ਆਈ ਤਾਜ਼ਾ ਵੱਡੀ ਖਬਰ
ਪੰਜਾਬ ਭਰ ਦੇ ਹਾਲਾਤ ਦਿਨ ਪ੍ਰਤੀ ਦਿਨ ਬਦ ਤੋਂ ਬਦਤਰ ਹੁੰਦੇ ਹੋਏ ਨਜ਼ਰ ਆ ਰਹੇ ਹਨ । ਪੰਜਾਬ ਭਰ ਵਿੱਚ ਹਰ ਰੋਜ਼ ਅਪਰਾਧਕ ਵਾਰਦਾਤਾਂ ਵਿੱਚ ਇਜ਼ਾਫ਼ਾ ਹੁੰਦਾ ਜਾ ਰਿਹਾ ਹੈ । ਜਿਸ ਨੂੰ ਵੇਖ ਕੇ ਹਰ ਕਿਸੇ ਦੀ ਰੂਹ ਕੰਬ ਉੱਠਦੀ ਹੈ ।ਅਜਿਹਾ ਹੀ ਇਕ ਮਾਮਲਾ ਜਲਾਲਾਬਾਦ ਦੇ ਧਨਾਢਾਂ ਤੋਂ ਸਾਹਮਣੇ ਆਇਆ । ਜਿੱਥੇ ਇਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇੰਨਾ ਹੀ ਨਹੀਂ ਸਗੋਂ ਕੁੱਟਮਾਰ ਕਰਨ ਤੋਂ ਬਾਅਦ ਉਸ ਉੱਪਰ ਟਰੈਕਟਰ ਚੜ੍ਹਾ ਦਿੱਤਾ ਗਿਆ । ਜਿਸ ਦੇ ਚਲਦੇ ਉਸ ਦੀ ਮੌਤ ਹੋ ਗਈ। ਇਸ ਮੰਦਭਾਗੀ ਘਟਨਾ ਦੇ ਵਾਪਰਨ ਤੋਂ ਬਾਅਦ ਪਿੰਡ ਭਰਦੇ ਵਿਚ ਇਕ ਡਰ ਦਾ ਮਾਹੌਲ ਬਣਿਆ ਹੋਇਆ ਹੈ ।
ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕੀ ਚਮਕੌਰ ਸਿੰਘ ਨਾਮਕ ਨੌਜਵਾਨ ਨੂੰ ਪਿੰਡ ਦੇ ਹੀ ਧਨਾਢਾਂ ਨੇ ਧੋਖੇ ਨਾਲ ਘਰ ਬੁਲਾਇਆ ਤੇ ਘਰ ਬੁਲਾਉਣ ਤੋਂ ਬਾਅਦ ਉਸਦੀ ਬੇਰਹਿਮੀ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਕੁੱਟਮਾਰ ਕਰ ਕੇ ਉਨ੍ਹਾਂ ਦਾ ਮਨ ਭਰ ਗਿਆ ਤੇ ਸੁਪਰ ਟਰੈਕਟਰ ਚੜ੍ਹਾ ਦਿੱਤਾ ਗਿਆ । ਜਿਸ ਦੇ ਚੱਲਦੇ ਉਸ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ । ਪੁਲੀਸ ਮੁਤਾਬਕ ਕੁੱਟਮਾਰ ਕਰਨ ਤੋਂ ਬਾਅਦ ਜਦੋਂ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ।
ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਤੇ ਉਕਤ ਮਾਮਲੇ ਵਿਚ ਹੁਣ ਜਲਾਲਾਬਾਦ ਦੇ ਪਿੰਡ ਬੁੱਧੂ ਦੇ ਪੰਜਾਬ ਪੁਲੀਸ ਵੱਲੋਂ ਛੇ ਲੋਕਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਫਿਲਹਾਲ ਇਸ ਕਤਲ ਕਾਂਡ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਮੌਕੇ ਤੋਂ ਫਰਾਰ ਦੱਸੇ ਜਾ ਰਹੇ ਹਨ।
ਪੁਲੀਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਫੜਨ ਲਈ ਉਨ੍ਹਾਂ ਵੱਲੋਂ ਵੱਖ ਵੱਖ ਪ੍ਰਕਾਰ ਦੀਆਂ ਟੀਮਾਂ ਬਣਾ ਦਿੱਤੀਆਂ ਗਈਆਂ ਹਨ ਤੇ ਜਲਦ ਹੀ ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ । ਪਰ ਇਸ ਮੰਦਭਾਗੀ ਘਟਨਾ ਦੇ ਵਾਪਰਨ ਤੋਂ ਬਾਅਦ ਜਿੱਥੇ ਇਲਾਕੇ ਭਰ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ । ਉਥੇ ਹੀ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਤੇ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ ।
Home ਤਾਜਾ ਜਾਣਕਾਰੀ ਪੰਜਾਬ: ਪਿੰਡ ਦੇ ਧਨਾਢਾਂ ਨੇ ਨੌਜਵਾਨ ਦੀ ਪਹਿਲਾਂ ਕੀਤੀ ਕੁੱਟਮਾਰ, ਫਿਰ ਟਰੈਕਟਰ ਚੜਾ ਉਤਾਰਿਆ ਮੌਤ ਦੇ ਘਾਟ
ਤਾਜਾ ਜਾਣਕਾਰੀ