ਆਈ ਤਾਜ਼ਾ ਵੱਡੀ ਖਬਰ
ਜਦੋਂ ਦੀ ਪੰਜਾਬ ਦੇ ਵਿੱਚ ਮਾਨ ਸਰਕਾਰ ਬਣੀ ਹੈ ਪੰਜਾਬ ਦੀ ਮਾਨ ਸਰਕਾਰ ਵੱਲੋਂ ਕਈ ਪ੍ਰਕਾਰ ਦੇ ਵਾਅਦੇ ਪੰਜਾਬੀਆਂ ਨਾਲ ਵਾਅਦੇ ਕੀਤੇ ਜਾ ਰਹੇ ਹਨ । ਇਸੇ ਵਿਚਾਲੇ ਪੰਜਾਬ ਦੀ ਮਾਨ ਸਰਕਾਰ ਦੇ ਵੱਲੋਂ ਜੋ ਆਟਾ ਦਾਲ ਸਕੀਮ ਨੂੰ ਲੈ ਕੇ ਕੁਝ ਬਦਲਾਅ ਕੀਤੇ ਗਏ ਸਨ, ਉਨ੍ਹਾਂ ਸਬੰਧੀ ਹੁਣ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਚ ਆਟਾ ਦਾਲ ਸਕੀਮ ਦਾ ਲਾਭ ਲੈਣ ਵਾਲਿਆਂ ਲਈ ਹੁਣ ਪੰਜਾਬ ਸਰਕਾਰ ਵੱਲੋਂ ਨਵੇਂ ਆਦੇਸ਼ ਜਾਰੀ ਕਰ ਦਿੱਤੇ ਗਏ ਹਨ । ਦੱਸ ਦੇਈਏ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇੱਕ ਅਕਤੂਬਰ ਤੋਂ ਘਰ ਘਰ ਆਟਾ ਪਹੁੰਚਾਉਣ ਦੀ ਸਕੀਮ ਲਾਗੂ ਕਰਨ ਦੀਆਂ ਤਿਆਰੀਆਂ ਤਕਰੀਬਨ ਪੂਰੀਆਂ ਹੋ ਚੁੱਕੀਆਂ ਹਨ ।
ਪਰ ਇਸ ਤੋਂ ਪਹਿਲਾਂ ਸਰਕਾਰ ਕਾਂਗਰਸ ਪਾਰਟੀ ਦੇ ਕਾਰਜਕਾਲ ਚ ਬਣੇ ਆਟਾ ਦਾਲ ਦੇ ਕਾਰਡਾਂ ਦੀ ਵੈਰੀਫਿਕੇਸ਼ਨ ਕਰਵਾਏਗੀ ਤਾਂ ਜੋ ਅਯੋਗ ਲੋਕਾਂ ਨੂੰ ਇਸ ਸਕੀਮ ਤੋਂ ਦੂਰ ਰੱਖਿਆ ਜਾ ਸਕੇ ਪੰਜਾਬ ਸਰਕਾਰ ਨੇ ਵੀ ਕਾਰਡ ਦੀ ਤਸਦੀਕ ਕਰਵਾਉਣ ਲਈ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ । ਇਸ ਤੋਂ ਬਾਅਦ ਹੁਣ ਉਨ੍ਹਾਂ ਲੋਕਾਂ ਨੂੰ ਚਿੰਤਾ ਸੀ ਵਧਣੀ ਸ਼ੁਰੂ ਹੋ ਚੁੱਕੀ ਹਨ ਜਿਨ੍ਹਾਂ ਨੇ ਦੇ ਕਾਰਡ ਚੋਣਾਂ ਤੋਂ ਪਹਿਲਾਂ ਬਣਾਏ ਗਏ ਹਨ । ਉਥੇ ਹੀ ਇਸ ਸਕੀਮ ਨੂੰ ਲੈ ਕੇ ਹੁਣ ਸੂਬੇ ਦੇ ਖੁਰਾਕ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਹੈ।
ਇਸ ਪੱਤਰ ਦੇ ਆਧਾਰ ‘ਤੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਬਣੇ ਹਰੇਕ ਵਿਅਕਤੀ ਦੇ ਕਾਰਡ ਦੀ ਜਾਂਚ ਕੀਤੀ ਜਾਵੇਗੀ। ਇਸ ਵਿੱਚ ਸਰਕਾਰ ਵੱਲੋਂ ਕੋਵਿਡ ਦੌਰਾਨ ਜਿਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਜਾਂ ਪਰਿਵਾਰ ਦੇ ਮੁਖੀ ਦੀ ਮੌਤ ਹੋ ਗਈ ਹੈ, ਦੇ ਕਾਰਡਾਂ ਦੀ ਸਰਕਾਰ ਵੱਲੋਂ ਜਾਂਚ ਨਹੀਂ ਕੀਤੀ ਜਾਵੇਗੀ।
ਸੋ ਪੰਜਾਬ ਸਰਕਾਰ ਦੇ ਵੱਲੋਂ ਇਸ ਸਕੀਮ ਦੇ ਜਰੀਏ ਹੁਣ ਵਿਸ਼ੇਸ਼ ਉਪਰਾਲਾ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ । ਉਸ ਦੇ ਚਲਦੇ ਹੁਣ ਉਨ੍ਹਾਂ ਲੋਕਾਂ ਦੀ ਚਿੰਤਾ ਵਧ ਚੁੱਕੀ ਹੈ ਜਿਹੜੇ ਲੋਕ ਨਾਜਾਇਜ਼ ਸਰਕਾਰ ਦੇ ਇਸ ਸਕੀਮ ਦਾ ਫਾਇਦਾ ਉਠਾ ਰਹੇ ਸਨ ।
Home ਤਾਜਾ ਜਾਣਕਾਰੀ ਪੰਜਾਬ ਚ ਆਟਾ ਦਾਲ ਸਕੀਮ ਦਾ ਲਾਭ ਲੈਣ ਵਾਲਿਆਂ ਨੂੰ ਹੁਣ ਕਰਨਾ ਪਵੇਗਾ ਇਹ ਕੰਮ- ਸਰਕਾਰ ਨੇ ਜਾਰੀ ਕੀਤੇ ਆਦੇਸ਼
ਤਾਜਾ ਜਾਣਕਾਰੀ