BREAKING NEWS
Search

ਵਿਅਕਤੀ ਵਲੋਂ ਜਹਿਰੀਲੀ ਚੀਜ ਖਾ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਸੁਸਾਈਡ ਨੋਟ CM ਮਾਨ ਨੂੰ ਕੀਤੀ ਇਹ ਅਪੀਲ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੌਰ ਵਿੱਚ ਜਿੱਥੇ ਬਹੁਤ ਸਾਰੇ ਕੰਮ ਠੱਪ ਹੋ ਗਏ ਸਨ ਉਥੇ ਹੀ ਕਈ ਲੋਕਾਂ ਨੂੰ ਬੇਰੁਜ਼ਗਾਰ ਵੀ ਹੋਣਾ ਪਿਆ ਸੀ ਅਤੇ ਇਸ ਆਰਥਿਕ ਮੰਦੀ ਦੇ ਚਲਦਿਆਂ ਹੋਇਆਂ ਉਨ੍ਹਾਂ ਲੋਕਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਅਜਿਹੀ ਸਥਿਤੀ ਵਿਚ ਬਹੁਤ ਸਾਰੇ ਲੋਕਾਂ ਦੀ ਆਰਥਿਕ ਸਥਿਤੀ ਬਹੁਤ ਜ਼ਿਆਦਾ ਖਰਾਬ ਹੋ ਗਈ ਸੀ ਜਿਸ ਦੇ ਚਲਦਿਆਂ ਹੋਇਆਂ ਕਈ ਲੋਕ ਮਾਨਸਿਕ ਤੌਰ ਤੇ ਪਰੇਸ਼ਾਨ ਹੋਏ ਅਤੇ ਉਨ੍ਹਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ ਬਹੁਤ ਸਾਰੇ ਮਾਮਲੇ ਵੱਖ ਵੱਖ ਖੇਤਰਾਂ ਨਾਲ ਜੁੜੇ ਹੋਏ ਲੋਕਾਂ ਵਲੋਂ ਸਾਹਮਣੇ ਆਏ ਸਨ।

ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਵੱਲੋਂ ਵੱਖ-ਵੱਖ ਕਾਰਨਾਂ ਦੇ ਚਲਦਿਆਂ ਹੋਇਆਂ ਵੀ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਜਾ ਰਹੀ ਹੈ ਅਤੇ ਇਹ ਕਦਮ ਤੇ ਚੱਲਦਿਆਂ ਹੋਇਆਂ ਉਹਨਾਂ ਦੇ ਪਰਿਵਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਤੇ ਉਨ੍ਹਾਂ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਉਥੇ ਇੱਕ ਵਿਅਕਤੀ ਵੱਲੋਂ ਜ਼ਹਿਰੀਲੀ ਚੀਜ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਗਈ ਹੈ ਅਤੇ ਸੁਸਾਈਡ ਨੋਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਗੜ੍ਹਸ਼ੰਕਰ ਦੇ ਅਧੀਨ ਆਉਣ ਵਾਲੇ ਪਿੰਡ ਕਾਣੇਵਾਲ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਵਿਚ ਇਕ ਬੀਜ ਵਿਕਰੇਤਾ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ। ਜੋ ਕਿ ਇਸ ਪਿੰਡ ਵਿੱਚ ਬੀਜਾਂ ਦੀ ਦੁਕਾਨ ਕਰਦਾ ਸੀ ਜਿਸ ਦੀ ਪਹਿਚਾਣ ਅਨਿਲ ਕੁਮਾਰ ਸ਼ਰਮਾ ਪੁੱਤਰ ਸੱਤਪਾਲ ਸਿੰਘ,ਪਿੰਡ ਅਚਲਪੁਰ ਵਜੋਂ ਦੱਸੀ ਗਈ ਹੈ। ਇਸ ਬੀਜ ਵਿਕਰੇਤਾ ਅਨਿਲ ਕੁਮਾਰ ਵੱਲੋਂ ਜਿੱਥੇ ਇਹ ਕਦਮ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਚੁੱਕਿਆ ਗਿਆ ਹੈ ਉਥੇ ਹੀ ਉਸ ਵੱਲੋਂ ਇਕ ਸੁਸਾਈਡ ਨੋਟ ਵੀ ਲਿਖ ਕੇ ਪੰਜਾਬ ਦੇ ਮੁੱਖ ਮੰਤਰੀ ਭਗਤ ਸਿੰਘ ਮਾਨ ਨੂੰ ਸੰਬੋਧਨ ਕੀਤਾ ਗਿਆ ਹੈ।

ਜਿਸ ਵਿਚ ਉਸ ਨੇ ਲਿਖਿਆ ਹੈ ਕਿ ਉਨ੍ਹਾਂ ਦੇ ਬੱਚਿਆਂ ਦਾ ਖਿਆਲ ਰੱਖਿਆ ਜਾਵੇ। ਉੱਥੇ ਹੀ ਉਨ੍ਹਾਂ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੇ ਕਾਰਨ ਬਾਰੇ ਵੀ ਦੱਸਿਆ ਗਿਆ ਹੈ। ਜਿਸ ਵੱਲੋਂ ਸੋਹਣ ਲਾਲ ਪੁੱਤਰ ਪੋਹੋਲੋ ਰਾਮ ਤੇ ਨਜਾਇਜ਼ ਪ੍ਰੇਸ਼ਾਨ ਕੀਤੇ ਜਾਣ ਦਾ ਇਲਜ਼ਾਮ ਲਗਾਇਆ ਗਿਆ ਹੈ ਅਤੇ ਉਸ ਦੀ ਨੂੰਹ ਤੇ ਵੀ ਜਿਨ੍ਹਾਂ ਦੇ ਕਾਰਣ ਉਸ ਵੱਲੋਂ ਮੌਤ ਨੂੰ ਗਲੇ ਲਗਾਇਆ ਗਿਆ ਹੈ।



error: Content is protected !!