ਆਈ ਤਾਜ਼ਾ ਵੱਡੀ ਖਬਰ
ਪਿਛਲੇ ਦੋ ਸਾਲਾਂ ਤੋਂ ਲੈ ਕੇ ਹੁਣ ਤੱਕ ਲਗਾਤਾਰ ਕੁਦਰਤੀ ਆਫਤਾਂ ਦੇ ਚਲਦਿਆਂ ਹੋਇਆਂ ਜਿੱਥੇ ਭਾਰੀ ਜਾਨੀ-ਮਾਲੀ ਨੁਕਸਾਨ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਉਥੇ ਹੀ ਅਜਿਹੀਆਂ ਘਟਨਾਵਾਂ ਦੇ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਇਕ ਤੋਂ ਬਾਅਦ ਇਕ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਜਿਥੇ ਲਗਾਤਾਰ ਜਾਰੀ ਹੈ। ਉਥੇ ਹੀ ਇਨ੍ਹਾਂ ਆਫ਼ਤਾਂ ਦੀ ਚਪੇਟ ਵਿੱਚ ਆਉਣ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਵੀ ਹੋ ਰਿਹਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਇਹਨਾਂ ਕੁਦਰਤੀ ਆਫਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਹੁਣ ਭੁਚਾਲ ਆਉਣ ਕਾਰਨ ਧਰਤੀ ਕੰਬੀ ਹੈ ਜਿੱਥੇ 6.1 ਤੀਬਰਤਾ ਦਾ ਭੂਚਾਲ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭੂਚਾਲ ਆਉਣ ਦੀ ਇਹ ਘਟਨਾ ਮਲੇਸ਼ੀਆ ਦੇ ਕੁਆਲਾਲੰਪੁਰ ਤੋਂ ਸਾਹਮਣੇ ਆਈ ਹੈ ਜਿੱਥੇ ਇਸ ਦੇ ਨੇੜੇ ਭੂਚਾਲ ਤੇ ਜਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਦੱਸਿਆ ਕਿ ਇਹ ਕਿ 29 ਅਗਸਤ ਦਿਨ ਸੋਮਵਾਰ ਨੂੰ ਅੱਜ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 6.1 ਮਾਪੀ ਗਈ ਹੈ ਜਿੱਥੇ ਇਨ੍ਹਾਂ ਭੂਚਾਲ ਦੇ ਝਟਕਿਆਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ।
ਉੱਥੇ ਹੀ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ ਮਲੇਸ਼ੀਆ ਦੇ ਕੁਆਲਾਲੰਪੁਰ ਨੇੜੇ ਸੋਮਵਾਰ ਨੂੰ ਰਿਕਟਰ ਪੈਮਾਨੇ ‘ਤੇ 6.1 ਤੀਬਰਤਾ ਦਾ ਭੂਚਾਲ ਆਇਆ। ਇਸ ਭੂਚਾਲ ਦੇ ਕਾਰਨ ਅਜੇ ਤੱਕ ਕੋਈ ਵੀ ਜਾਨੀ ਮਾਲੀ ਨੁਕਸਾਨ ਹੋਣ ਦੀ ਘਟਨਾ ਸਾਹਮਣੇ ਨਹੀਂ ਆਈ ਹੈ। ਇਸ ਭੂਚਾਲ ਦਾ ਕੇਂਦਰ ਕੁਆਲਾਲੰਪੁਰ ਤੋਂ 566 ਕਿਲੋਮੀਟਰ SW ਅਤੇ 10 ਕਿਲੋਮੀਟਰ ਦੀ ਡੂੰਘਾਈ ‘ਤੇ ਦੱਸਿਆ ਗਿਆ ਹੈ। ਇਹ ਭੂਚਾਲ ਅੱਜ ਸਵੇਰੇ ਕਰੀਬ 8.59 ਵਜੇ ਆਇਆ।
ਦੱਸ ਦਈਏ ਕਿ ਇਸ ਭੂਚਾਲ ਤੋਂ ਪਹਿਲਾਂ ਮੰਗਲਵਾਰ ਨੂੰ ਸੁਮਾਤਰਾ ਟਾਪੂ ਦੇ ਦੱਖਣ-ਪੱਛਮੀ ਤੱਟ ‘ਤੇ ਰਾਤ ਕਰੀਬ 9:30 ਵਜੇ ਭੂਚਾਲ ਦੇ ਝਟਕੇ ਬੇਂਗਕੁਲੂ, ਦੱਖਣੀ ਸੁਮਾਤਰਾ ਅਤੇ ਲੈਮਪੁੰਗ ਪ੍ਰਾਂਤਾਂ ਦੇ ਨਜ਼ਦੀਕ ਮਹਿਸੂਸ ਕੀਤੇ ਗਏ ਸਨ। ਉਥੇ ਵੀ ਦੱਸਿਆ ਗਿਆ ਹੈ ਕਿ ਇਸ ਭੂਚਾਲ ਦਾ ਕੇਂਦਰ ਕਿਨਾਰੇ ਤੋਂ ਕਰੀਬ 64 ਕਿਲੋਮੀਟਰ ਦੂਰ ਸਮੁੰਦਰ ਵਿੱਚ ਸੀ। ਅਜਿਹੀਆਂ ਘਟਨਾਵਾਂ ਦੇ ਕਾਰਨ ਉਨ੍ਹਾਂ ਖੇਤਰਾਂ ਦੇ ਲੋਕਾਂ ਵਿਚ ਡਰ ਦਾ ਮਾਹੌਲ ਵੀ ਵੇਖਿਆ ਜਾ ਰਿਹਾ ਹੈ।
ਤਾਜਾ ਜਾਣਕਾਰੀ