ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਵੱਖ ਵੱਖ ਰਾਜਨੀਤਕ ਹਸਤੀਆਂ ਵੱਲੋਂ ਜਿੱਥੇ ਆਪਣੀ ਹਿੰਮਤ ਅਤੇ ਮਿਹਨਤ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ ਉਥੇ ਹੀ ਅਜਿਹੀਆਂ ਹਸਤੀਆਂ ਕਰੋਨਾ ਦੇ ਦੌਰ ਦੇ ਚਲਦਿਆਂ ਹੋਇਆਂ ਵਿਵਾਦਾਂ ਵਿੱਚ ਵੀ ਬਣ ਜਾਂਦੀਆਂ ਹਨ। ਉਥੇ ਹੀ ਪੰਜਾਬ ਦੇ ਕਈ ਸਾਬਕਾ ਮੁੱਖ ਮੰਤਰੀ ਅਤੇ ਮੰਤਰੀ ਇਸ ਸਮੇਂ ਜਿਥੇ ਕਈ ਚਰਚਾਵਾਂ ਵਿੱਚ ਬਣੇ ਹੋਏ ਹਨ ਉਥੇ ਹੀ ਕਈ ਸਾਬਕਾ ਮੁੱਖ ਮੰਤਰੀਆ ਦੀ ਸਿਹਤ ਸਬੰਧੀ ਵੀ ਜਾਣਕਾਰੀ ਸਾਹਮਣੇ ਆ ਜਾਂਦੀ ਹੈ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਮਾੜੀ ਖਬਰ, ਕਰਾਇਆ ਗਿਆ ਹਸਪਤਾਲ ਦਾਖਿਲ, ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜਿੱਥੇ ਪਿਛਲੇ ਕਾਫੀ ਲੰਮੇ ਸਮੇਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਪੇਸ਼ ਆ ਰਹੀਆਂ ਹਨ।
ਉਥੇ ਹੀ ਹੁਣ ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਜਿੱਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇੱਥੇ ਪੀ. ਜੀ. ਆਈ. ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਉਥੇ ਹੀ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਜਾਣ ਬਾਰੇ ਦੱਸਿਆ ਗਿਆ ਹੈ ਕਿ ਜਿਥੇ ਉਨ੍ਹਾਂ ਨੂੰ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਬੁਖਾਰ ਹੋ ਗਿਆ ਹੈ। ਇਸ ਸ਼ਿਕਾਇਤ ਦੇ ਚਲਦਿਆਂ ਹੋਇਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਰੂਟੀਨ ਚੈੱਕਅਪ ਲਈ ਪੀ. ਜੀ. ਆਈ. ‘ਚ ਦਾਖ਼ਲ ਕਰਾਇਆ ਗਿਆ ਹੈ।
ਜਿੱਥੇ ਉਹ ਇਸ ਸਮੇਂ ਹਸਪਤਾਲ ਦੇ ਵਿਚ ਜ਼ੇਰੇ ਇਲਾਜ ਹਨ ਉੱਥੇ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੀ. ਜੀ. ਆਈ. ਦੇ ਹਸਪਤਾਲ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਸਿਹਤ ਬਾਰੇ ਅਜੇ ਤੱਕ ਡਾਕਟਰਾਂ ਵੱਲੋਂ ਕੋਈ ਵੀ ਜਾਣਕਾਰੀ ਜਨਤਕ ਨਹੀਂ ਕੀਤੀ ਗਈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਦਾਖਲ ਕਰਾਏ ਜਾਣ ਦੀ ਖਬਰ ਮਿਲਦੇ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀਆਂ ਹੋਈਆਂ ਰਾਜਨੀਤਕ ਹਸਤੀਆਂ ਵੱਲੋਂ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਵਾਸਤੇ ਦੁਆਵਾਂ ਕੀਤੀਆਂ ਜਾ ਰਹੀਆਂ ਹਨ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹਨਾਂ ਨੂੰ ਸਿਹਤ ਸੰਬੰਧੀ ਸਮੱਸਿਆਵਾ ਦੌਰਾਨ ਹੀ ਕਰ ਉਨ੍ਹਾਂ ਤੋਂ ਪੀੜਤ ਹੋਣ ਤੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ। ਉਸ ਤੋਂ ਬਾਅਦ ਉਨ੍ਹਾਂ ਨੂੰ ਸਿਹਤ ਸਬੰਧੀ ਸਮੱਸਿਆ ਆਉਣ ਤੇ ਪੀਜੀਆਈ ਅਤੇ ਫੋਰਟਿਸ ਹਸਪਤਾਲ ਵਿੱਚ ਵੀ ਦਾਖ਼ਲ ਕਰਵਾਇਆ ਗਿਆ ਸੀ।
Home ਤਾਜਾ ਜਾਣਕਾਰੀ ਪੰਜਾਬ ਦੇ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਮਾੜੀ ਖਬਰ, ਕਰਾਇਆ ਗਿਆ ਹਸਪਤਾਲ ਦਾਖਿਲ
ਤਾਜਾ ਜਾਣਕਾਰੀ