ਆਈ ਤਾਜ਼ਾ ਵੱਡੀ ਖਬਰ
ਜਿਸ ਤਰ੍ਹਾਂ ਦੀ ਜ਼ਿੰਦਗੀ ਦੀ ਰਫਤਾਰ ਤੇਜ਼ ਹੁੰਦੀ ਜਾ ਰਹੀ ਹੈ ਉਸੇ ਤਰ੍ਹਾਂ ਹੀ ਵਾਪਰਨ ਵਾਲੇ ਸੜਕ ਹਾਦਸਿਆ ਦੀ ਰਫ਼ਤਾਰ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਘਰਾਂ ਦੇ ਮੈਂਬਰ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਦੁਖਦਾਈ ਘਟਨਾਵਾਂ ਜਿੱਥੇ ਬਹੁਤ ਸਾਰੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਨ੍ਹਾਂ ਦੇ ਮੈਂਬਰ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ ਉਥੇ ਹੀ ਉਨ੍ਹਾਂ ਘਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਇੱਕ ਤੋਂ ਬਾਅਦ ਇੱਕ ਵਾਪਰਨ ਵਾਲੇ ਅਜਿਹੇ ਹਾਦਸੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੰਦੇ ਹਨ।
ਬੀਤੇ ਦਿਨੀਂ ਕੁਝ ਵਾਪਰਨ ਵਾਲੇ ਹਾਦਸਿਆਂ ਦੀਆਂ ਤਸਵੀਰਾਂ ਜਿੱਥੇ ਸੋਸ਼ਲ ਮੀਡੀਆ ਤੇ ਸਾਹਮਣੇ ਆਈਆਂ ਹਨ ਜਿਨ੍ਹਾਂ ਨੇ ਲੋਕਾਂ ਨੂੰ ਝੰਜੋੜਿਆ ਹੈ। ਹੁਣ ਕੀ ਵਾਪਰਿਆ ਭਿਆਨਕ ਸੜਕ ਹਾਦਸਾ ਜਿਥੇ ਦੋ ਟਰੱਕਾਂ ਦੀ ਟਰੈਕਟਰ ਟਰਾਲੀ ਨਾਲ ਭਿਆਨਕ ਟੱਕਰ ਹੋਈ ਹੈ ਅਤੇ 4 ਲੋਕਾਂ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ। ਦੱਸਿਆ ਗਿਆ ਹੈ ਕਿ ਸੀਤਾਪੁਰ ਜ਼ਿਲੇ ਦੇ ਸਿਧੋਲੀ ਥਾਣਾ ਖੇਤਰ ਦੇ ਅਧੀਨ ਆਉਣ ਵਾਲੇ ਰਾਸ਼ਟਰੀ ਹਾਈਵੇ 24 ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਜਾਨ ਚਲੇ ਗਈ ਹੈ।
ਜੇ ਹਾਂ ਤਾਂ ਉਸ ਸਮੇਂ ਵਾਪਰਿਆ ਜਦੋਂ ਦੋ ਟਰੱਕਾਂ ਨੇ ਇਕ ਟਰੈਕਟਰ-ਟਰਾਲੀ ਨੂੰ ਭਿਆਨਕ ਟੱਕਰ ਮਾਰ ਦਿੱਤੀ। ਜਿੱਥੇ ਇਕ ਟਰੈਕਟਰ ਟਰਾਲੀ ਦੇ ਵਿੱਚ 35 ਮੈਂਬਰ ਸਵਾਰ ਹੋ ਕੇ ਕਿਧਰੇ ਜਾ ਰਹੇ ਸਨ। ਉਸ ਸਮੇਂ ਹੀ ਇਸ ਹਾਈਵੇ ਦੇ ਉੱਪਰ ਪਹੁੰਚਦਿਆਂ ਹੀ ਤੇਜ਼ ਰਫ਼ਤਾਰ ਟਰੱਕ ਵੱਲੋਂ ਜਿੱਥੇ ਇਕ ਵੱਲੋਂ ਟਰੈਕਟਰ ਟਰਾਲੀ ਨੂੰ ਅੱਗੇ ਤੋਂ ਟੱਕਰ ਮਾਰੀ ਗਈ ਅਤੇ ਦੂਸਰੇ ਵੱਲੋਂ ਪਿਛੇ ਟੱਕਰ ਮਾਰ ਦਿੱਤੀ ਗਈ।
ਉਥੇ ਹੀ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਟੱਕਰ ਦੇ ਚਲਦਿਆਂ ਹੋਇਆਂ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ ਲਖਨਊ ਦੇ ਟਰੋਮਾ ਸੈਂਟਰ ਵਿਚ ਇਸ ਸਮੇਂ ਜੇਰੇ ਇਲਾਜ ਹਨ। ਜਿਨ੍ਹਾਂ ਵਿਚੋਂ 4 ਲੋਕਾਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਦੱਸਿਆ ਗਿਆ ਹੈ ਕਿ ਟਰਾਲੀ ਵਿਚ ਸਵਾਰ ਸਾਰੇ ਲੋਗ ਬਾਰਾਬੰਕੀ ਦੇ ਦੇਵਾਂ ਸ਼ਰੀਫ਼ ਦਰਗਾਹ ਤੇ ਮੁੰਡਨ ਦੀ ਰਸਮ ਅਦਾ ਕਰਨ ਵਾਸਤੇ ਜਾ ਰਹੇ ਸਨ।
Home ਤਾਜਾ ਜਾਣਕਾਰੀ ਇਥੇ ਵਾਪਰਿਆ ਵੱਡਾ ਭਿਆਨਕ ਦਰਦਨਾਕ ਹਾਦਸਾ, 2 ਟਰੱਕਾਂ ਦੀ ਹੋਈ ਟਰੈਕਟਰ ਟਰਾਲੀ ਨਾਲ ਟੱਕਰ- 4 ਲੋਕਾਂ ਦੀ ਹੋਈ ਮੌਤ
ਤਾਜਾ ਜਾਣਕਾਰੀ