ਆਈ ਤਾਜ਼ਾ ਵੱਡੀ ਖਬਰ
ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਇਥੇ ਕਾਫੀ ਬਦਲਾਅ ਕੀਤੇ ਗਏ ਹਨ। ਉਥੇ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਤੋਂ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਇੱਕ ਤੋਂ ਬਾਅਦ ਇਕ ਪੂਰੇ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਭਰਿਸ਼ਟਾਚਾਰ ਨੂੰ ਖਤਮ ਕਰਨ ਸਬੰਧੀ ਵੱਖ ਵੱਖ ਪਾਰਟੀਆਂ ਦੇ ਨਾਲ ਸਬੰਧਤ ਬਹੁਤ ਸਾਰੇ ਵਿਧਾਇਕਾ ਅਤੇ ਸਾਬਕਾ ਮੰਤਰੀਆਂ ਨੂੰ ਜੇਲ੍ਹ ਦਾ ਰਸਤਾ ਦਿਖਾਇਆ ਗਿਆ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਬੇਰੁਜ਼ਗਾਰੀ ਨੂੰ ਦੂਰ ਕਰਨ ਵਾਸਤੇ ਵੀ ਬਹੁਤ ਸਾਰੇ ਕਦਮ ਚੁੱਕੇ ਗਏ ਹਨ ਅਤੇ ਬਹੁਤ ਸਾਰੇ ਨੌਜਵਾਨਾਂ ਨੂੰ ਰੁਜਗਾਰ ਮੁਹਈਆ ਕਰਵਾਏ ਗਏ ਹਨ।
ਜਿਥੇ ਪੰਜਾਬ ਸਰਕਾਰ ਵੱਲੋਂ ਹੁਣ ਬਹੁਤ ਸਾਰੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਉਥੇ ਹੀ ਕੁਝ ਠੇਕੇ ਤੇ ਕੰਮ ਕਰ ਰਹੇ ਵੱਖ-ਵੱਖ ਵਿਭਾਗਾਂ ਦੇ ਵਿਚ ਤੈਨਾਤ ਕਰਮਚਾਰੀਆਂ ਵੱਲੋਂ ਹੁਣਂ ਪੱਕੇ ਕੀਤੇ ਜਾਣ ਲਈ ਕਾਫੀ ਲੰਮੇਂ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਉਨ੍ਹਾਂ ਵਲੋ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਹੁਣ ਪਿੰਡਾਂ ਵਿੱਚ ਸਫ਼ਰ ਕਰਨ ਵਾਲ਼ਿਆਂ ਲਈ ਇਹ ਖਬਰ ਸਾਹਮਣੇ ਆਈ ਹੈ ਜਿੱਥੇ ਤਿੰਨ ਦਿਨਾਂ ਲਈ ਚੱਕਾ ਜਾਮ ਕੀਤਾ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪੀਆਰਟੀਸੀ, ਪਨਬਸ ਅਤੇ ਰੋਡਵੇਜ਼ ਦੇ ਵਿੱਚ ਠੇਕੇ ਤੇ ਕੰਮ ਕਰ ਰਹੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਐਲਾਨ ਕੀਤਾ ਗਿਆ ਹੈ ਕਿ ਅਗਰ ਉਹਨਾਂ ਦੀਆਂ ਮੰਗਾਂ ਨੂੰ ਨਹੀਂ ਮੰਨਿਆ ਜਾਂਦਾ ਤਾਂ ਵੱਲੋਂ ਤਿੰਨ ਦਿਨਾਂ ਲਈ ਹੜਤਾਲ ਕੀਤੀ ਜਾਵੇਗੀ। ਜਿਸ ਕਾਰਣ ਆਵਾਜਾਈ ਪ੍ਰਭਾਵਿਤ ਹੋਵੇਗੀ ਅਤੇ ਬੱਸਾਂ ਦਾ ਚੱਕਾ ਜਾਮ 27 ਸਤੰਬਰ ਤੋਂ 29 ਸਤੰਬਰ ਤੱਕ ਤਿੰਨ ਦਿਨਾਂ ਲਈ ਕੀਤਾ ਜਾਵੇਗਾ। ਇਸ ਹੜਤਾਲ ਦੇ ਚਲਦਿਆਂ ਹੋਇਆਂ ਤਿੰਨ ਦਿਨਾਂ ਦੌਰਾਨ ਦੌਰਾਨ ਕੀਤੇ ਜਾਣ ਵਾਲੇ ਚੱਕੇ ਜਾਮ ਤੋਂ ਪਹਿਲਾਂ ਪੰਜਾਬ ਭਰ ਦੇ 27 ਡਿਪੂਆ ਅੱਗੇ ਇਨ੍ਹਾਂ ਕਰਮਚਾਰੀਆਂ ਵੱਲੋਂ ਗੇਟ ਰੈਲੀਆਂ ਕੀਤੀਆਂ ਜਾਣਗੀਆਂ।
ਜਿੱਥੇ ਇਨ੍ਹਾਂ ਅਧਿਕਾਰੀਆਂ ਵੱਲੋਂ ਲਗਾਤਾਰ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ ਉੱਥੇ ਹੀ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਵੀ ਭਰੋਸਾ ਨਹੀ ਦਵਾਇਆ ਜਾ ਰਿਹਾ ਹੈ। ਸਰਕਾਰ ਵੱਲੋਂ ਇਹਨਾਂ ਸਾਰੇ ਕਰਮਚਾਰੀਆਂ ਨੂੰ ਪੱਕੇ ਕੀਤੇ ਜਾਣ ਦਾ ਸਿਰਫ ਦਿਖਾਵਾ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਇਨ੍ਹਾਂ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਮਿਲਣ ਲਈ ਸਮਾਂ ਵੀ ਨਹੀਂ ਦਿੱਤਾ ਜਾ ਰਿਹਾ।
ਤਾਜਾ ਜਾਣਕਾਰੀ