BREAKING NEWS
Search

ਹਸਪਤਾਲ ਚ ਦਾਖਿਲ ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਬਾਰੇ ਹੁਣ ਆਈ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਜਿੱਥੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਉਸ ਨੂੰ ਇਨਸਾਫ਼ ਦਿਵਾਉਣ ਲਈ ਪੂਰੀ ਦੁਨੀਆਂ ਉਸ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ। ਪੁਲਿਸ ਵੱਲੋਂ ਜਿੱਥੇ ਹੁਣ ਤੱਕ ਸਾਰੇ ਦੋਸ਼ੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਉਥੇ ਹੀ ਲਗਾਤਾਰ ਇਸ ਮਾਮਲੇ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਵੱਲੋਂ ਵੀ ਲਗਾਤਾਰ ਉਨ੍ਹਾਂ ਦੇ ਪਰਿਵਾਰ ਦੇ ਕੋਲ ਜਾ ਕੇ ਹਮਦਰਦੀ ਜਾਹਿਰ ਕੀਤੀ ਜਾ ਰਹੀ ਹੈ। ਬੀਤੇ ਦਿਨੀਂ ਉਨ੍ਹਾਂ ਦੇ ਪਿਤਾ ਦੇ ਬਿਮਾਰ ਹੋਣ ਦੀ ਖਬਰ ਸਾਹਮਣੇ ਆਈ ਸੀ ਜਿਨ੍ਹਾਂ ਨੂੰ ਬਿਮਾਰ ਹੋਣ ਤੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ।

ਹੁਣ ਹਸਪਤਾਲ ਵਿੱਚ ਦਾਖ਼ਲ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬਾਰੇ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਹਾਲਤ ਖਰਾਬ ਹੋਣ ਤੇ ਉਨ੍ਹਾਂ ਨੂੰ ਹਾਰਟ ਇੰਸਟੀਚਿਊਟ ਪਟਿਆਲਾ ਵਿੱਚ ਭਰਤੀ ਕਰਵਾਇਆ ਗਿਆ ਸੀ ਜਿਥੇ ਉਨ੍ਹਾਂ ਨੂੰ ਛਾਤੀ ਵਿਚ ਦਰਦ ਦੀ ਸ਼ਿਕਾਇਤ ਹੋਣ ਤੇ ਲਿਆਂਦਾ ਗਿਆ ਸੀ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਜੀ ਪਿਛਲੇ ਕਾਫੀ ਲੰਮੇ ਸਮੇਂ ਤੋਂ ਦਿਲ ਦੀ ਬਿਮਾਰੀ ਤੋਂ ਪੀੜਤ ਹਨ।

ਉੱਥੇ ਹੀ ਪੁੱਤਰ ਦੀ ਮੌਤ ਤੋਂ ਬਾਅਦ ਉਹ ਆਪਣੀ ਸਿਹਤ ਸਬੰਧੀ ਕੋਈ ਵੀ ਦੇਖ-ਭਾਲ਼ ਨਹੀਂ ਕਰ ਸਕੇ ਅਤੇ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਹ ਆਪਣੇ ਪੁੱਤਰ ਨੂੰ ਇਨਸਾਫ ਦੁਆਉਣ ਵਾਸਤੇ ਆਪਣੇ ਦੁੱਖ ਨੂੰ ਵੀ ਭੁੱਲ ਗਏ। ਉਥੇ ਹੀ ਪਟਿਆਲਾ ਦੇ ਵਿੱਚ ਉਨ੍ਹਾਂ ਦੀ ਸਿਹਤ ਫੇਰ ਖਰਾਬ ਹੋਣ ਤੇ ਉਨ੍ਹਾਂ ਨੂੰ ਤੁਰੰਤ ਹੀ ਪੀ ਜੀ ਆਈ ਹਸਪਤਾਲ ਭੇਜ ਦਿੱਤਾ ਗਿਆ।

ਜਿੱਥੇ ਉਹ ਜੇਰੇ ਇਲਾਜ ਹਨ ਉਥੇ ਹੀ ਉਨ੍ਹਾਂ ਦਾ ਇਲਾਜ ਡਾਕਟਰ ਧਰਮਵੀਰ ਗਾਂਧੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤਾ ਜਾ ਰਿਹਾ ਹੈ। ਉਥੇ ਹੀ ਦੱਸ ਦਈਏ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਜਿੱਥੇ ਉਨ੍ਹਾਂ ਨੂੰ ਸਾਹ ਲੈਣ ਵਿੱਚ ਅਜੇ ਥੋੜੀ ਬਹੁਤੀ ਤਕਲੀਫ ਵੀ ਆ ਰਹੀ ਹੈ ਪਰ ਦੂਜੇ ਦਿਨ ਉਨ੍ਹਾਂ ਦੀ ਸਥਿਤੀ ਸਥਿਰ ਦੱਸੀ ਗਈ ਹੈ।



error: Content is protected !!