ਆਈ ਤਾਜ਼ਾ ਵੱਡੀ ਖਬਰ
ਜਿਸ ਪ੍ਰਕਾਰ ਦੇਸ਼ ਭਰ ਵਿੱਚ ਸੜਕੀ ਹਾਦਸੇ ਵਧ ਰਹੇ ਹਨ ਉਸ ਦੇ ਚੱਲਦੇ ਲੋਕਾਂ ਦਾ ਹਰ ਰੋਜ਼ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ । ਸਡ਼ਕੀ ਹਾਦਸੇ ਵਾਪਰਨ ਦਾ ਵੱਡਾ ਕਾਰਨ ਹੈ , ਲੋਕਾਂ ਦੀਆਂ ਅਣਗਹਿਲੀਆਂ ਅਤੇ ਲਾਪਰਵਾਹੀਆਂ । ਹਰ ਰੋਜ਼ ਅਜਿਹੇ ਹਾਦਸੇ ਵਾਪਰਦੇ ਹਨ ਜਿਨ੍ਹਾਂ ਨੂੰ ਵੇਖ ਕੇ ਰੂਹ ਕੰਬ ਉੱਠਦੀ ਹੈ ਤੇ ਅਜਿਹਾ ਹੀ ਇੱਕ ਰੂਹ ਕੰਬਾਊ ਹਾਦਸਾ ਵਾਪਰਿਆ ਹੈ ਪੰਜਾਬ ਦੇ ਜ਼ਿਲਾ ਤਰਨਤਾਰਨ ਵਿਚ । ਜਿੱਥੇ ਦੋ ਜੁੜਵਾ ਭੈਣਾਂ ਨਾਲ ਅਜਿਹਾ ਭਿਆਨਕ ਹਾਦਸਾ ਵਾਪਰਿਆ ਜਿਸ ਸੜਕ ਹਾਦਸੇ ਵਿੱਚ ਇਕ ਭੈਣ ਦੀ ਮੌਤ ਹੋ ਗਈ ।
ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਜ਼ਿਲਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਬਨਵਾਲੀਪੁਰ ਦੀਆਂ ਰਹਿਣ ਵਾਲੀਆਂ ਜੁੜਵਾ ਭੈਣਾਂ ਦੀ ਐਕਟਿਵਾ ਤੇ ਸਵਾਰ ਹੋ ਕੇ ਕਿਤੇ ਕੰਮ ਕਰਨ ਜਾ ਰਹੀਆਂ ਸੀ ਕਿ ਉਸੇ ਸਮੇਂ ਤਰਨਤਾਰਨ ਦੇ ਪਿੰਡ ਸੇਰੋਂ ਨੇੜੇ ਟਰੈਕਟਰ ਟਰਾਲੀ ਨਾਲ ਜ਼ੋਰ ਨਾਲ ਟਕਰਾ ਗਈ । ਜਿਸ ਕਾਰਨ ਇਕ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦਕਿ ਇਕ ਭੈਣ ਗੰਭੀਰ ਰੂਪ ਨਾਲ ਜ਼ਖਮੀ ਹੈ ।ਜਿਸ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ।
ਉਥੇ ਹੀ ਘਟਨਾ ਸਥਾਨ ਤੇ ਪਹੁੰਚੇ ਪੁਲੀਸ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਬਾਈ ਸਾਲਾ ਸੁਮਨਪ੍ਰੀਤ ਕੌਰ ਤੇ ਮਨਪ੍ਰੀਤ ਕੌਰ ਐਕਟਿਵਾ ਤੇ ਕਿਸੇ ਕੰਮ ਕਾਰਨ ਤਰਨਤਾਰਨ ਜਾ ਰਹੀਆਂ ਸਨ ਕਿ ਉਸੇ ਸਮੇਂ ਜਦੋਂ ਉਹ ਪਿੰਡ ਸੇਰੋਂ ਨੇਡ਼ੇ ਪਹੁੰਚਿਆ ਤਾਂ ਸਾਹਮਣਿਓਂ ਆ ਰਹੀ ਟਰੈਕਟਰ ਟਰਾਲੀ ਨਾਲ ਉਨ੍ਹਾਂ ਦੀ ਜ਼ੋਰਦਾਰ ਟੱਕਰ ਹੋ ਗਈ । ਇਸ ਦੌਰਾਨ ਸੁਮਨਪ੍ਰੀਤ ਕੌਰ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦਕਿ ਮਨਪ੍ਰੀਤ ਕੌਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ । ਜ਼ਖਮੀ ਹੋਈ ਲੜਕੀ ਮਨਪ੍ਰੀਤ ਕੌਰ ਨੂੰ ਤਰਨਤਾਰਨ ਦੇ ਨਿੱਜੀ ਹਸਪਤਾਲ ਦੇ ਵਿਚ ਭਰਤੀ ਕਰਵਾ ਦਿੱਤਾ ਗਿਆ ਹੈ।
ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ । ਉੱਥੇ ਹੀ ਟਰੈਕਟਰ ਟਰਾਲੀ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਚੁੱਕਾ ਹੈ । ਜਿਸ ਦੀ ਪੁਲੀਸ ਵੱਲੋਂ ਭਾਲ ਕੀਤੀ ਜਾ ਰਹੀ ਹੈ । ਉਥੇ ਹੀ ਪੀੜਤ ਪਰਿਵਾਰ ਵਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ ਕਿ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ ।
ਤਾਜਾ ਜਾਣਕਾਰੀ