ਆਈ ਤਾਜ਼ਾ ਵੱਡੀ ਖਬਰ
ਹਰ ਇਨਸਾਨ ਵੱਲੋਂ ਆਪਣੀ ਜ਼ਿੰਦਗੀ ਵਿੱਚ ਕੁੱਝ ਅਜਿਹਾ ਕਰਨ ਦੀ ਤਾਂਘ ਰੱਖੀ ਜਾਂਦੀ ਹੈ ਜਿਸ ਨਾਲ ਉਹਨਾਂ ਦੇ ਮਨ ਨੂੰ ਸਕੂਨ ਮਿਲ ਸਕੇ ਅਤੇ ਉਹ ਸਮਾਜ ਵਾਸਤੇ ਕੁਝ ਚੰਗਾ ਕਰ ਸਕਣ। ਉਹ ਸਮਾਜਿਕ ਸੰਸਥਾਵਾਂ ਵੱਲੋਂ ਜਿਥੇ ਲੋਕਾਂ ਦੀ ਭਲਾਈ ਲਈ ਬਹੁਤ ਸਾਰੇ ਕਾਰਜ ਕੀਤੇ ਜਾਂਦੇ ਹਨ ਉੱਥੇ ਹੀ ਕਈ ਅਜਿਹੇ ਸਮਾਜ ਸੇਵੀ ਵੀ ਹੁੰਦੇ ਹਨ । ਜਿਨ੍ਹਾਂ ਨੂੰ ਅੱਗੇ ਆ ਕੇ ਜਰੂਰਤਮੰਦ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ। ਅਜਿਹੇ ਬਹੁਤ ਸਾਰੇ ਮਾਮਲੇ ਆਏ ਦਿਨ ਸਾਹਮਣੇ ਆ ਰਹੇ ਹਨ। ਹੁਣ ਪੰਜਾਬ ਵਿਚ ਇਥੇ ਇਕ ਮਹਿਲਾ ਅਧਿਆਪਕ ਵੱਲੋਂ ਆਪਣੀ ਡੇਢ ਕਰੋੜ ਦੀ ਕੋਠੀ ਗੁਰਦੁਆਰੇ ਨੂੰ ਦਾਨ ਕਰ ਦਿੱਤੀ ਗਈ ਹੈ ਤਾਂ ਜੋ ਗਰੀਬਾਂ ਵਾਸਤੇ ਹਸਪਤਾਲ ਬਣਾਇਆ ਜਾ ਸਕੇ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਂਨਗਰ ਲੁਧਿਆਣਾ ਦੇ ਭਾਈ ਰਣਧੀਰ ਸਿੰਘ ਨਗਰ ਤੋਂ ਸਾਹਮਣੇ ਆਇਆ ਹੈ। ਜਿੱਥੇ ਏਥੇ ਰਹਿਣ ਵਾਲੀ ਇਕ ਅਧਿਆਪਕਾ ਵਰਿੰਦਰ ਕੌਰ ਵਾਲੀਆ ਵੱਲੋ ਆਪਣੀ ਡੇਢ ਕਰੋੜ ਦੀ 200 ਗਜ਼ ਦੀ ਕੋਠੀ ਨੂੰ ਗੁਰਦੁਆਰਾ ਸਾਹਿਬ ਨੂੰ ਦਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਇੱਛਾ ਸੀ ਕਿ ਉਨ੍ਹਾਂ ਵੱਲੋਂ ਲੋਕਾਂ ਦੀ ਭਲਾਈ ਲਈ ਕੋਈ ਨੇਕ ਕਾਰਜ ਕੀਤਾ ਜਾਵੇ ਜਿਸ ਵਾਸਤੇ ਉਨ੍ਹਾਂ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਉਥੇ ਹੀ ਉਨ੍ਹਾਂ ਵੱਲੋਂ ਪ੍ਰਬੰਧਕ ਕਮੇਟੀ ਨੂੰ ਸਾਰੇ ਦਸਤਾਵੇਜ਼ ਵੀ ਦੇ ਦਿੱਤੇ ਗਏ ਹਨ।
ਉੱਥੇ ਹੀ ਇਸ ਦੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਲਬਹਾਰ ਸਿੰਘ ਨੇ ਆਖਿਆ ਹੈ ਕਿ ਇਸ ਕੋਠੀ ਦੇ ਵਿਚ ਸਭ ਤੋਂ ਪਹਿਲਾਂ ਇਕ ਵੱਖ ਵੱਖ ਤਰਾਂ ਦੇ ਟੈਸਟ ਕੀਤੇ ਜਾਣ ਵਾਸਤੇ ਅਤਿ ਆਧੁਨਿਕ ਮੈਡੀਕਲ ਲੈਬ ਖੋਲੀ ਜਾਵੇਗੀ, ਜਿਸ ਵਿਚ ਪੰਜਾਹ ਫ਼ੀਸਦੀ ਤਕ ਦੀ ਛੋਟ ਵੀ ਆਉਣ ਵਾਲੇ ਮਰੀਜ਼ਾਂ ਨੂੰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਸਿਖਲਾਈ ਦੇਣ ਵਾਸਤੇ ਅਤੇ ਉਨ੍ਹਾਂ ਦੇ ਸਵੈ-ਰੁਜ਼ਗਾਰ ਵਾਸਤੇ ਇਕ ਸਿਖਲਾਈ ਕੇਂਦਰ ਖੋਲ੍ਹੇ ਜਾਣ ਦੀ ਯੋਜਨਾ ਵੀ ਹੈ।
ਇਸ ਤੋਂ ਇਲਾਵਾ ਲੋਕਾਂ ਨੂੰ ਸਸਤਾ ਅਤੇ ਮਿਆਰੀ ਇਲਾਜ ਦਿੱਤੇ ਜਾਣ ਵਾਸਤੇ ਇਕ ਹਸਪਤਾਲ ਵੀ ਬਣਾਇਆ ਜਾਵੇਗਾ। ਕੋਠੀ ਦਾਨ ਕਰਨ ਵਾਲੀ ਅਧਿਆਪਕਾ ਵਰਿੰਦਰ ਕੌਰ ਵਾਲੀਆ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਅਪਣੀ ਜਾਇਦਾਦ ਭੇਟ ਕੀਤੀ ਗਈ ਹੈ ਉਥੇ ਹੀ ਉਨ੍ਹਾਂ ਦੀ ਤਮੰਨਾ ਸੀ ਕਿ ਉਨ੍ਹਾਂ ਵੱਲੋਂ ਅਜਿਹਾ ਕੋਈ ਨੇਕ ਕੰਮ ਕੀਤਾ ਜਾਵੇ।
Home ਤਾਜਾ ਜਾਣਕਾਰੀ ਪੰਜਾਬ: ਮਹਿਲਾ ਅਧਿਆਪਕ ਨੇ ਡੇਢ ਕਰੋੜ ਦੀ ਕੋਠੀ ਗੁਰਦਵਾਰੇ ਨੂੰ ਕੀਤੀ ਦਾਨ- ਗਰੀਬਾਂ ਲਈ ਬਣਾਇਆ ਜਾਵੇਗਾ ਹਸਪਤਾਲ
ਤਾਜਾ ਜਾਣਕਾਰੀ