ਆਈ ਤਾਜ਼ਾ ਵੱਡੀ ਖਬਰ
ਵੱਖ ਵੱਖ ਕਾਰਨਾ ਦੇ ਚਲਦਿਆਂ ਹੋਇਆਂ ਜਿੱਥੇ ਮੌਤ ਹੋਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਉਥੇ ਹੀ ਕੁਝ ਅਜਿਹੀਆਂ ਘਟਨਾਵਾਂ ਹੁੰਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਬਹੁਤ ਸਾਰੇ ਲੋਕਾਂ ਵੱਲੋਂ ਜਿਥੇ ਲੁੱਟ-ਖੋਹ ਦੇ ਮਕਸਦ ਨਾਲ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਉਥੇ ਹੀ ਕੁਝ ਲੋਕਾਂ ਵੱਲੋਂ ਘਟਨਾ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੀਆਂ ਕੁੜੀਆਂ ਦੇ ਨਾਲ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਦੇ ਰੋਂਗਟੇ ਖੜੇ ਕਰਦੀਆਂ ਹਨ। ਹੁਣ ਪੰਜਾਬ ਵਿੱਚ ਨਹਿਰ ਵਿਚੋਂ ਇੱਕ ਕੁੜੀ ਦੀ ਇਸ ਹਾਲਤ ਵਿੱਚ ਲਾਸ਼ ਮਿਲੀ ਹੈ ਜਿਸ ਦੇ ਸਰੀਰ ਤੇ ਕੁੱਟਮਾਰ ਦੇ ਨਿਸ਼ਾਨ ਹਨ।
ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਟਿਆਲਾ ਵਿੱਚ ਨਾਭਾ ਰੋਡ ਤੇ ਸਥਿਤ ਭਾਖੜਾ ਨਹਿਰ ਤੋਂ ਸਾਹਮਣੇ ਆਇਆ ਹੈ। ਜਿੱਥੇ ਅੱਜ ਇਕ ਕੁੜੀ ਦੀ ਲਾਸ਼ ਮਿਲਣ ਤੇ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ। ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਇਸ ਨਹਿਰ ਤੇ ਕੁਝ ਗੋਤਾਖੋਰ ਮੌਜੂਦ ਸਨ ਅਤੇ ਉਹਨਾਂ ਵੱਲੋਂ ਨਹਿਰ ਵਿਚ ਇਕ ਲਾਸ਼ ਵੇਖੀ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇਕ ਗੋਤਾਖੋਰ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਉਨ੍ਹਾਂ ਨੂੰ ਲੱਗਿਆ ਸੀ ਕਿ ਨਹਿਰ ਦੇ ਵਿਚ ਇਕ ਲਾਸ਼ ਹੈ ਜੋ ਕਿ ਇਕ ਸਰਦਾਰ ਵਿਅਕਤੀ ਦੀ ਲੱਗ ਰਹੀ ਹੈ।
ਜਿਸ ਤੋਂ ਬਾਅਦ ਗੋਤਾਖੋਰਾਂ ਵੱਲੋਂ ਉਸ ਲਾਸ਼ ਨੂੰ ਬਾਹਰ ਕੱਢਿਆ ਗਿਆ ਤਾਂ ਵੇਖ ਕੇ ਹੈਰਾਨ ਰਹਿ ਗਏ ਕਿ ਇਹ ਲਾਸ਼ ਇਕ ਲੜਕੀ ਦੀ ਸੀ ਜਿਸ ਦੀ ਉਮਰ 28 ਤੋਂ 30 ਸਾਲ ਦੇ ਦਰਮਿਆਨ ਲੱਗ ਰਹੀ ਹੈ। ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਵਾਸਤੇ ਆਪਣੇ ਕਬਜ਼ੇ ਵਿਚ ਲੈ ਕੇ ਭੇਜ ਦਿਤਾ ਗਿਆ ਹੈ।
ਉਥੇ ਹੀ ਦੱਸਿਆ ਗਿਆ ਹੈ ਕਿ ਜਿੱਥੇ ਇਸ ਲੜਕੀ ਦੀ ਮੌਤ ਇਕ ਦਿਨ ਪਹਿਲਾਂ ਹੀ ਹੋਈ ਲੱਗ ਰਹੀ ਹੈ। ਉੱਥੇ ਹੀ ਇਸ ਲੜਕੀ ਦੀ ਪਹਿਚਾਣ ਵਾਸਤੇ ਇਸ ਨੂੰ ਮੋਰਚਰੀ ਦੇ ਵਿਚ 72 ਘੰਟੇ ਲਈ ਰੱਖਿਆ ਗਿਆ ਹੈ। ਕੁੜੀ ਦੇ ਸਰੀਰ ਦੇ ਕੁਝ ਸੱਟਾਂ ਦੇ ਨਿਸ਼ਾਨ ਵੀ ਲੱਗ ਰਹੇ ਹਨ।
ਤਾਜਾ ਜਾਣਕਾਰੀ