ਆਈ ਤਾਜ਼ਾ ਵੱਡੀ ਖਬਰ
ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿੱਚ ਆਉਣ ਤੇ ਜਿੱਥੇ ਬਹੁਤ ਸਾਰੇ ਬਦਲਾਅ ਹੋਏ ਹਨ ਉਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਬਹੁਤ ਸਾਰੇ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਨੂੰ ਵੱਖ-ਵੱਖ ਮਾਮਲਿਆਂ ਦੇ ਵਿਵਾਦਾਂ ਦੇ ਚੱਲਦਿਆਂ ਹੋਇਆਂ ਹਿਰਾਸਤ ਵਿਚ ਲਿਆ ਗਿਆ ਸੀ ਅਤੇ ਇਸ ਸਮੇਂ ਬਹੁਤ ਸਾਰੇ ਸਾਬਕਾ ਵਿਧਾਇਕਾਂ ਤੇ ਮੰਤਰੀਆਂ ਵੱਖ-ਵੱਖ ਮਾਮਲਿਆਂ ਦੇ ਦੋਸ਼ਾਂ ਦੇ ਤਹਿਤ ਜੇਲ੍ਹ ਵਿੱਚ ਬੰਦ ਹਨ। ਜਿਨ੍ਹਾਂ ਦੇ ਨਾਲ ਜੁੜੇ ਹੋਏ ਮਾਮਲਿਆਂ ਨੂੰ ਲੈ ਕੇ ਆਏ ਦਿਨ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਰਹੀ ਹੈ।
ਹੁਣ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਬਾਰੇ ਕੋਰਟ ਵਿੱਚੋਂ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਦਰੱਖਤ ਕੱਟਣ ਦੇ ਮਾਮਲੇ ਵਿੱਚ ਰਿਸ਼ਵਤ ਲੈਣ ਦਾ ਦੋਸ਼ੀ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪਾਇਆ ਗਿਆ ਸੀ। ਅਤੇ ਉਨ੍ਹਾਂ ਦੇ ਨਾਲ ਹੀ ਦੋਸ਼ੀ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਵੀ ਪਾਇਆ ਗਿਆ ਸੀ। ਜਿਨ੍ਹਾਂ ਉਪਰ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਮੋਹਾਲੀ ਦੇ ਵਿੱਚ 6 ਜੂਨ ਨੂੰ ਮਾਮਲਾ ਦਰਜ ਕੀਤਾ ਗਿਆ ਸੀ।
ਜਿੱਥੇ ਰਿਸ਼ਵਤ ਲੈਣ ਦਾ ਇਹ ਮਾਮਲਾ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤਾ ਗਿਆ ਸੀ। ਜਿਨ੍ਹਾਂ ਨੇ ਆਪਣੇ ਸਮੇਂ ਦਰੱਖਤ ਕੱਟਣ ਦੇ ਮਾਮਲੇ ਚ ਰਿਸ਼ਵਤ ਲਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਵੱਲੋਂ ਜਿੱਥੇ ਜਮਾਨਤ ਵਾਸਤੇ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਨੂੰ ਦਾਇਰ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਵੱਲੋਂ ਫਿਰ ਤੋਂ ਰੈਗੂਲਰ ਜ਼ਮਾਨਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ ਗਈ ਸੀ। ਕਿਉਂਕਿ ਉਨ੍ਹਾਂ ਨੂੰ ਹੇਠਲੀ ਅਦਾਲਤ ਤੋਂ ਰਾਹਤ ਨਹੀਂ ਮਿਲੀ ਸੀ।
ਹੁਣ ਉਨ੍ਹਾਂ ਦੇ ਮਾਮਲੇ ਤੇ ਹਾਈਕੋਰਟ ਵੱਲੋਂ ਸੁਣਵਾਈ ਕਰਦਿਆਂ ਹੋਇਆਂ ਜਿੱਥੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ ਉਥੇ ਹੀ ਸਾਧੂ ਸਿੰਘ ਧਰਮਸੋਤ ਅਤੇ ਸਾਬਕਾ ਮੰਤਰੀ ਦੇ ਭਤੀਜੇ ਦਲਜੀਤ ਸਿੰਘ ਨੂੰ ਜ਼ਮਾਨਤ ਦਿੱਤੀ ਗਈ ਹੈ ਅਤੇ ਉਨ੍ਹਾਂ ਦਾ ਫੈਸਲਾ ਵੀ ਹਾਈਕੋਰਟ ਵੱਲੋਂ ਸੁਰੱਖਿਅਤ ਰੱਖ ਲਿਆ ਗਿਆ ਹੈ। ਜਿਨ੍ਹਾਂ ਵੱਲੋਂ ਆਪਣਾ ਗੁਨਾਹ ਕਬੂਲ ਕਰਦੇ ਹੋਏ ਦੱਸਿਆ ਗਿਆ ਸੀ ਕਿ ਉਹਨਾਂ ਵੱਲੋਂ ਰਿਸ਼ਵਤ ਲਈ ਗਈ ਹੈ l ਜਿਸ ਪੈਸੇ ਨਾਲ ਉਨ੍ਹਾਂ ਵੱਲੋਂ ਜਾਇਦਾਦ ਵੀ ਖਰੀਦੀ ਗਈ ਸੀ।
ਤਾਜਾ ਜਾਣਕਾਰੀ