ਆਈ ਤਾਜ਼ਾ ਵੱਡੀ ਖਬਰ
ਅੱਜ ਦੇ ਦੌਰ ਵਿੱਚ ਬਹੁਤ ਸਾਰੇ ਪਤੀ-ਪਤਨੀ ਦੇ ਰਿਸ਼ਤੇ ਟੁੱਟਣ ਦੇ ਕਈ ਕਾਰਨ ਸਾਹਮਣੇ ਆਏ ਹਨ ਜਿੱਥੇ ਉਨ੍ਹਾਂ ਦੇ ਵਿਆਹੁਤਾ ਰਿਸ਼ਤੇ ਤਾਰ-ਤਾਰ ਹੋ ਜਾਂਦੇ ਹਨ। ਕੁਝ ਪਤੀ-ਪਤਨੀ ਦੇ ਰਿਸ਼ਤੇ ਜਿਥੇ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਟੁੱਟ ਜਾਂਦੇ ਹਨ। ਜਿਸ ਦਾ ਅਸਰ ਉਨ੍ਹਾਂ ਦੇ ਬੱਚਿਆਂ ਉੱਪਰ ਵੀ ਪੈਂਦਾ ਹੈ। ਪਰ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਵੀ ਸਾਹਮਣੇ ਆਏ ਹਨ ਜਿਥੇ ਪਤੀ ਪਤਨੀ ਦੇ ਨਾਜਾਇਜ਼ ਸਬੰਧਾਂ ਦੇ ਚਲਦੇ ਕੋਈ ਉਨ੍ਹਾਂ ਦੇ ਘਰਾਂ ਵਿੱਚ ਬਹੁਤ ਸਾਰੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ। ਜਿੱਥੇ ਕਈ ਪਰਿਵਾਰਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ।
ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਇਥੇ ਇੱਕ ਹਫ਼ਤੇ ਪਹਿਲਾਂ ਪ੍ਰੇਮੀ ਨਾਲ ਫਰਾਰ ਹੋਈ ਪਤਨੀ ਦਾ ਪਤੀ ਵੱਲੋਂ ਨਲਕੇ ਦੀ ਹੱਥੀ ਮਾਰ ਕੇ ਕਤਲ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਬਹਿਜੋਈ ਕੋਤਵਾਲੀ ਇਲਾਕੇ ਦੇ ਇੱਕ ਪਿੰਡ ਚਿਤੋਰਾ ਤੋਂ ਸਾਹਮਣੇ ਆਇਆ ਹੈ। ਇਸ ਪਿੰਡ ਦੇ ਉਸਮਾਨ ਨਾਮ ਦੇ ਵਿਅਕਤੀ ਦੀ 30 ਸਾਲਾ ਪਤਨੀ ਮੇਸ਼ਰ ਆਪਣੇ ਪ੍ਰੇਮੀ ਦੇ ਨਾਲ ਫਰਾਰ ਹੋ ਗਈ ਸੀ । ਪਤਨੀ ਦੇ ਇਸ ਤਰ੍ਹਾਂ ਫਰਾਰ ਹੋਣ ਦੀ ਖਬਰ ਜਦੋਂ ਪੂਨਾ ਰਹਿੰਦੇ ਪਤੀ ਨੂੰ ਮਿਲੀ , ਜੋ ਕਿ ਉਥੇ ਨਾਈ ਦੀ ਦੁਕਾਨ ਕਰਦਾ ਸੀ।
ਉਹ ਵਾਪਸ ਆਪਣੇ ਘਰ ਆਇਆ ਅਤੇ ਆਪਣੀ ਪਤਨੀ ਨੂੰ ਵੀ ਉਸ ਦੇ ਪ੍ਰੇਮੀ ਦੇ ਘਰ ਤੋਂ ਲੈ ਕੇ ਆਇਆ ਸੀ। ਪਤਨੀ ਵੱਲੋਂ ਉਸ ਦਾ ਪ੍ਰੇਮੀ ਦੇ ਨਾਲ ਜਾਣ ਨੂੰ ਲੈ ਕੇ ਜਿੱਥੇ ਉਹ ਕਾਫੀ ਗੁੱਸੇ ਵਿੱਚ ਸੀ ਉਥੇ ਹੀ ਅੱਜ ਸ਼ਨੀਵਾਰ ਦੁਪਹਿਰ ਨੂੰ ਉਸ ਵੱਲੋਂ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਗਿਆ। ਜਿਸ ਸਮੇਂ ਪਤੀ ਵੱਲੋਂ ਆਪਣੀ ਪਤਨੀ ਦਾ ਕਤਲ ਕੀਤਾ ਗਿਆ ਤਾਂ ਉਸ ਤੋਂ ਪਹਿਲਾਂ ਹੀ ਉਸ ਵੱਲੋਂ ਆਪਣੇ ਤਿੰਨ ਬੱਚਿਆਂ ਨੂੰ ਵੀ ਘਰ ਤੋਂ ਬਾਹਰ ਭੇਜ ਦਿੱਤਾ ਗਿਆ ਸੀ।
ਜਿਸ ਤੋਂ ਬਾਅਦ ਉਸ ਵੱਲੋਂ ਆਪਣੀ ਪਤਨੀ ਦੇ ਸਿਰ ਵਿੱਚ ਨਲਕੇ ਦੀ ਹੱਥੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਅਤੇ ਉਸ ਵੱਲੋਂ ਪਤਨੀ ਦੇ ਸਿਰ ਅਤੇ ਚਿਹਰੇ ਨੂੰ ਬੁਰੀ ਤਰਾਂ ਕੁਚਲਿਆ ਗਿਆ ਸੀ। ਇਸ ਘਟਨਾ ਤੋਂ ਬਾਅਦ ਦੋਸ਼ੀ ਪਤੀ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਉਥੇ ਹੀ ਪੁਲਿਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਇਹ ਮਾਮਲਾ ਵੀ ਦਰਜ ਕੀਤਾ ਗਿਆ ਹੈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।
ਤਾਜਾ ਜਾਣਕਾਰੀ