ਆਈ ਤਾਜ਼ਾ ਵੱਡੀ ਖਬਰ
ਪਤੀ ਪਤਨੀ ਦਾ ਰਿਸ਼ਤਾ ਬਾਕੀ ਸਾਰਿਆਂ ਰਿਸ਼ਤਿਆਂ ਨਾਲੋਂ ਕੁਝ ਵੱਖਰਾ ਹੁੰਦਾ ਹੈ, ਇਸ ਰਿਸ਼ਤੇ ਵਿੱਚ ਜਿੱਥੇ ਪਿਆਰ ਹੁੰਦਾ ਹੈ ਉੱਥੇ ਹੀ ਇਸ ਰਿਸ਼ਤੇ ਵਿੱਚ ਕਈ ਵਾਰ ਲੜਾਈ ਝਗੜੇ ਵੀ ਹੁੰਦੇ ਰਹਿੰਦੇ ਹਨ । ਪਰ ਕਈ ਵਾਰ ਇਸ ਰਿਸ਼ਤੇ ਵਿੱਚ ਆਈਆਂ ਦਰਾੜਾਂ ਦੋਵਾਂ ਤੇ ਕੁਝ ਇਸ ਕਦਰ ਹਾਵੀ ਹੁੰਦੀਆਂ ਹਨ ਕਿ ਉਨ੍ਹਾਂ ਵੱਲੋਂ ਕੁਝ ਅਜਿਹੇ ਕਦਮ ਚੁੱਕੇ ਜਾਂਦੇ ਹਨ ਜੋ ਸਭ ਨੂੰ ਹੀ ਹੈਰਾਨ ਕਰ ਦਿੰਦੇ ਹਨ । .ਅਜਿਹਾ ਹੀ ਮਾਮਲਾ ਪੰਜਾਬ ਦੇ ਜ਼ਿਲ੍ਹਾ ਬਠਿੰਡਾ ਤੋਂ ਸਾਹਮਣੇ ਆਇਆ ਜਿੱਥੇ ਬਠਿੰਡਾ ਦੇ ਪਰਸ ਰਾਮ ਨਗਰ ਦੇ ਰਹਿਣ ਵਾਲੇ ਪਤੀ ਪਤਨੀ ਵੱਲੋਂ ਬੀਤੀ ਰਾਤ ਖੁਦਕੁਸ਼ੀ ਕਰ ਲਈ ਗਈ ।
ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਨ੍ਹਾਂ ਵਿਆਹੇ ਜੋੜੇ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਉੱਥੇ ਹੀ ਜਦੋਂ ਇਸ ਸੰਬੰਧੀ ਆਂਢ ਗੁਆਂਢ ਚ ਰਹਿੰਦੇ ਲੋਕਾਂ ਨੂੰ ਪਤਾ ਚੱਲਿਆ ਅਤੇ ਉਨ੍ਹਾਂ ਵੱਲੋਂ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੇ ਗਈ ਤੇ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਦੋਵਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ।
ਸਿਵਲ ਹਸਪਤਾਲ ਲੈ ਕੇ ਜਾਂਦੇ ਸਮੇਂ ਪਤੀ ਦੀ ਨਬਜ਼ ਚੱਲ ਰਹੀ ਸੀ ਜਦਕਿ ਪਤਨੀ ਦੀ ਮੌਤ ਹੋ ਚੁੱਕੀ ਸੀ । ਹਸਪਤਾਲ ਪਹੁੰਚਣ ਤੇ ਡਾਕਟਰਾਂ ਨੇ ਪਤੀ ਨੂੰ ਮ੍ਰਿਤਕ ਐਲਾਨ ਕਰ ਦਿੱਤਾ । ਉਥੇ ਹੀ ਮ੍ਰਿਤਕ ਦੀ ਪਛਾਣ ਭੂਸ਼ਨ ਕੁਮਾਰ ਤੇ ਮ੍ਰਿਤਕਾ ਰੀਤੂ ਵਾਸੀ ਸੋਨੀਪਤ ਵਜੋਂ ਹੋਈ ਹੈ। ਗੱਲਬਾਤ ਕਰਦਿਆਂ ਮ੍ਰਿਤਕ ਦੇ ਕਰੀਬੀ ਰਿਸ਼ਤੇਦਾਰਾਂ ਨੇ ਦੱਸਿਆ ਕਿ ਦੋਵੇਂ ਪਤੀ ਪਤਨੀ ਕਰੀਬ ਦੋ ਮਹੀਨੇ ਪਹਿਲਾਂ ਬਠਿੰਡਾ ਵਿਖੇ ਕਿਰਾਏ ਦੇ ਮਕਾਨ ਵਿੱਚ ਰਹਿਣ ਲਈ ਆਏ ਸਨ ।
ਫਿਲਹਾਲ ਪੁਲਸ ਵੱਲੋਂ ਹੁਣ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਸਿਵਲ ਹਸਪਤਾਲ ਰਖਵਾ ਦਿੱਤਾ ਹੈ ਤੇ ਮਾਮਲੇ ਸਬੰਧੀ ਉਨ੍ਹਾਂ ਵੱਲੋਂ ਤਫਤੀਸ਼ ਕੀਤੀ ਜਾ ਰਹੀ ਹੈ । ਪੁਲੀਸ ਵੱਲੋਂ ਹੁਣ ਕਾਰਨ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਨ੍ਹਾਂ ਕਾਰਨਾਂ ਦੇ ਕਾਰਨ ਦੋਵਾਂ ਵੱਲੋਂ ਮੌਤ ਨੂੰ ਗਲੇ ਲਗਾਇਆ ਗਿਆ ਹੈ ।
ਤਾਜਾ ਜਾਣਕਾਰੀ