ਆਈ ਤਾਜ਼ਾ ਵੱਡੀ ਖਬਰ
ਫਰਵਰੀ ਮਹੀਨੇ ਹੋਈਆਂ ਵਿਧਾਨ ਸਭਾ ਚੋਣਾਂ ਦੇ ਵਿਚ ਜਿੱਥੇ ਆਮ ਆਦਮੀ ਪਾਰਟੀ ਵੱਲੋ ਇਤਿਹਾਸ ਰਚਿਆ ਗਿਆ ਸੀ ਅਤੇ ਇਸ ਇਤਿਹਾਸਕ ਜਿੱਤ ਤੋਂ ਬਾਅਦ ਜਿਥੇ ਪੰਜਾਬ ਵਿਚ ਕਾਫੀ ਬਦਲਾਅ ਨਜ਼ਰ ਆਏ ਹਨ। ਲੋਕਾਂ ਵੱਲੋਂ ਜਿਥੇ ਪੰਜਾਬ ਵਿਚ ਬਦਲਾਅ ਲਿਆਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਉਥੇ ਹੀ ਆਮ ਆਦਮੀ ਪਾਰਟੀ ਜਿੱਤ ਹਾਸਲ ਕਰਨ ਤੋਂ ਬਾਅਦ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਪੰਜਾਬ ਵਿੱਚ ਵਾਪਰ ਰਹੀਆਂ ਲੁੱਟ-ਖੋਹ ਦੀਆਂ ਜਿੱਥੇ ਘਟਨਾਵਾਂ ਵਿਚ ਵੀ ਲਗਾਤਾਰ ਵਾਧਾ ਹੋਇਆ ਹੈ ਉੱਥੇ ਹੀ ਨਸ਼ਿਆਂ ਦੇ ਵਿੱਚ ਵੀ ਪੈਣ ਕਾਰਨ ਬਹੁਤ ਸਾਰੇ ਨੌਜਵਾਨਾਂ ਦੀ ਜਾਨ ਚਲੇ ਗਈ ਹੈ। ਇਸ ਸਭ ਨੂੰ ਰੋਕਣ ਵਾਸਤੇ ਪੰਜਾਬ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਸਰਹੱਦਾਂ ਤੇ ਇਹ ਕੰਮ ਕੀਤਾ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪੰਜਾਬ ਦੇ ਨਾਲ ਲੱਗਣ ਵਾਲੇ ਸੂਬਿਆਂ ਦੀਆਂ ਸਰਹੱਦਾਂ ਉਪਰ ਪੁਲਿਸ ਵੱਲੋਂ ਅਸਥਾਈ ਨਾਕੇ ਹੀ ਲਗਾਏ ਜਾ ਰਹੇ ਸਨ ਜਿਨ੍ਹਾਂ ਨੂੰ ਚੁੱਕ ਲਿਆ ਜਾਂਦਾ ਸੀ। ਪਰ ਹੁਣ ਪੰਜਾਬ ਦੇ ਨਾਲ ਲੱਗਣ ਵਾਲੀਆਂ ਦੂਜੇ ਸੂਬਿਆਂ ਦੀਆਂ ਸਰਹੱਦਾਂ ਤੇ ਪੰਜਾਬ ਸਰਕਾਰ ਵੱਲੋਂ ਸਥਾਈ ਨਾਕੇ ਲਗਾਏ ਜਾ ਰਹੇ ਹਨ ਜਿਸ ਨਾਲ ਪੰਜਾਬ ਵਿਚ ਹੁਣ ਹਾਈਟੈਕ ਨਾਕੇ ਲਾਏ ਜਾਣ ਨਾਲ ਪੰਜਾਬ ਅਜਿਹਾ ਪਹਿਲਾ ਸੂਬਾ ਬਣ ਜਾਵੇਗਾ। ਜਿੱਥੇ ਸਰਹੱਦਾਂ ਤੇ ਆਉਣ ਵਾਲੀਆਂ ਗੱਡੀਆਂ ਦੀ ਇਸ ਤਰ੍ਹਾਂ ਜਾਂਚ ਕੀਤੀ ਜਾਵੇਗੀ ਜਿਸ ਨਾਲ ਨਸ਼ੇ ਹਥਿਆਰਾਂ ਅਤੇ ਸ਼ਰਾਬ ਦੀ ਤਸਕਰੀ ਨੂੰ ਠੱਲ੍ਹ ਪਾਈ ਜਾ ਸਕੇਗੀ।
ਕਿਉਂਕਿ ਪੰਜਾਬ ਦੇ ਨਾਲ ਰਾਜਸਥਾਨ, ਹਿਮਾਚਲ ,ਚੰਡੀਗੜ੍ਹ, ਪੰਜਾਬ ਅਤੇ ਜੰਮੂ ਕਸ਼ਮੀਰ ਦੀ ਸਰਹੱਦ ਲੱਗਦੀ ਹੈ। ਉੱਥੇ ਹੀ ਇਨ੍ਹਾਂ ਸੂਬਿਆਂ ਤੋਂ ਆਉਣ ਵਾਲੀਆਂ ਸਾਰੀਆਂ ਗੱਡੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਹਰ ਨਾਕੇ ਉਪਰ 50 ਮੁਲਾਜਮ ਤਾਇਨਾਤ ਕੀਤੇ ਜਾਣਗੇ, ਗੱਡੀਆਂ ਦੀ ਜਾਂਚ ਵਾਸਤੇ ਸਨਿਫਰ ਡਾਗ ਦੀ ਮਦਦ ਵੀ ਲਈ ਜਾਵੇਗੀ।
ਉਥੇ ਹੀ ਨਾਕਿਆਂ ਉੱਪਰ ਹਾਈਟੈੱਕ ਉਪਕਰਨਾਂ ਦੀ ਵਰਤੋਂ ਕੀਤੀ ਜਾਵੇਗੀ ਜਿਸ ਨਾਲ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਇੰਟਰਨੈੱਟ ਸੇਵਾਵਾਂ ਵੀ ਹੋਣਗੀਆਂ ਜਿਸ ਨਾਲ ਆਨਲਾਈਨ ਵੈਰੀਫਿਕੇਸ਼ਨ ਕੀਤੀ ਜਾਵੇਗੀ ਅਤੇ ਚੋਰੀ ਦੀਆਂ ਗੱਡੀਆਂ ਦਾ ਵੀ ਪਤਾ ਲੱਗ ਜਾਵੇਗਾ। ਸਰਹੱਦਾਂ ਉਪਰ ਲਾਏ ਜਾਣ ਵਾਲੇ ਨਾਕਿਆਂ ਦੀ ਜ਼ਿੰਮੇਵਾਰੀ ਡੀਐਸਪੀ ਦੀ ਹੋਵੇਗੀ ਅਤੇ ਸਾਰਾ ਕੰਮ ਸਬੰਧਤ ਜ਼ਿਲ੍ਹੇ ਦੇ ਐਸਐਸਪੀ ਦੀ ਦੇਖ-ਰੇਖ ਹੇਠ ਕੀਤਾ ਜਾਵੇਗਾ। ਪੰਜਾਬ ਤੋਂ ਬਾਹਰ ਤੋਂ ਆਉਣ ਵਾਲੇ ਰਸਤਿਆਂ ਅਤੇ 12 ਹਾਈਟੈਕ ਨਾਕੇ ਲਗਾਏ ਜਾਣਗੇ ਜੋ ਕਿ ਪੰਜਾਬ ਸਰਕਾਰ ਦੀ ਇਕ ਵੱਡੀ ਉਪਲਬਧੀ ਹੋਵੇਗੀ।
ਤਾਜਾ ਜਾਣਕਾਰੀ