BREAKING NEWS
Search

ਪੰਜਾਬ ਸਰਕਾਰ ਵਲੋਂ ਪਰਾਲੀ ਸਾੜਨ ਨੂੰ ਲੈਕੇ ਆਈ ਵੱਡੀ ਖਬਰ – ਸਰਕਾਰ ਕਰਨ ਜਾ ਰਹੀ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਦਿੱਲੀ ਸਰਕਾਰ ਵੱਲੋਂ ਜਿਥੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਵਾਸਤੇ ਕੁਝ ਪਾਬੰਦੀਆਂ ਦਿੱਲੀ ਦੇ ਵਿੱਚ ਲਾਗੂ ਕੀਤੀਆ ਜਾ ਰਹੀਆਂ ਹਨ। ਕਿਉਂਕਿ ਜਿੱਥੇ ਝੋਨੇ ਦੀ ਪਰਾਲੀ ਨੂੰ ਕਿਸਾਨਾਂ ਵੱਲੋਂ ਸਾੜ ਦਿੱਤਾ ਜਾਂਦਾ ਹੈ ਅਤੇ ਉਸ ਕਾਰਨ ਭਾਰੀ ਪ੍ਰਦੂਸ਼ਣ ਹੋ ਜਾਂਦਾ ਹੈ। ਇਨ੍ਹੀਂ ਦਿਨੀਂ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਵੀ ਲੋਕਾਂ ਵੱਲੋਂ ਵਧੇਰੇ ਪਟਾਕਿਆਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਜਿਸ ਕਾਰਨ ਵਾਤਾਵਰਣ ਗੰਧਲਾ ਹੋ ਜਾਂਦਾ ਹੈ ਅਤੇ ਬਹੁਤ ਸਾਰੀਆਂ ਸਮੱਸਿਆਵਾਂ ਵੀ ਪੈਦਾ ਹੁੰਦੀਆਂ ਹਨ। ਇਸ ਜ਼ਹਿਰੀਲੇ ਧੂੰਏਂ ਦੇ ਕਾਰਨ ਸਾਹ ਦੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਲਈ ਸਾਹ ਲੈਣਾ ਵੀ ਮੁਸ਼ਕਿਲ ਹੋ ਜਾਂਦਾ ਹੈ।

ਸਰਕਾਰ ਵੱਲੋਂ ਜਿਥੇ ਵੱਧ ਤੋਂ ਵੱਧ ਦਰਖਤ ਲਗਾਏ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ, ਉਥੇ ਹੀ ਲੋਕਾਂ ਨੂੰ ਹਰੀ ਦੀਵਾਲੀ ਮਨਾਉਣ ਵਾਸਤੇ ਵੀ ਆਖਿਆ ਜਾਂਦਾ ਹੈ। ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਵਿੱਚ ਇੱਕ ਪਰਾਲੀ ਸਾੜਨ ਨੂੰ ਲੈ ਕੇ ਸਰਕਾਰ ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਰਕਾਰ ਇਹ ਕੰਮ ਕਰਨ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸਾੜੇ ਜਾਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਬਾਬਤ ਕੀ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ ਜਿਸ ਵਾਸਤੇ ਪੰਜਾਬ ਸਰਕਾਰ ਵੱਲੋਂ ਇਸ ਦੇ ਉਪਾਵਾਂ ਲਈ ਜਰਮਨੀ ਦੀ ਕੰਪਨੀ ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ। ਇਸ ਕੰਪਨੀ ਦੇ ਸਹਿਯੋਗ ਨਾਲ ਹੀ ਪਰਾਲੀ ਸਾੜਨ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ ਅਤੇ ਨਾਲ ਬਾਇਓ-ਫਿਊਲ ਬਣਾਉਣ ਦੀ ਦਿਸ਼ਾ ਵਿੱਚ ਕੰਮ ਕੀਤਾ ਜਾਵੇਗਾ। ਇਸ ਨਾਲ ਜਿੱਥੇ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਬਚਾਅ ਹੋਵੇਗਾ ਅਤੇ ਪ੍ਰਦੂਸ਼ਣ ਨਹੀਂ ਹੋਵੇਗਾ ਉਥੇ ਹੀ ਬਾਇਓ-ਫਿਊਲ ਦੇ ਰੂਪ ਵਿੱਚ ਬਾਇਓਮੀਥੇਲ ਅਤੇ ਬਾਇਓ-ਸੀਐਨਜੀ ਵੀ ਪ੍ਰਾਪਤ ਹੋਵੇਗੀ।

ਇਹ ਪ੍ਰੋਜੈਕਟ ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਉਥੇ ਹੀ ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਹੈ ਕਿ ਜਿੱਥੇ ਜਰਮਨੀ ਦੀ ਮੁੱਖ ਕੰਪਨੀ ਦੇ ਨਾਲ ਕੰਮ ਸ਼ੁਰੂ ਕੀਤਾ ਜਾਵੇਗਾ ਉਥੇ ਹੀ ਸੂਬੇ ਵਿੱਚ ਨਵੀਨੀਕਰਨ ਊਰਜਾ ਦੇ ਖੇਤਰ ਵਿੱਚ ਵੀ ਭਵਿੱਖ ਵਿੱਚ ਕਾਫੀ ਫਾਇਦਾ ਹੋਵੇਗਾ।



error: Content is protected !!