ਆਈ ਤਾਜ਼ਾ ਵੱਡੀ ਖਬਰ
ਇਸ ਸਾਲ ਦੀ ਸ਼ੁਰੁਆਤ ਤੋ ਲੈ ਕੇ ਹੁਣ ਤੱਕ ਲਗਾਤਾਰ ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਦੇ ਕਰੋਨਾ ਦੀ ਲਪੇਟ ਵਿੱਚ ਆ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ। ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੇ ਕਾਰਨ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ ਅਤੇ ਇਸ ਤੋਂ ਇਲਾਵਾ ਬਹੁਤ ਸਾਰੀਆਂ ਹਸਤੀਆ ਵੱਲੋਂ ਇਸ ਉੱਪਰ ਕਾਬੂ ਪਾ ਲਿਆ ਗਿਆ। ਉਥੇ ਹੀ ਵਾਪਰਨ ਵਾਲੇ ਵੱਖ-ਵੱਖ ਸੜਕ ਹਾਦਸਿਆਂ ਵਿਚ, ਬਿਮਾਰੀਆਂ ਅਤੇ ਅਚਾਨਕ ਸਾਹਮਣੇ ਆਉਣ ਵਾਲੀਆਂ ਦੁਰਘਟਨਾਵਾਂ ਦੇ ਕਾਰਨ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਗਈ ਹੈ।
ਇਨ੍ਹਾਂ ਹਸਤੀਆਂ ਦੇ ਜਾਣ ਨਾਲ ਉਨ੍ਹਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਦੇ ਵਿੱਚ ਤੇ ਉਨ੍ਹਾਂ ਦੇ ਪਰਿਵਾਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਸਾਹਿਤਕ ਖੇਤਰ ਵਿਚ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਦੁਨੀਆਂ ਨੂੰ ਅਲਵਿਦਾ ਆਖ ਗਈਆਂ ਹਨ। ਪੰਜਾਬ ਦੇ ਜਲੰਧਰ ਵਾਸੀਆ ਲਈ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰੀ ਖੇਤਰ ਵਿੱਚ ਅੱਜ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਪ੍ਰਸਿੱਧ ਇਤਿਹਾਸਕਾਰ ਅਤੇ ਸਾਹਿਤਕਾਰ ਦੀਪਕ ਜਲੰਧਰੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ।
ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਸਾਹਿਤ ਜਗਤ ਦੇ ਨਾਲ-ਨਾਲ ਸਮਾਜਿਕ ਸੰਸਥਾਵਾਂ ਅਤੇ ਧਾਰਮਿਕ ਸੰਸਥਾਵਾਂ ਦੇ ਵਿੱਚ ਵੀ ਸੋਗ ਦੀ ਲਹਿਰ ਫੈਲ ਗਈ ਹੈ। ਪਿਛਲੇ ਕਾਫੀ ਲੰਮੇ ਸਮੇਂ ਤੋਂ ਜਿੱਥੇ ਉਹ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਸਨ। ਉਥੇ ਹੀ ਲੰਮੇ ਸਮੇਂ ਤੋਂ ਬਿਮਾਰ ਹੋਣ ਦੇ ਚਲਦਿਆਂ ਹੋਇਆਂ ਐਤਵਾਰ ਸਵੇਰੇ 9 ਵਜੇ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ।
ਦੇਸ਼ ਦੇ ਇਤਿਹਾਸ ਬਾਰੇ ਜਿਥੇ ਉਨ੍ਹਾਂ ਵੱਲੋਂ ਬਹੁਤ ਸਾਰੀਆਂ ਕਿਤਾਬਾਂ ਲਿਖੀਆਂ ਗਈਆਂ ਹਨ। ਉਥੇ ਹੀ ਵਿਅੰਗਮਈ ਢੰਗ ਦੇ ਨਾਲ ਸਰਕਾਰ ਤੱਕ ਆਵਾਜ਼ ਪਹੁੰਚਾਉਣ ਲਈ ਉਨ੍ਹਾਂ ਵੱਲੋਂ ਕਈ ਉਪਰਾਲੇ ਕੀਤੇ ਗਏ। ਉਨ੍ਹਾਂ ਵੱਲੋਂ ਵੱਖ-ਵੱਖ ਸਾਹਿਤਕ ਸਮਾਗਮਾਂ, ਸਮਾਜਿਕ ਅਤੇ ਧਾਰਮਿਕ ਸਮਾਗਮਾਂ ਦੇ ਵਿੱਚ ਸ਼ਾਮਲ ਹੋ ਕੇ ਅਹਿਮ ਭੂਮਿਕਾ ਨਿਭਾਈ ਗਈ ਹੈ ਅਤੇ ਹੁਣ ਲੋਕਾਂ ਦੇ ਆਪਸੀ ਪਿਆਰ ਨੂੰ ਮਜ਼ਬੂਤ ਕਰਨ ਲਈ ਕਈ ਉਪਰਾਲੇ ਕੀਤੇ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 4 ਵਜੇ ਕੀਤਾ ਜਾਵੇਗਾ।
ਤਾਜਾ ਜਾਣਕਾਰੀ