ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਵੱਖ ਵੱਖ ਖੇਤਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਜਿਥੇ ਵਿਦਿਆ ਅਤੇ ਸਿਹਤ ਨੂੰ ਲੈ ਕੇ ਸਖਤ ਕਦਮ ਚੁੱਕੇ ਜਾ ਰਹੇ ਹਨ ਜਿਸ ਸਦਕਾ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲ ਸਕਣ ਅਤੇ ਬੱਚਿਆਂ ਨੂੰ ਵਧੀਆ ਸਿਖਿਆ ਮਿਲ ਸਕੇ। ਜਿੱਥੇ ਪੰਜਾਬ ਸਰਕਾਰ ਵੱਲੋਂ ਅਜਿਹੇ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ ਜਿਨ੍ਹਾਂ ਦੀ ਹਰ ਪਾਸੇ ਪ੍ਰਸੰਸਾ ਕੀਤੀ ਜਾ ਰਹੀ ਹੈ ਉਥੇ ਹੀ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਪੜ੍ਹਾਈ ਵਾਸਤੇ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਸਕੂਲਾਂ ਦਾ ਨਵੀਨੀਕਰਨ ਵੀ ਕੀਤਾ ਜਾ ਰਿਹਾ ਹੈ।
ਪਰ ਇਸ ਦੇ ਬਾਵਜੂਦ ਵੀ ਕਈ ਵਾਰ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ ਜਿਥੇ ਮਾਪਿਆਂ ਵੱਲੋਂ ਨਾ ਚਾਹੁੰਦੇ ਹੋਏ ਵੀ ਰੋਸ ਪ੍ਰਦਰਸ਼ਨ ਕਰਨੇ ਪੈਂਦੇ ਹਨ। ਹੁਣ ਸਰਕਾਰੀ ਸਕੂਲ ਦਾ ਅਧਿਆਪਕ ਫੀਸਾਂ ਲੈ ਕੇ ਫ਼ਰਾਰ ਹੋਇਆ ਹੈ ਜਿਥੇ ਬੱਚਿਆਂ ਤੇ ਮਾਪਿਆਂ ਵਿਚ ਰੋਸ ਵੇਖਿਆ ਜਾ ਰਿਹਾ ਹੈ। ਹੁਣ ਸਾਹਮਣੇ ਜਾਣਕਾਰੀ ਦੇ ਅਨੁਸਾਰ ਇਹ ਮਾਮਲਾ ਫਾਜ਼ਿਲਕਾ ਦੇ ਸਰਕਾਰੀ ਸਕੂਲ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਇਸ ਲਈ ਸੜਕਾਂ ਤੇ ਉਤਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਕਿਉਂਕਿ ਉਨ੍ਹਾਂ ਦੇ ਬੱਚਿਆਂ ਤੋਂ ਦੁਬਾਰਾ ਫੀਸਾਂ ਮੰਗੀਆਂ ਜਾ ਰਹੀਆਂ ਸਨ।
ਜਿੱਥੇ ਉਨ੍ਹਾਂ ਵੱਲੋਂ ਸਬੰਧਤ ਵਿਭਾਗ ਨੂੰ ਇਸ ਦੀ ਸ਼ਿਕਾਇਤ ਵੀ ਕੀਤੀ ਗਈ ਹੈ ਉਥੇ ਹੀ ਹੁਣ ਜ਼ਿਲ੍ਹਾ ਅਫ਼ਸਰ ਵੱਲੋਂ ਇਸ ਮਾਮਲੇ ਨੂੰ ਲੈ ਕੇ ਆਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿਉਂਕਿ ਸਕੂਲ ਵਿੱਚ ਜਿੱਥੇ ਅਧਿਆਪਕ ਨੂੰ ਸਾਰੇ ਵਿਦਿਆਰਥੀਆਂ ਵੱਲੋਂ ਫ਼ੀਸਾਂ ਜਮਾਂ ਕਰਵਾਈ ਗਈ ਸੀ।
ਉੱਥੇ ਹੀ ਹੁਣ ਸਕੂਲ ਦੇ ਪ੍ਰਿੰਸੀਪਲ ਵੱਲੋਂ ਸਕੂਲ ਵਿੱਚ ਪੜ੍ਹਨ ਅਤੇ ਸਾਰੇ ਵਿਦਿਆਰਥੀਆਂ ਤੋਂ ਫਿਰ ਦੁਬਾਰਾ ਫੀਸ ਮੰਗੀ ਜਾ ਰਹੀ ਹੈ। ਸਕੂਲ ਵਿੱਚ ਪੜ੍ਹਨ ਵਾਲੇ ਸਾਰੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਦੁਬਾਰਾ ਫੀਸ ਮੰਗੇ ਜਾਣ ਤੇ ਮਾਪਿਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਉਂਕਿ ਪਹਿਲਾਂ ਫੀਸ ਲੈਣ ਵਾਲੇ ਅਧਿਆਪਕ ਦੇ ਫ਼ਰਾਰ ਹੋਣ ਤੋਂ ਬਾਅਦ ਹੁਣ ਪ੍ਰਿੰਸੀਪਲ ਵੱਲੋਂ ਦੁਬਾਰਾ ਫਿਰ ਇਸ ਲਈ ਬੱਚਿਆਂ ਤੇ ਦਬਾਅ ਪਾਇਆ ਜਾ ਰਿਹਾ ਸੀ।
ਤਾਜਾ ਜਾਣਕਾਰੀ