ਆਈ ਤਾਜ਼ਾ ਵੱਡੀ ਖਬਰ
ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਪਰਾਧਿਕ ਘਟਨਾਵਾਂ ਨੂੰ ਦੇਖਦੇ ਹੋਏ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਬੀਤੇ ਦਿਨੀਂ ਤਰਨਤਾਰਨ ਦੇ ਪੱਟੀ ਦੇ ਵਿੱਚ ਜਿੱਥੇ ਨਿਹੰਗ ਸਿੰਘਾਂ ਵੱਲੋਂ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋਈ ਸੀ ਅਤੇ ਦੋਸ਼ੀਆਂ ਨੂੰ ਹਿਰਾਸਤ ਵਿਚ ਲਏ ਜਾਣ ਦੀ ਮੰਗ ਵੀ ਲਗਾਤਾਰ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਗਈ ਸੀ। ਜਿੱਥੇ ਨਿਹੰਗ ਸਿੰਘਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਉਥੇ ਹੀ ਪੰਜਾਬ ਵਿਚ ਫਿਰਕੂ ਘਟਨਾਵਾਂ ਵਿੱਚ ਵਾਧਾ ਹੋਇਆ ਹੈ।
ਜਿੱਥੇ ਕੁਝ ਲੋਕਾਂ ਵੱਲੋਂ ਧਰਮ ਦੇ ਨਾਂ ਤੇ ਵੰਡੀਆ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦਾ ਅਸਰ ਪੰਜਾਬ ਦੇ ਹਲਾਤਾਂ ਤੇ ਵੀ ਹੋ ਰਿਹਾ ਹੈ। ਹੁਣ ਪੰਜਾਬ ਵਿਚ ਇੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਨਿਹੰਗ ਸਿੰਘ ਵੱਲੋਂ ਇੱਕ ਵਿਅਕਤੀ ਦਾ ਕਤਲ ਕੀਤਾ ਗਿਆ ਹੈ ਜਿਥੇ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫਤਹਿਗੜ੍ਹ ਸਾਹਿਬ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਭੀਖ ਮੰਗਣ ਵਾਲੇ ਭਿਖਾਰੀ ਦਾ ਉਸ ਸਮੇਂ ਕਤਲ ਹੋ ਗਿਆ ਜਦੋਂ ਉਸ ਦੀ ਨਿਹੰਗ ਸਿੰਘ ਦੇ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਦੱਸਿਆ ਗਿਆ ਹੈ ਕਿ ਇਸ ਭਿਖਾਰੀ ਵੱਲੋਂ ਜਿੱਥੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਨਜ਼ਦੀਕ ਇਕ ਵਿਅਕਤੀ ਲੰਬੂ ਦਿੱਲੀ ਵੱਲੋਂ ਭੀਖ ਮੰਗੀ ਜਾ ਰਹੀ ਸੀ। ਜਿਸ ਉਪਰ ਇੱਕ ਨਿਹੰਗ ਸਿੰਘ ਵੱਲੋਂ ਭੀਖ ਮੰਗਦੇ ਹੋਏ ਨੂੰ ਤੇਜ਼ਧਾਰ ਹਥਿਆਰ ਕਿਰਚ ਮਾਰ ਕੇ ਕਤਲ ਕੀਤਾ।
ਦੋਸ਼ੀ ਦੀ ਪਹਿਚਾਣ ਉਤਰਾਖੰਡ ਦੇ ਰਹਿਣ ਵਾਲੇ ਦੀਪ ਸਿੰਘ ਉਰਫ ਦੀਪੂ ਵਜੋਂ ਹੋਈ ਹੈ। ਭਿਖਾਰੀ ਦੀ ਜਿੱਥੇ ਹਮਲਾ ਹੋਣ ਤੋਂ ਬਾਅਦ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਉਥੇ ਹੀ ਪੁਲਿਸ ਵੱਲੋਂ ਵੀ ਘਟਨਾ ਸਥਾਨ ਤੇ ਪਹੁੰਚ ਕੇ ਦੋਸ਼ੀ ਦੀ ਭਾਲ ਕੀਤੀ ਗਈ ਹੈ ਅਤੇ ਜਿਸ ਨੂੰ 8 ਘੰਟਿਆਂ ਦੇ ਦੌਰਾਨ ਹੀ ਹਿਰਾਸਤ ਵਿੱਚ ਲਿਆ ਹੈ। ਜਿੱਥੇ ਦੋ ਦਿਨਾਂ ਦਾ ਪੁਲਸ ਰਿਮਾਂਡ ਲਿਆ ਗਿਆ ਹੈ।
Home ਤਾਜਾ ਜਾਣਕਾਰੀ ਪੰਜਾਬ: ਗੁਰਦਵਾਰਾ ਸਾਹਿਬ ਦੇ ਬਾਹਰ ਨਿਹੰਗ ਸਿੰਘ ਨੇ ਕੀਤਾ ਵਿਅਕਤੀ ਦਾ ਕਤਲ, ਪੁਲਿਸ ਨੇ ਕੀਤਾ ਗ੍ਰਿਫਤਾਰ
ਤਾਜਾ ਜਾਣਕਾਰੀ