ਆਈ ਤਾਜ਼ਾ ਵੱਡੀ ਖਬਰ
ਅੱਜਕਲ੍ਹ ਜਿਥੇ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਕਈ ਅਜਿਹੀਆਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਹੀ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿੱਥੇ ਬਹੁਤ ਸਾਰੀਆਂ ਇਸ ਤਰ੍ਹਾਂ ਦੀਆਂ ਘਟਨਾਵਾਂ ਦੇ ਵਿਚ ਆਪਸੀ ਵਿਵਾਦ ਦੇ ਕਾਰਨ ਲੋਕਾਂ ਵੱਲੋਂ ਇਕ-ਦੂਸਰੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਪੰਜਾਬ ਚ ਗੋਲੀਆਂ ਚੱਲਣ ਦੀਆਂ ਘਟਨਾਵਾਂ ਹੁਣ ਆਮ ਹੀ ਵਾਪਰਦੀਆਂ ਹਨ। ਪੁਲਿਸ ਪ੍ਰਸ਼ਾਸਨ ਵੱਲੋਂ ਜਿੱਥੇ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਇਸ ਦੇ ਬਾਵਜੂਦ ਵੀ ਅਜਿਹੀਆਂ ਘਟਨਾਵਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ ਹੈ।
ਹੁਣ ਪੰਜਾਬ ਵਿੱਚ ਇੱਥੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲੀਆਂ ਹਨ, ਜਿੱਥੇ ਚੀਕ-ਚਿਹਾੜਾ ਮਚਿਆ ਹੈ, ਜਿੱਥੇ ਦੋ ਦੀ ਮੌਤ ਹੋਈ ਹੈ। ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫਿਰੋਜਪੁਰ ਦੇ ਅਧੀਨ ਆਉਂਦੇ ਪਿੰਡ ਸਭਰਾਵਾਂ ਤੋਂ ਸਾਹਮਣੇ ਆਇਆ ਹੈ। ਜਿੱਥੇ ਦੋ ਧਿਰਾਂ ਦੇ ਵਿਚ 6 ਕਨਾਲ ਜ਼ਮੀਨ ਨੂੰ ਲੈ ਕੇ ਵਿਵਾਦ ਚੱਲਿਆ ਆ ਰਿਹਾ ਸੀ। ਇਸ ਵਿਵਾਦ ਦੇ ਚਲਦਿਆਂ ਹੋਇਆਂ ਇੱਕ ਧਿਰ ਵੱਲੋਂ ਦੂਸਰੀ ਧਿਰ ਉਪਰ ਹਮਲਾ ਕਰ ਦਿੱਤਾ ਗਿਆ ਜਿਥੇ ਉਨ੍ਹਾਂ ਵੱਲੋਂ ਆਉਂਦੇ ਹੀ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ।
ਇਸ ਘਟਨਾ ਵਿੱਚ ਪੀੜਤ ਪਰਿਵਾਰ ਦੇ ਦੋ ਲੋਕਾਂ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਅਤੇ ਬਾਕੀ ਦੇ ਕਈ ਲੋਕਾਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਹਥਿਆਰ ਬੰਦ 15 ਤੋਂ 20 ਵਿਅਕਤੀਆਂ ਵੱਲੋਂ ਕਬਜ਼ਾ ਲੈਣ ਆਇਆ ਤੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।
ਦੱਸਿਆ ਗਿਆ ਹੈ ਕਿ ਇਹਨਾਂ ਵਿਚ ਸੇਵਾ ਮੁਕਤ ਫੌਜੀ ਵੀ ਸ਼ਾਮਲ ਸੀ। ਹਸਪਤਾਲ ਵਿਚ ਡਾਕਟਰਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਗੋਲੀਆਂ ਦੋ ਵਿਅਕਤੀਆਂ ਦੇ ਸਿੱਧੇ ਹੀ ਛਾਤੀ ਵਿੱਚ ਲੱਗੀਆਂ ਸਨ ਜਿਸ ਕਾਰਨ ਉਨ੍ਹਾਂ ਦੀ ਮੌਤ ਹੋਈ ਹੈ। ਅਤੇ ਕੁਝ ਲੋਕ ਜ਼ੇਰੇ ਇਲਾਜ ਹਨ। ਉੱਥੇ ਹੀ ਹਸਪਤਾਲ ਦੇ ਬਾਹਰ ਜਿਥੇ ਮ੍ਰਿਤਕਾਂ ਦੇ ਪਰਿਵਾਰਾਂ ਵੱਲੋਂ ਚੀਕ ਚਿਹਾੜਾ ਮੱਚਿਆ ਹੋਇਆ ਸੀ। ਉੱਥੇ ਹੀ ਪੀੜਤ ਪਰਵਾਰ ਵੱਲੋਂ ਇਕ ਵਿਧਾਇਕ ਉਪਰ ਵੀ ਕਾਤਲਾ ਦੀ ਮਦਦ ਕਰਨ ਦਾ ਦੋਸ਼ ਲਗਾਇਆ ਗਿਆ ਹੈ।
ਤਾਜਾ ਜਾਣਕਾਰੀ