਵ ਦੀ ਪਤਨੀ ਸ਼ਿਖ਼ਾ ਦੇ ਨਾਲ ਫੋਨ ਤੇ ਰਾਜੂ ਸ਼੍ਰੀਵਾਸਤਵ ਦੀ ਸਿਹਤ ਸਬੰਧੀ ਹਾਲ ਚਾਲ ਪੁੱਛਿਆ ਗਿਆ ਹੈ।

ਉਥੇ ਹੀ ਰਾਜੂ ਸ਼੍ਰੀਵਾਸਤਵ ਦੇ ਪਰਿਵਾਰ ਨਾਲ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਵੀ ਗੱਲਬਾਤ ਕੀਤੀ ਗਈ ਹੈ,ਰਾਜੂ ਸ੍ਰੀਵਾਸਤਵ ਦੀ ਹਾਲਤ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੀ ਬੇਟੀ ਅੰਤਰਾ ਵੱਲੋਂ ਦੱਸਿਆ ਗਿਆ ਹੈ ਕਿ ਉਸ ਦੇ ਪਿਤਾ ਜੀ ਦੀ ਸਥਿਤੀ ਅਜੇ ਗੰਭੀਰ ਬਣੀ ਹੋਈ ਹੈ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਹੋਸ਼ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਿਛਲੇ 46 ਘੰਟਿਆਂ ਤੋਂ ਰਾਜੂ ਸ਼੍ਰੀਵਾਸਤਵ ਹੋਸ਼ ਵਿੱਚ ਨਹੀਂ ਹਨ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਵਾਸਤੇ ਦੁਆਵਾਂ ਕੀਤੀਆਂ ਜਾ ਰਹੀਆਂ ਹਨ।


ਤਾਜਾ ਜਾਣਕਾਰੀ
ਰਾਜੂ ਸ੍ਰੀਵਾਸਤਵ ਬਾਰੇ ਹਸਪਤਾਲ ਚੋਂ ਆਈ ਮਾੜੀ ਖਬਰ, PM ਮੋਦੀ ਨੇ ਕੀਤੀ ਪਤਨੀ ਨਾਲ ਮੁਲਾਕਾਤ
ByadminAugust 13, 2022Comments Off on ਰਾਜੂ ਸ੍ਰੀਵਾਸਤਵ ਬਾਰੇ ਹਸਪਤਾਲ ਚੋਂ ਆਈ ਮਾੜੀ ਖਬਰ, PM ਮੋਦੀ ਨੇ ਕੀਤੀ ਪਤਨੀ ਨਾਲ ਮੁਲਾਕਾਤ
Previous Postਕਰਲੋ ਜੇਬ ਢਿੱਲੀ ਕਰਨ ਦੀ ਤਿਆਰੀ, ਨਿੱਤ ਵਰਤੋਂ ਦੀ ਇਹ ਚੀਜ ਹੋਣ ਜਾ ਰਹੀ ਮਹਿੰਗੀ- ਆਮ ਜਨਤਾ ਨੂੰ ਲਗਿਆ ਝਟਕਾ
Next Postਪੰਜਾਬ: 2 ਲਾਵਾਰਿਸ ਗੱਡੀਆਂ ਮਿਲਣ ਕਾਰਨ ਪੁਲਿਸ ਨੂੰ ਪਈ ਹੱਥਾਂ ਪੈਰਾਂ ਦੀ- ਬੰਬ ਨਿਰੋਧਕ ਦਸਤੇ ਸੱਦੇ