ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਅਜਿਹੇ ਗਾਇਕ ਸਾਹਮਣੇ ਆਏ ਹਨ ਜਿਨ੍ਹਾਂ ਨੇ ਆਪਣੇ ਦਮ ਤੇ ਪੰਜਾਬੀ ਗਾਇਕੀ ਵਿਚ ਆਪਣਾ ਵੱਖਰਾ ਮੁਕਾਮ ਹਾਸਲ ਕੀਤਾ ਹੈ। ਜਿਨ੍ਹਾਂ ਵਿਚੋਂ ਸੀ ਮਾਲਵੇ ਦੀ ਧਰਤੀ ਤੋ ਸਿੱਧੂ ਮੂਸੇਵਾਲਾ, ਜਿਸ ਇਨਸਾਨ ਨੇ ਆਪਣੀ ਮਿਹਨਤ ਸਦਕਾ ਫਰਸ਼ ਤੋਂ ਅਰਸ਼ ਤੱਕ ਦਾ ਸਫ਼ਰ ਤੈਅ ਕੀਤਾ। ਹੁਣ ਹਸਪਤਾਲ ਚ ਦਾਖਿਲ ਸਿੱਧੂ ਮੂਸੇ ਵਾਲਾ ਦੇ ਪਿਤਾ ਬਾਰੇ ਡਾਕਟਰ ਦਾ ਪਹਿਲਾ ਬਿਆਨ ਆਇਆ ਸਾਹਮਣੇ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਮਰਹੂਮ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਬਾਰੇ ਇੱਕ ਖਬਰ ਸਾਹਮਣੇ ਆਈ ਸੀ ਜਿਥੇ ਉਨ੍ਹਾਂ ਨੂੰ ਸਿਹਤ ਸੰਬੰਧੀ ਸਮੱਸਿਆ ਪੇਸ਼ ਆਉਣ ਤੇ ਹਸਪਤਾਲ ਦਾਖਲ ਕਰਾਇਆ ਗਿਆ ਸੀ।
ਇਸ ਬਾਰੇ ਉਨ੍ਹਾਂ ਦੀ ਟੀਮ ਅਤੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਪਹਿਲਾਂ ਕੋਈ ਵੀ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਸੀ ਉਥੇ ਹੀ ਹੁਣ ਹਸਪਤਾਲ ਦੇ ਡਾਕਟਰਾਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਸਥਿਤੀ ਬਿਹਤਰ ਹੈ,ਸਿਹਤ ਦੀ ਖ਼ਰਾਬੀ ਦੇ ਚਲਦਿਆਂ ਹੋਇਆਂ ਜਿੱਥੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਖਬਰ ਸਾਹਮਣੇ ਆਈ ਸੀ। ਉਨ੍ਹਾਂ ਦੀ ਸਿਹਤ ਨੂੰ ਲੈ ਕੇ ਹੁਣ ਪਟਿਆਲਾ ਦੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਸਿਹਤ ਹੁਣ ਬਿਹਤਰ ਹੈ।
ਜਿਨ੍ਹਾਂ ਨੂੰ ਕੱਲ੍ਹ ਰਾਤ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖ਼ਲ ਕੀਤਾ ਗਿਆ ਸੀ। ਜਿੱਥੇ ਉਨ੍ਹਾਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਈ ਸੀ ਅਤੇ ਛਾਤੀ ਵਿੱਚ ਦਰਦ ਹੋਣ ਦੇ ਚਲਦਿਆਂ ਹੋਇਆਂ ਹੀ ਹਸਪਤਾਲ ਲਿਜਾਇਆ ਗਿਆ ਸੀ। ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ ਉਥੇ ਹੀ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਈ ਸੀ ਜੀ ਵੀ ਕੀਤੀ ਗਈ ਹੈ।
ਜਿਸ ਵਿਚ ਕੁਝ ਤਬਦੀਲੀ ਹੋਈ ਨਜ਼ਰ ਆਈ ਹੈ। ਮਹਾਰਾਣੀ ਪ੍ਰਨੀਤ ਕੌਰ ਵੱਲੋਂ ਵੀ ਹਸਪਤਾਲ ਵਿਚ ਪਹੁੰਚ ਕੀਤੀ ਗਈ ਹੈ ਅਤੇ ਸਿੱਧੂ ਮੂਸੇਵਾਲਾ ਦੀ ਪਿਤਾ ਜੀ ਨਾਲ ਮੁਲਾਕਾਤ ਕੀਤੀ ਗਈ ਜਿਨ੍ਹਾਂ ਦੱਸਿਆ ਕਿ ਸਿੱਧੂ ਦੇ ਪਿਤਾ ਪਹਿਲਾਂ ਨਾਲੋਂ ਹੁਣ ਕਾਫੀ ਕਮਜ਼ੋਰ ਹੋ ਗਏ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਦੇ ਜਲਦ ਸਿਹਤਯਾਬ ਹੋਣ ਵਾਸਤੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ।
ਤਾਜਾ ਜਾਣਕਾਰੀ