ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਪੁਲਿਸ ਪ੍ਰਸ਼ਾਸਨ ਨੂੰ ਲੋਕਾਂ ਦੀ ਸੁਰੱਖਿਆ ਵਾਸਤੇ ਇਹਤਿਆਤ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਜਿੱਥੇ ਸਰਕਾਰ ਨੂੰ ਪੰਜਾਬ ਵਿਚ ਅਮਨ ਅਤੇ ਸ਼ਾਂਤੀ ਸਥਾਪਤ ਰੱਖਣ ਵਾਸਤੇ ਪੁਲਿਸ ਪ੍ਰਸ਼ਾਸਨ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਵਾਸਤੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਜਿਨ੍ਹਾਂ ਵੱਲੋਂ ਲੁੱਟ-ਖੋਹ ਅਤੇ ਚੋਰੀ ਠੱਗੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਕੇ ਪੰਜਾਬ ਦੇ ਹਾਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੁੰਦਾ ਹੈ ਉਥੇ ਹੀ ਪੰਜਾਬ ਦੇ ਹਲਾਤਾਂ ਤੇ ਵੀ ਅਜਿਹੀਆਂ ਘਟਨਾਵਾਂ ਦਾ ਅਸਰ ਵੇਖਿਆ ਜਾ ਰਿਹਾ ਹੈ। ਜਿੱਥੇ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ ਜਿੱਥੇ ਕਈ ਜਗ੍ਹਾ ਤੇ ਭਾਰੀ ਨੁਕਸਾਨ ਹੁੰਦਾ ਹੈ।
ਹੁਣ ਚੋਰਾਂ ਵੱਲੋਂ ਇਕ ਕਾਰਾ ਕੀਤਾ ਗਿਆ ਹੈ। ਜਿਥੇ ਕਰੇਟਾ ਵਿੱਚ ਆਏ ਚੋਰ ਕਰੇਟਾ ਹੀ ਲੈ ਗਏ ਹਨ ਅਤੇ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਨਵਾਂ ਗਾਓਂ ਦੀ ਕਾਂਸਲ ਟ੍ਰਿਬਿਊਨ ਕਲੋਨੀ ਤੋਂ ਸਾਹਮਣੇ ਆਇਆ ਹੈ। ਜਿੱਥੇ ਦਿਨ-ਦਿਹਾੜੇ ਹੀ ਚੋਰਾਂ ਵੱਲੋਂ ਇਕ ਗੱਡੀ ਚੋਰੀ ਕਰ ਲਈ ਗਈ ਹੈ ਜੋ ਘਰ ਦੇ ਬਾਹਰ ਖੜ੍ਹੀ ਕੀਤੀ ਹੋਈ ਸੀ।
ਇਸ ਕਾਲੋਨੀ ਵਿੱਚ ਰਹਿਣ ਵਾਲੇ ਪੀੜਤ ਨਿਵਾਸੀ ਬਲਬੀਰ ਭਾਟੀਆਂ ਵੱਲੋਂ ਦੱਸਿਆ ਗਿਆ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਰੋਜ਼ਾਨਾ ਦੀ ਤਰ੍ਹਾਂ ਹੀ ਉਹਨਾਂ ਵੱਲੋਂ ਆਪਣੀ ਇੱਕ ਕਰੇਟਾ ਕਾਰ ਘਰ ਦੇ ਬਾਹਰ ਖੜ੍ਹੀ ਕੀਤੀ ਹੋਈ ਸੀ। ਜਦੋਂ ਉਨ੍ਹਾਂ ਵੱਲੋਂ ਸਵੇਰੇ ਉੱਠ ਕੇ ਵੇਖਿਆ ਗਿਆ ਤਾਂ ਘਰ ਦੇ ਬਾਹਰ ਉਨ੍ਹਾਂ ਦੀ ਗੱਡੀ ਮੌਜੂਦ ਨਹੀਂ ਸੀ। ਉਨ੍ਹਾਂ ਵੱਲੋਂ ਆਸੇ-ਪਾਸੇ ਦੇਖਿਆ ਗਿਆ ਹੈ ਪਰ ਉਨ੍ਹਾਂ ਦੀ ਗੱਡੀ ਕਿਧਰੇ ਵੀ ਨਹੀਂ ਮਿਲੀ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਸੀਸੀਟੀਵੀ ਕੈਮਰੇ ਚੈੱਕ ਕੀਤੇ ਗਏ ਅਤੇ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਸੀ।
ਜਿੱਥੇ ਉਨ੍ਹਾਂ ਵੇਖਿਆ ਕਿ ਇੱਕ ਕਰੇਟਾ ਗੱਡੀ ਵਿਚ ਸਵਾਰ ਹੋ ਕੇ ਆਏ ਚੋਰਾਂ ਵੱਲੋਂ ਉਨ੍ਹਾਂ ਦੇ ਘਰ ਦੇ ਬਾਹਰ ਖੜੀ ਗੱਡੀ ਚੋਰੀ ਕੀਤੀ ਗਈ ਹੈ। ਜਿਸ ਬਾਰੇ ਉਨ੍ਹਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ