BREAKING NEWS
Search

ਮਸ਼ਹੂਰ ਬੋਲੀਵੁਡ ਐਕਟਰ ਅਨਿਲ ਕਪੂਰ ਨੇ ਕੀਤਾ ਅਜਿਹਾ ਪੁੰਨ ਵਾਲਾ ਕੰਮ- ਕੁਝ ਕਰ ਰਹੇ ਟ੍ਰੋਲ ਕਈ ਕਰ ਰਹੇ ਤਾਰੀਫਾਂ

ਆਈ ਤਾਜ਼ਾ ਵੱਡੀ ਖਬਰ

ਕਰੋਨਾ ਕਾਰਨ ਜਿਥੇ ਸਾਰੀ ਦੁਨੀਆ ਪ੍ਰਭਾਵਿਤ ਹੋਈ ਹੈ ਅਤੇ ਕੋਈ ਵੀ ਦੇਸ਼ ਇਸ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ। ਇਸ ਮਹਾਮਾਰੀ ਨੇ ਜਿੱਥੇ ਭਾਰੀ ਜਾਨੀ-ਮਾਲੀ ਨੁਕਸਾਨ ਕੀਤਾ ਹੈ ਉਥੇ ਹੀ ਲੋਕਾਂ ਵੱਲੋਂ ਬੜੀ ਮੁਸ਼ਕਿਲ ਨਾਲ ਜਿੰਦਗੀ ਨੂੰ ਲੀਹ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕੁਦਰਤੀ ਆਫਤਾਂ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਤੇ ਦਿਨੀਂ ਪਾਕਿਸਤਾਨ ਦੇ ਵਿੱਚ ਆਏ ਹੜ੍ਹ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ।

ਜਿੱਥੇ ਬਹੁਤ ਸਾਰੇ ਲੋਕ ਘਰੋਂ ਬੇਘਰ ਹੋ ਗਏ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਛੁਟ ਗਏ ਹਨ। ਅਜਿਹੀ ਮੁਸ਼ਕਲ ਸਥਿਤੀ ਦੇ ਵਿੱਚ ਬਹੁਤ ਸਾਰੇ ਦੇਸ਼ਾਂ ਵੱਲੋਂ ਅੱਗੇ ਆ ਕੇ ਪਾਕਿਸਤਾਨ ਵਿੱਚ ਇਸ ਮੁਸ਼ਕਲ ਦੀ ਸਥਿਤੀ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਜਿੱਥੇ ਖਾਲਸਾ ਏਡ ਵੱਲੋਂ ਵੀ ਆਪਣੀ ਮੁਹਿੰਮ ਦੇ ਜ਼ਰੀਏ ਲੋਕਾਂ ਤੱਕ ਰਾਹਤ ਪਹੁੰਚਾਈ ਜਾ ਰਹੀ ਹੈ। ਹੁਣ ਮਸ਼ਹੂਰ ਬੋਲੀਵੁਡ ਐਕਟਰ ਅਨਿਲ ਕਪੂਰ ਵੱਲੋਂ ਅਜਿਹਾ ਪੁੰਨ ਵਾਲਾ ਕੰਮ ਕੀਤਾ ਗਿਆ ਹੈ ਜਿਥੇ ਉਨ੍ਹਾਂ ਦੀਆਂ ਤਰੀਫਾਂ ਹੋ ਰਹੀਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮ ਅਭਿਨੇਤਾ ਅਨਿਲ ਕਪੂਰ ਵੱਲੋਂ ਆਪਣੇ ਗੁਆਂਢੀ ਦੇਸ਼ ਪਾਕਿਸਤਾਨ ਦੇ ਵਿੱਚ ਹੜ੍ਹਾਂ ਵਾਲੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ , ਪ੍ਰਭਾਵਤ ਖੇਤਰਾਂ ਅਤੇ ਲੋਕਾਂ ਦੀ ਮਦਦ ਵਾਸਤੇ ਪੰਜ ਕਰੋੜ ਰੁਪਏ ਦਾਨ ਕੀਤੇ ਗਏ ਹਨ। ਇਸ ਪੈਸੇ ਦੀ ਵਰਤੋਂ ਹੜ੍ਹ ਪੀੜਤਾਂ ਦੀ ਮਦਦ ਵਿੱਚ ਕੀਤੀ ਜਾਵੇਗੀ। ਬਹੁਤ ਸਾਰੇ ਲੋਕਾਂ ਵੱਲੋਂ ਇਸ ਨੂੰ ਲੈ ਕੇ ਟਵੀਟ ਵੀ ਕੀਤੇ ਜਾ ਰਹੇ ਹਨ ਜਿੱਥੇ ਸੱਤਿਆ ਹੀ ਸਨਾਤਨ ਨਾਮ ਦੇ ਟਵਿਟਰ ਹੈਂਡਲ ਤੇ ਅਨਿਲ ਕਪੂਰ ਬਾਰੇ ਟਵੀਟ ਕੀਤਾ ਗਿਆ ਹੈ ਅਤੇ ਲਿਖਿਆ ਗਿਆ ਹੈ ਕਿ ਇਹ ਪੈਸੇ ਭਾਰਤ ਦੇ ਕਿਸੇ ਮੰਦਰ ਨੂੰ ਦਿੰਦਾ ਤਾਂ ਕੀ ਸਮੱਸਿਆ ਸੀ।

ਪਰ ਅਨਿਲ ਕਪੂਰ ਵੱਲੋਂ ਇਸ ਦਾ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ ਹੈ। ਦੱਸ ਦਈਏ ਕੇ ਪਾਕਿਸਤਾਨ ਵਿੱਚ ਹੜ ਪੀੜਤ ਲੋਕਾਂ ਦੀ ਆਰਥਿਕ ਮੱਦਦ ਵਾਸਤੇ ਆਲੀਆ ਭੱਟ ਅਤੇ ਰਣਬੀਰ ਕਪੂਰ ਵੱਲੋਂ ਵੀ ਮਦਦ ਕੀਤੀ ਗਈ ਹੈ।



error: Content is protected !!