ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਸਿਹਤ ਅਤੇ ਸਿੱਖਿਆ ਨੂੰ ਲੈ ਕੇ ਉਚੇਚੇ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਵਿਦਿਆਰਥੀਆਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਆਈ ਵੱਡੀ ਤਾਜਾ ਖਬਰ, ਸੁਣ ਵਿਦਿਆਰਥੀਆਂ ਚ ਛਾਈ ਖੁਸ਼ੀ ਦੀ ਲਹਿਰ। ਹੁਣ ਜਿੱਥੇ ਪੰਜਾਬ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਦੇ ਵਿੱਚ ਬਹੁਤ ਸਾਰੇ ਬਦਲਾਅ ਕੀਤੇ ਜਾ ਰਹੇ ਹਨ ਉਥੇ ਹੀ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਬੱਚਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜਿੱਥੇ ਲੁਧਿਆਣਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਜਸਵਿੰਦਰ ਕੌਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਪੰਜਾਬ ਦੇ ਸਾਰੇ ਸਰਕਾਰੀ ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ’ਚ 6ਵੀਂ ਤੋਂ 10ਵੀਂ ਤੱਕ ਸਮਾਜਿਕ ਅਤੇ ਅੰਗਰੇਜ਼ੀ ਵਿਸ਼ੇ ਨਾਲ ਸਬੰਧਿਤ ਮੇਲੇ ਲਗਾਏ ਜਾਣਗੇ।
ਇਨ੍ਹਾਂ ਮੇਲਿਆਂ ਦੇ ਵਿੱਚ ਜਿੱਥੇ ਬੱਚਿਆਂ ਨੂੰ ਵਧੇਰੇ ਜਾਣਕਾਰੀ ਮਿਲੇਗੀ ਉੱਥੇ ਹੀ ਵਿਦਿਆਰਥੀਆਂ ਵੱਲੋਂ ਵੱਖ-ਵੱਖ ਮਾਡਲ ਤਿਆਰ ਕਰਕੇ ਇਨ੍ਹਾਂ ਸਿੱਖਿਆ ਮੇਲਿਆਂ ਵਿੱਚ ਪ੍ਰਦਰਸ਼ਨੀ ਲਗਾਈ ਜਾਵੇਗੀ। ਇਹ ਸਿੱਖਿਆ ਮੇਲੇ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਹਾਈ ਅਤੇ ਸੈਕੰਡਰੀ ਸਕੂਲਾਂ ਵਿੱਚ ਲਗਾਏ ਜਾਣਗੇ ਉੱਥੇ ਹੀ 5 ਤੋਂ 9 ਸਤੰਬਰ ਤੱਕ ਲੁਧਿਆਣਾ ਦੇ 533 ਸਰਕਾਰੀ ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ’ਚ ਅਧਿਆਪਕਾਂ ਅਤੇ ਬੱਚਿਆਂ ਵੱਲੋਂ 6ਵੀਂ ਤੋਂ 10ਵੀਂ ਤੱਕ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਵਿਸ਼ੇ ਨਾਲ ਸਬੰਧਤ ਮਾਡਲ ਬਣਾ ਕੇ ਬੱਚਿਆਂ ਵੱਲੋਂ ਪੇਸ਼ ਕੀਤੇ ਜਾਣਗੇ।
ਇਨ੍ਹਾਂ ਮੇਲਿਆਂ ਵਿੱਚ ਜਿੱਥੇ ਬੱਚੇ ਅਤੇ ਅਧਿਆਪਕ ਵੱਡੇ ਪੱਧਰ ਤੇ ਹਿੱਸਾ ਲੈਣਗੇ ਉਥੇ ਹੀ ਉਨ੍ਹਾਂ ਨੂੰ ਜਾਣਕਾਰੀ ਵੀ ਹਾਸਲ ਹੋਵੇਗੀ। ਜ਼ਿਲ੍ਹਾ ਲੁਧਿਆਣੇ ਵਿਚ ਕਰਵਾਏ ਜਾਣ ਵਾਲੇ ਇਹਨਾਂ ਸਿੱਖਿਆ ਮੇਲਿਆਂ ਦੇ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਜਸਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ), ਸਿੱਖਿਆ ਸੁਧਾਰ ਟੀਮ, ਡਾਈਟ ਪ੍ਰਿੰਸੀਪਲ, ਡੀ. ਐੱਮ. ਅਤੇ ਬੀ. ਐੱਮ. ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਜ਼ਰੀਏ ਇਨ੍ਹਾਂ ਮੇਲਿਆਂ ਦੇ ਵਿਚ ਸ਼ਮੂਲੀਅਤ ਕਰਨਗੇ ਅਤੇ ਇਹਨਾਂ ਸਾਰਿਆਂ ਵੱਲੋਂ ਸਿੱਖਿਆ ਮੇਲੇ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਉਤਸ਼ਾਹਿਤ ਵੀ ਕੀਤਾ ਜਾਵੇਗਾ।
ਇਹਨਾਂ ਸਿੱਖਿਆ ਮੇਲਿਆਂ ਦਾ ਮਕਸਦ ਬੱਚਿਆਂ ਨੂੰ ਪੜ੍ਹਾਈ ਪ੍ਰਤੀ ਵਧੇਰੇ ਉਤਸ਼ਾਹਿਤ ਕਰਨਾ ਅਤੇ ਇਨ੍ਹਾਂ ਵਿਸ਼ਿਆਂ ਦੇ ਨਾਲ ਜੋੜਨਾ ਹੈ। ਜਿਸ ਨਾਲ ਇਨ੍ਹਾਂ ਵਿਸ਼ਿਆ ਵਿਚ ਕਮਜ਼ੋਰ ਵਿਦਿਆਰਥੀਆਂ ਨੂੰ ਵੀ ਅੱਗੇ ਵਧਣ ਦਾ ਮੌਕਾ ਮਿਲੇਗਾ।
ਤਾਜਾ ਜਾਣਕਾਰੀ