ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਅਮੀਰ ਮਾਪਿਆਂ ਵੱਲੋਂ ਜਿੱਥੇ ਆਪਣੇ ਬੱਚਿਆਂ ਨੂੰ ਸ਼ੁਰੂ ਤੋਂ ਹੀ ਵਿਗਾੜ ਦਿੱਤਾ ਜਾਂਦਾ ਹੈ। ਉਥੇ ਹੀ ਬਚਿਆ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ, ਮਾਪਿਆਂ ਵੱਲੋਂ ਆਪਣੀ ਪਹੁੰਚ ਸਦਕਾ ਉਨ੍ਹਾਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਂਦਾ ਹੈ ਜਿਸ ਨਾਲ ਬੱਚਿਆਂ ਨੂੰ ਜ਼ਿੰਦਗੀ ਦੀ ਅਹਿਮੀਅਤ ਬਾਰੇ ਪਤਾ ਨਹੀਂ ਚਲਦਾ। ਮਤਲਬ ਜਿੱਥੇ ਆਪਣੇ ਬੱਚਿਆਂ ਨੂੰ ਸਮਝਦਾਰੀ ਨਾਲ ਖਰਚਾ ਕਰਨ ਅਤੇ ਗੱਡੀਆਂ ਨੂੰ ਚਲਾਉਣ ਸਬੰਧੀ ਵੀ ਕੋਈ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਦਾ ਖਮਿਆਜਾ ਬਾਅਦ ਵਿੱਚ ਬਹੁਤ ਸਾਰੇ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਹੁਣ ਇੱਥੇ ਨਸ਼ੇੜੀਆਂ ਵੱਲੋਂ ਪੜਦੋਲ ਮਚਾਇਆ ਗਿਆ ਹੈ ਜਿਥੇ ਕਈ ਗੱਡੀਆਂ ਨੂੰ ਟੱਕਰ ਮਾਰੀ ਗਈ ਹੈ ਅਤੇ ਨੌਜਵਾਨ ਦੀਆਂ ਲੱਤਾਂ ਟੁੱਟ ਗਈਆਂ ਹਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਜਿੱਥੇ ਕੁਝ ਅਮੀਰਜ਼ਾਦਿਆਂ ਵੱਲੋਂ ਬੀਤੀ ਰਾਤ ਫੁੱਟਬਾਲ ਚੌਕ ਦੇ ਨਜ਼ਦੀਕ ਸ਼ਰਾਬੀ ਹਾਲਤ ਵਿੱਚ ਉਸ ਸਮੇਂ ਹੰਗਾਮਾ ਖੜ੍ਹਾ ਕਰ ਦਿੱਤਾ ਗਿਆ ਜਦੋਂ ਇਹਨਾਂ ਅਮੀਰ ਪਰਿਵਾਰਾਂ ਦੇ ਵਿਗੜੇ ਹੋਏ ਨੌਜਵਾਨਾਂ ਵੱਲੋਂ ਇਕ ਨਿੱਜੀ ਹਸਪਤਾਲ ਦੇ ਬਾਹਰ ਖੜੀਆਂ ਗੱਡੀਆਂ ਨੂੰ ਤੇਜ਼ ਰਫ਼ਤਾਰ ਗੱਡੀ ਨਾਲ ਟੱਕਰ ਮਾਰ ਦਿੱਤੀ ਗਈ। ਇਸ ਹਾਦਸੇ ਤੋਂ ਬਾਅਦ ਜਿੱਥੇ ਇੱਕ ਤੋਂ ਬਾਅਦ ਇੱਕ ਬਹੁਤ ਸਾਰੀਆਂ ਗੱਡੀਆਂ ਟੱਕਰ ਦਾ ਸ਼ਿਕਾਰ ਹੋਈਆਂ ਹਨ। ਇਸ ਹਾਦਸੇ ਦੇ ਵਿਚ ਜਿਥੇ ਇੱਕ ਨੌਜਵਾਨ ਦੀਆਂ ਲੱਤਾਂ ਵੀ ਟੁੱਟ ਗਈਆਂ ਹਨ।
ਉੱਥੇ ਹੀ ਬਹੁਤ ਸਾਰੇ ਲੋਕ ਇਸ ਹਾਦਸੇ ਦਾ ਸ਼ਿਕਾਰ ਹੋਏ ਹਨ ਜੋ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ ਅਤੇ ਕੁਝ ਦਾ ਬਚਾਅ ਹੋਇਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਵਿਅਕਤੀ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਉਹ ਹਸਪਤਾਲ ਦੇ ਵਿੱਚ ਮਰੀਜ਼ ਨੂੰ ਇਨੋਵਾ ਗੱਡੀ ਵਿੱਚ ਲੈ ਕੇ ਆਏ ਸਨ। ਉਥੇ ਹੀ ਮਰੀਜ਼ ਨੂੰ ਉਤਾਰ ਕੇ ਹਸਪਤਾਲ ਲਿਜਾਇਆ ਗਿਆ ਕਿ ਐਨੇ ਨੂੰ ਇਕ ਤੇਜ਼ ਰਫਤਾਰ ਗੱਡੀ ਵੱਲੋਂ ਇਸ ਗੱਡੀ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ ਗਈ। ਇਹ ਟੱਕਰ ਇੰਨੀ ਭਿਆਨਕ ਸੀ ਅਤੇ ਗੱਡੀ ਦੀ ਰਫਤਾਰ ਇੰਨੀ ਤੇਜ਼ ਸੀ ਕਿ ਗੱਡੀ ਦੇ ਏਅਰਬੈਗ ਖੁੱਲ੍ਹ ਗਏ।
ਤੇਜ਼ ਰਫਤਾਰ ਦੇ ਕਾਰਨ ਜਿੱਥੇ ਇਹ ਗੱਡੀ ਬੇਕਾਬੂ ਹੋ ਕੇ ਇਸ ਕਾਰ ਦੇ ਨਾਲ ਪਿੱਛੇ ਟਕਰਾਈ ਹੈ। ਉਥੇ ਹੀ ਇਸ ਹਾਦਸੇ ਦੇ ਕਾਰਨ ਬਹੁਤ ਸਾਰੇ ਲੋਕ ਕੁਚਲੇ ਵੀ ਜਾ ਸਕਦੇ ਸਨ। ਟੱਕਰ ਮਾਰਨ ਵਾਲੀ ਗੱਡੀ ਵਿੱਚ ਸਵਾਰ ਨੌਜਵਾਨ ਵੱਲੋਂ ਆਪਣੀ ਗਲਤੀ ਮੰਨਣ ਦੀ ਬਜਾਏ ਮੌਜੂਦ ਲੋਕਾਂ ਨਾਲ ਬਹਿਸ ਕੀਤੀ ਗਈ। ਉੱਥੇ ਹੀ ਇਹ ਨੌਜਵਾਨ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਅਤੇ ਪੁਲਸ ਵੱਲੋਂ ਗੱਡੀ ਨੂੰ ਆਪਣੇ ਕਬਜ਼ੇ ਵਿੱਚ ਲਿਆ ਗਿਆ ਹੈ।
ਤਾਜਾ ਜਾਣਕਾਰੀ