ਆਈ ਤਾਜ਼ਾ ਵੱਡੀ ਖਬਰ
ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖ਼ਰਾਬ ਹੁੰਦਾ ਨਜ਼ਰ ਆ ਰਿਹਾ ਹੈ । ਹਰ ਰੋਜ਼ ਵੱਖ ਵੱਖ ਥਾਵਾਂ ਤੇ ਅਪਰਾਧ ਦੇ ਨਾਲ ਸਬੰਧਤ ਵਾਰਦਾਤਾਂ ਵਾਪਰ ਰਹੀਆਂ ਹਨ । ਜਿਸ ਦੇ ਚਲਦੇ ਹੁਣ ਸਰਕਾਰ ਤੇ ਪ੍ਰਸ਼ਾਸਨ ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ । ਇਸੇ ਵਿਚਾਲੇ ਹੁਣ ਪੰਜਾਬ ਦੇ ਵਿੱਚ ਹੋਰ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਹਨ । ਜ਼ਿਕਰਯੋਗ ਹੈ ਕਿ ਜਿੱਥੇ ਕੁਝ ਮਹੀਨੇ ਪਹਿਲਾਂ ਪੰਜਾਬ ਦੇ ਜ਼ਿਲ੍ਹਾ ਮਾਨਸਾ ਦੇ ਪਿੰਡ ਮੂਸਾ ਵਿਖੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ, ਜਿਸ ਦੇ ਚੱਲਦੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ।
ਇਸੇ ਵਿਚਾਲੇ ਹੁਣ ਕਸਬਾ ਗੋਇੰਦਵਾਲ ਸਾਹਿਬ ਵਿਖੇ ਖੇਡ ਸਟੇਡੀਅਮ ਵਾਲੀ ਜਗ੍ਹਾ ਨੂੰ ਠੇਕਾ ਦੇਣ ਦੇ ਮਾਮਲੇ ਤੇ ਚੱਲਦੇ ਸ਼ਰ੍ਹੇਆਮ ਗੋਲੀਆਂ ਚਲਾਈਆਂ ਗਈਆਂ ਹਨ । ਗੋਲੀਆਂ ਚੱਲਣ ਕਰਕੇ ਇਲਾਕੇ ਵਿਚ ਡਰ ਦਾ ਮਾਹੌਲ ਫੈਲਿਆ ਹੋਇਆ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਇਕ ਵਿਅਕਤੀ ਵੱਲੋਂ ਖੇਡ ਸਟੇਡੀਅਮ ਵਾਲੀ ਜ਼ਮੀਨ ਉੱਪਰ ਖੜ੍ਹੇ ਵਾਹਨਾਂ ਉੱਪਰ ਅੱਧਾ ਦਰਜਨ ਦੇ ਕਰੀਬ ਗੋਲੀਆਂ ਚਲਾਈਆਂ ਗਈਆਂ ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਠੇਕੇਦਾਰ ਮਨਦੀਪ ਸਿੰਘ ਵੱਲੋਂ ਦੱਸਿਆ ਗਿਆ ਹੈ ਕੀ ਉਨ੍ਹਾਂ ਦੇ ਵਰਕਰ ਸ਼ਾਮ ਦੇ ਸਮੇਂ ਆਰਾਮ ਕਰ ਰਹੇ ਸਨ ਇਸੇ ਦੌਰਾਨ ਕੁਝ ਵਿਅਕਤੀਆਂ ਵਲੋਂ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ
ਜਦੋਂ ਉਨ੍ਹਾਂ ਵੱਲੋਂ ਬਾਹਰ ਜਾ ਕੇ ਵੇਖਿਆ ਗਿਆ ਤੇ ਇਨ੍ਹਾਂ ਵਿਅਕਤੀਆਂ ਵੱਲੋਂ ਅੱਧਾ ਦਰਜਨ ਤੋਂ ਵੱਧ ਫਾਇਰ ਕੀਤੇ ਗਏ ਜੋ ਉਨ੍ਹਾਂ ਦੀਆਂ ਟਰੈਕਟਰ ਟਰਾਲੀ ਅਤੇ ਇਕ ਟਰੱਕ ਦੇ ਟਾਇਰ ਵਿਚ ਜਾ ਲੱਗੇ ਉਨ੍ਹਾਂ ਵੱਲੋਂ ਹੁਣ ਖਦਸ਼ਾ ਪ੍ਰਗਟਾਉਂਦੇ ਹੋਏ ਆਖਿਆ ਗਿਆ ਹੈ ਕਿ ਉਕਤ ਫਾਇਰਿੰਗ ਜੀਕੋ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ । ਫਿਲਹਾਲ ਪੁਲਸ ਵਲੋਂ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
ਤਾਜਾ ਜਾਣਕਾਰੀ