=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਨੌਜਵਾਨ ਮੁੰਡੇ ਦਾ ਤੇਜਧਾਰ ਹਥਿਆਰਾਂ ਨਾਲ ਕੀਤਾ ਕਤਲ, ਇਲਾਕੇ ਚ ਪਈ ਦਹਿਸ਼ਤ

ਆਈ ਤਾਜ਼ਾ ਵੱਡੀ ਖਬਰ 

ਅੱਜਕਲ ਉਥੇ ਬਹੁਤ ਸਾਰੇ ਲੋਕਾਂ ਵੱਲੋਂ ਲੁੱਟ-ਖੋਹ ਦੇ ਮਕਸਦ ਨਾਲ ਇਕ-ਦੂਸਰੇ ਉਪਰ ਹਮਲਾ ਕਰ ਦਿੱਤਾ ਜਾਂਦਾ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਉਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੰਦਿਆਂ ਹੋਇਆਂ ਕਈ ਲੋਕਾਂ ਉਪਰ ਹਮਲਾ ਕਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿੱਥੇ ਅਜਿਹੇ ਹਾਦਸਿਆਂ ਦੇ ਕਾਰਨ ਕਈ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ।

ਹੁਣ ਪੰਜਾਬ ਵਿੱਚ ਅਤੇ ਨੌਜਵਾਨ ਮੁੰਡੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਹੈ ਜਿਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਭੋਗਪੁਰ ਦੇ ਅਧੀਨ ਆਉਂਦੇ ਪਿੰਡ ਕਾਲੂਬਾਹਰ ਤੋਂ ਸਾਹਮਣੇ ਆਇਆ ਹੈ। ਜਿੱਥੇ ਤੇਜ਼ਧਾਰ ਹਥਿਆਰਾਂ ਦੇ ਨਾਲ ਇੱਕ ਨੌਜਵਾਨ ਦਾ ਕਤਲ ਕੀਤਾ ਗਿਆ ਹੈ। ਦੱਸ ਦਈਏ ਕਿ ਮ੍ਰਿਤਕ ਨੌਜਵਾਨ ਮਨਜੀਤ ਸਿੰਘ ਉਰਫ ਜੀਤਾ ਪੁੱਤਰ ਵਿਸਾਖਾ ਸਿੰਘ ਵਾਰਡ ਨੰਬਰ 11 ਭੋਗਪੁਰ ਦਾ ਬੀਤੀ ਸ਼ਾਮ ਹੁਸ਼ਿਆਰਪੁਰ ਦੇ ਹੀ ਕੁਝ ਵਿਅਕਤੀਆਂ ਵੱਲੋਂ ਹਮਲਾ ਕਰਕੇ ਕਤਲ ਕੀਤਾ ਗਿਆ ਹੈ।

ਜਿਸ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਨੌਜਵਾਨ ਸੂਰਜ ਰਾਣਾ ਪੁੱਤਰ ਸੱਤਪਾਲ ਰਾਣਾ ਵੱਲੋਂ ਆਪਣੇ ਕੁਝ ਦੋਸਤਾਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਮਨਜੀਤ ਸਿੰਘ ਉਪਰ ਹਮਲਾ ਕੀਤਾ ਸੀ। ਇਸ ਘਟਨਾ ਵਿੱਚ ਜਿੱਥੇ ਨੌਜਵਾਨ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਭੋਗਪੁਰ ਦੇ ਹੀ ਜੌਹਲ ਹਸਪਤਾਲ ਵਿਖੇ ਲਿਜਾਇਆ ਗਿਆ।

ਉੱਥੇ ਹੀ ਨੌਜਵਾਨ ਦੀ ਵਧੇਰੇ ਗੰਭੀਰ ਸਥਿਤੀ ਦੇ ਚਲਦਿਆਂ ਹੋਇਆਂ ਜਲੰਧਰ ਦੇ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਗਿਆ। ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਕਿਉਂਕਿ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਨੌਜਵਾਨ ਮਨਜੀਤ ਸਿੰਘ ਦਾ ਖ਼ੂਨ ਬਹੁਤ ਜ਼ਿਆਦਾ ਵਹਿ ਗਿਆ ਸੀ ਕਿਉਂਕਿ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਗਏ ਹਮਲੇ ਦੇ ਵਿੱਚ ਉਸ ਦਾ ਖੱਬਾ ਗੁੱਟ ਵੱਢਿਆ ਗਿਆ ਸੀ। ਇਸ ਘਟਨਾ ਦੇ ਕਾਰਨ ਜਿੱਥੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ ਉਥੇ ਹੀ ਇਸ ਮਾਮਲੇ ਦੀ ਜਾਂਚ ਜਲੰਧਰ ਅਤੇ ਹੁਸ਼ਿਆਰਪੁਰ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।




error: Content is protected !!