BREAKING NEWS
Search

ਇਸ ਮਸ਼ਹੂਰ ਪੰਜਾਬੀ ਹਸਤੀ ਦਾ ਹੋਇਆ ਕਤਲ – ਫ਼ਿਲਮੀ ਜਗਤ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ

ਕੈਨੇਡਾ ਦੀ ਧਰਤੀ ਤੇ ਜਾ ਕੇ ਜਿੱਥੇ ਬਹੁਤ ਸਾਰੇ ਪੰਜਾਬੀ ਪਰਿਵਾਰ ਵਸੇ ਹੋਏ ਹਨ। ਉਥੇ ਹੀ ਇਨ੍ਹਾਂ ਪੰਜਾਬੀ ਪਰਿਵਾਰਾਂ ਵੱਲੋਂ ਵੱਖ ਵੱਖ ਖੇਤਰਾਂ ਦੇ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਗਈ ਹੈ ਅਤੇ ਅਜਿਹੇ ਲੋਕ ਹੋਰ ਲੋਕਾਂ ਲਈ ਇੱਕ ਪ੍ਰੇਰਣਾ-ਸਰੋਤ ਬਣ ਜਾਂਦੇ ਹਨ। ਜਿਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਦੇ ਵਿੱਚ ਕੈਨੇਡਾ ਸਰਕਾਰ ਨੂੰ ਅਹਿਮ ਯੋਗਦਾਨ ਦਿੱਤਾ ਜਾ ਰਿਹਾ ਹੈ। ਪੰਜਾਬੀਆਂ ਵੱਲੋਂ ਆਪਣੀ ਮਿਹਨਤ ਅਤੇ ਹਿੰਮਤ ਦੇ ਸਦਕਾ ਵੱਖ-ਵੱਖ ਖੇਤਰਾਂ ਦੇ ਵਿੱਚ ਨਾਮਣਾ ਖੱਟਿਆ ਗਿਆ ਹੈ। ਪਰ ਉਸ ਸਮੇਂ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਜਦੋਂ ਇਨ੍ਹਾਂ ਹਸਤੀਆਂ ਦੇ ਨਾਲ ਹਾਦਸਿਆਂ ਦੇ ਨਾਲ ਜੁੜੀਆਂ ਹੋਈਆਂ ਵਾਪਰਨ ਵਾਲੀਆਂ ਦੁਖਦਾਈ ਘਟਨਾਵਾਂ ਸਾਹਮਣੇ ਆਉਦੀਆਂ ਹਨ।

ਹੁਣ ਇਸ ਪੰਜਾਬੀ ਹਸਤੀ ਦਾ ਕਤਲ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਥੇ ਫ਼ਿਲਮੀ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੋਗਮਈ ਖਬਰ ਕੈਨੇਡਾ ਦੇ ਸਰੀ ਸ਼ਹਿਰ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਪੰਜਾਬੀ ਦਾ ਕਤਲ ਹੋਇਆ ਹੈ। ਦੱਸ ਦਈਏ ਕਿ ਪੰਜਾਬੀ ਮੂਲ ਦੇ ਮਨਵੀਰ ਮਨੀ ਅਮਰ ਜਿੱਥੇ ਇਕ ਫਿਲਮ ਨਿਰਮਾਤਾ ਸਨ। ਉਥੇ ਹੀ ਉਨ੍ਹਾਂ ਦੇ ਗੁਆਂਢੀਆਂ ਨਾਲ ਹੋਏ ਝਗੜੇ ਵਿਚ ਉਹਨਾਂ ਦੀ ਮੌਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਝਗੜਾ ਜਿੱਥੇ ਦੋ ਵਿਅਕਤੀਆਂ ਦੇ ਵਿਚਕਾਰ ਕੱਲ੍ਹ ਦੁਪਹਿਰ ਦੇ ਕਰੀਬ 2 ਵਜੇ ਹੋਇਆ ਸੀ।

ਉਥੇ ਹੀ ਇਹ ਝਗੜਾ ਇਸ ਕਦਰ ਵੱਧ ਗਿਆ , ਕਿ ਫ਼ਿਲਮ ਨਿਰਮਾਤਾ ਮਨਵੀਰ ਮਨੀ ਅਮਰ ਦੀ ਮੌਤ ਹੋ ਗਈ। ਉਨ੍ਹਾਂ ਦੇ ਦਿਹਾਂਤ ਦੀ ਗੱਲ ਸੁਣਦੇ ਹੀ ਫਿਲਮੀ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਜਿੱਥੇ ਦੋ ਗੁਆਂਢੀਆਂ ਦੀ ਲੜਾਈ ਦਾ ਇਹ ਭਿਆਨਕ ਸਿੱਟਾ ਨਿਕਲਿਆ ਹੈ।

ਇਸ ਘਟਨਾ ਦੀ ਜਾਣਕਾਰੀ ਕਿਸੇ ਵੱਲੋਂ ਪੁਲਿਸ ਨੂੰ ਦਿੱਤੀ ਗਈ ਸੀ ਜਿਸ ਤੋਂ ਬਾਅਦ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ। ਉਥੇ ਹੀ ਪੁਲਸ ਵੱਲੋਂ ਦੋਸ਼ੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪੁਲਿਸ ਵੱਲੋਂ ਅਮਰ ਨੂੰ ਗੰਭੀਰ ਜਖ਼ਮੀ ਹਾਲਤ ਦੇ ਵਿੱਚ ਹਸਪਤਾਲ ਲਿਜਾਇਆ ਗਿਆ ਸੀ ਜਿੱਥੇ ਉਹ ਜੇਰੇ ਇਲਾਜ਼ ਰਿਹਾ ਸੀ ਉਥੇ ਹੀ ਉਸਦੀ ਮੌਤ ਹੋ ਗਈ।



error: Content is protected !!