BREAKING NEWS
Search

ਲਵ ਮੈਰਿਜ ਕਰਵਾਉਣ ਵਾਲੇ ਪਤੀ ਨੇ ਕੀਤਾ ਅਜਿਹਾ ਖੌਫਨਾਕ ਕਾਰਾ, ਉੱਡੇ ਸਭ ਦੇ ਹੋਸ਼

ਆਈ ਤਾਜ਼ਾ ਵੱਡੀ ਖਬਰ 

ਬੱਚਿਆਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਵਿੱਚ ਜਿਥੇ ਵਾਧਾ ਦੇਖਿਆ ਜਾਂਦਾ ਹੈ। ਉੱਥੇ ਕਈ ਅਜੇਹੇ ਹਾਦਸੇ ਵੀ ਸਾਹਮਣੇ ਆ ਜਾਂਦੇ ਹਨ ਜਿੱਥੇ ਕਈ ਲੋਕਾਂ ਵੱਲੋਂ ਬੱਚਿਆਂ ਨੂੰ ਅਗਵਾ ਕਰ ਲਿਆ ਜਾਂਦਾ ਹੈ। ਜਿਨ੍ਹਾਂ ਵੱਲੋਂ ਪੈਸੇ ਦੀ ਮੰਗ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੀ ਮੰਗ ਦੀ ਪੂਰਤੀ ਨਾ ਹੋਣ ਤੇ ਕਈ ਗੈਰ ਸਮਾਜਕ ਅਨਸਰਾਂ ਵੱਲੋਂ ਬੱਚਿਆਂ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਕੁਝ ਲੋਕਾਂ ਵੱਲੋਂ ਜਿੱਥੇ ਬੱਚਿਆਂ ਨੂੰ ਅਗਵਾ ਕਰਕੇ ਅੱਗੇ ਲਿਜਾ ਕੇ ਵੇਚ ਦਿੱਤਾ ਜਾਂਦਾ ਹੈ ਅਤੇ ਬਾਲ ਮਜਦੂਰੀ ਕਰਵਾਈ ਜਾਂਦੀ ਹੈ। ਕੁਝ ਬੱਚਿਆਂ ਦੀ ਜਿਥੇ ਕਈ ਹਾਦਸੇ ਵਿਚ ਮੌਤ ਹੋ ਜਾਂਦੀ ਹੈ ਉਨ੍ਹਾਂ ਮਾਪਿਆਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਬਹੁਤ ਸਾਰੇ ਮਾਪਿਆਂ ਦੇ ਦਿਲ ਵਿੱਚ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕਈ ਤਰਾਂ ਦੇ ਸਵਾਲ ਖੜ੍ਹੇ ਕਰ ਦਿੰਦੀਆ ਹਨ।

ਹੁਣ ਇੱਥੇ ਲਵ ਮੈਰਿਜ ਕਰਾਉਣ ਵਾਲੇ ਪਤੀ ਵੱਲੋਂ ਅਜਿਹਾ ਖੋਫਨਾਕ ਕਾਰਾ ਕੀਤਾ ਗਿਆ ਹੈ ਜਿਸ ਨੂੰ ਸੁਣ ਕੇ ਸਭ ਦੇ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਾਹਨੇਵਾਲ ਦੇ ਅਧੀਨ ਆਉਂਦੇ ਥਾਣਾ ਕੂੰਮ ਕਲਾਂ ਤੋਂ ਸਾਹਮਣੇ ਆਇਆ ਹੈ। ਜਿੱਥੇ ਪੁਲਿਸ ਵੱਲੋਂ ਇੱਕ ਅਜਿਹੇ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਜਿਸ ਵੱਲੋਂ ਆਪਣੇ ਮਾਸੂਮ ਪੁੱਤਰ ਨੂੰ ਨਹਿਰ ਵਿਚ ਸੁੱਟ ਕੇ ਮਾਰ ਦਿੱਤਾ ਗਿਆ ਹੈ। ਜਿੱਥੇ ਪਤਨੀ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਉਸ ਦਾ ਪਤੀ ਅਤੇ ਬੱਚੇ ਨੂੰ ਕਿਸੇ ਵੱਲੋਂ ਅਗਵਾ ਕੀਤਾ ਗਿਆ ਹੈ।

ਇਸ ਸ਼ਿਕਾਇਤ ਦੇ ਅਧਾਰ ਤੇ ਜਿਥੇ ਪੁਲਿਸ ਵੱਲੋਂ ਸ਼ਿਕਾਇਤ ਕਰਤਾ ਹਰਜੀਤ ਕੌਰ ਪਤਨੀ ਭੁਪਿੰਦਰ ਸਿੰਘ ਵਾਸੀ ਮਨਸੂਰਵਾਲ ਬੇਟ ਜਿਲਾ ਕਪੂਰਥਲਾ ਵੱਲੋ ਇਹ ਸ਼ਿਕਾਇਤ ਕੀਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਭੁਪਿੰਦਰ ਸਿੰਘ ਅਤੇ ਉਸ ਦੇ ਢਾਈ ਸਾਲਾਂ ਦੇ ਮਾਸੂਮ ਬੇਟੇ ਦੀ ਭਾਲ ਕੀਤੀ ਗਈ। ਜਿੱਥੇ ਦੋਸ਼ੀ ਭੁਪਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਵੱਲੋਂ ਦੱਸਿਆ ਗਿਆ ਕਿ ਉਸ ਵੱਲੋਂ 1 ਸਤੰਬਰ ਦੀ ਸ਼ਾਮ ਨੂੰ ਆਪਣੇ ਢਾਈ ਸਾਲਾਂ ਦੇ ਪੁਤਰ ਗੁਰਕੀਰਤ ਸਿੰਘ ਗੈਰੀ ਨੂੰ ਸੈਰ ਕਰਨ ਵਾਸਤੇ ਆਪਣੇ ਨਾਲ ਘਰੋਂ ਲੈ ਕੇ ਗਿਆ ਸੀ।

ਜਿਸ ਵੱਲੋਂ ਘਰ ਵਿੱਚ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਜੀਵਨ ਲੀਲਾ ਸਮਾਪਤ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਗਈ ਜਿਥੇ ਉਸ ਵੱਲੋਂ ਪੁੱਤਰ ਨੂੰ ਧੱਕਾ ਦੇ ਦਿੱਤਾ ਗਿਆ ਪਰ ਬਾਅਦ ਵਿੱਚ ਹਿੰਮਤ ਨਾ ਕਰ ਸਕਿਆ। ਜੋ ਲੁਕ ਕੇ ਰਹਿ ਰਿਹਾ ਸੀ ਅਤੇ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ। ਜਿਸ ਵੱਲੋਂ ਪ੍ਰੇਮ ਵਿਆਹ ਕਰਵਾਇਆ ਗਿਆ ਸੀ, ਉਸ ਦੀ ਪਤਨੀ ਵੱਲੋਂ ਕੰਮ ਕੀਤਾ ਜਾਂਦਾ ਸੀ ਅਤੇ ਉਹ ਬੇਰੁਜ਼ਗਾਰ ਸੀ ਇਸ ਕਾਰਨ ਪਰਿਵਾਰਕ ਵਿਵਾਦ ਵਧ ਗਿਆ ਸੀ।



error: Content is protected !!