ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਲੁੱਟ-ਖੋਹ ਦੇ ਮਕਸਦ ਨਾਲ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਉਥੇ ਹੀ ਆਪਸੀ ਦੁਸ਼ਮਣੀ ਦੇ ਚਲਦਿਆਂ ਹੋਇਆਂ ਵੀ ਕਈ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਵਿੱਚ ਆਪਸੀ ਦੁਸ਼ਮਣੀ ਨਿਭਾਉਣ ਦੇ ਕਾਰਨ ਇਕ-ਦੂਸਰੇ ਉਪਰ ਹਮਲਾ ਕੀਤਾ ਜਾਂਦਾ ਹੈ। ਜਿਸ ਨਾਲ ਕਈ ਪਰਵਾਰਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਪੰਜਾਬ ਵਿੱਚ ਲਗਾਤਾਰ ਵਧ ਰਹੇ ਨਸ਼ਿਆਂ ਦੇ ਕਾਰਨ ਵੀ ਬਹੁਤ ਸਾਰੇ ਨੌਜਵਾਨ ਗ਼ਲਤ ਸੰਗਤ ਵਿੱਚ ਪੈ ਰਹੇ ਹਨ ਅਤੇ ਇਨਾਂ ਨਸ਼ਿਆਂ ਦੇ ਕਾਰਨ, ਨਸ਼ਿਆਂ ਦੀ ਪੂਰਤੀ ਲਈ ਪੈਸੇ ਦੀ ਲੁੱਟ ਕੀਤੀ ਜਾਂਦੀ ਹੈ। ਜਿਸ ਕਾਰਨ ਨਸ਼ੇ ਵਿਚ ਅੰਨ੍ਹੇ ਹੋ ਕਿ ਉਨ੍ਹਾਂ ਵੱਲੋਂ ਕਈ ਲੋਕਾਂ ਦੀ ਹੱਤਿਆ ਕਰ ਦਿੱਤੀ ਜਾਂਦੀ ਹੈ।
ਅਜਿਹੀਆਂ ਕਤਲੇਆਮ ਦੀਆਂ ਬਹੁਤ ਸਾਰੀਆਂ ਘਟਨਾਵਾਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਜਾਂਦੀਆਂ ਹਨ ਜਿਨ੍ਹਾਂ ਦੇ ਸਾਹਮਣੇ ਆਉਣ ਤੇ ਲੋਕਾਂ ਦੇ ਹੋਸ਼ ਉਡ ਜਾਂਦੇ ਹਨ। ਹੁਣ ਪੰਜਾਬ ਵਿੱਚ ਇੱਥੇ ਦਿਨ-ਦਿਹਾੜੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਹੈ ਜਿਸ ਦਾ ਕੁਝ ਦਿਨਾਂ ਬਾਅਦ ਵਿਆਹ ਹੋਣ ਵਾਲਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਤਰਨਤਾਰਨ ਰੋਡ ਤੇ ਕੁਝ ਦਿਨ ਪਹਿਲਾਂ ਤੇਜ਼ਧਾਰ ਹਥਿਆਰਾਂ ਦੇ ਨਾਲ ਇੱਕ ਅਜਿਹੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ ਜਿਸ ਦਾ ਕੁਝ ਦਿਨਾਂ ਬਾਅਦ ਵਿਆਹ ਹੋਣ ਵਾਲਾ ਸੀ।
ਇਹ ਘਟਨਾ ਜਿੱਥੇ ਦੋ ਸਤੰਬਰ ਨੂੰ ਵਾਪਰੀ ਸੀ ਉਥੇ ਹੀ ਸ਼ਰੇਆਮ ਧੋਖੇ ਦੇ ਨਾਲ ਨੌਜਵਾਨ ਉਪਰ ਵਾਰ ਕੀਤੇ ਗਏ ਅਤੇ ਉਸ ਉਪਰ ਉਸ ਸਮੇਂ ਤੱਕ ਵਾਰ ਕੀਤੇ ਗਏ ਜਦੋਂ ਤਕ ਉਸ ਦੀ ਮੌਤ ਨਹੀਂ ਹੋ ਗਈ। ਜਦੋਂ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਇਹ ਕਾਰਾ ਕੀਤਾ ਜਾ ਰਿਹਾ ਸੀ ਤਾਂ ਕੋਲ ਖੜ੍ਹੇ ਲੋਕਾਂ ਵੱਲੋਂ ਇਸ ਨੌਜਵਾਨ ਦੀ ਕੋਈ ਮਦਦ ਨਹੀਂ ਕੀਤੀ ਗਈ। ਦੱਸਿਆ ਗਿਆ ਹੈ ਕਿ ਜਿਥੇ ਇਸ ਨੋਜੁਆਨ ਸ਼ਿਵ ਕੁਮਾਰ ਨੂੰ ਦੋ ਦਿਨ ਪਹਿਲਾਂ ਨਸ਼ਾ ਤਸਕਰਾਂ ਵੱਲੋਂ ਕੈਦ ਰੱਖਿਆ ਗਿਆ ਸੀ ਅਤੇ ਤੀਜੇ ਦਿਨ ਉਸ ਦਾ ਇਸ ਤਰ੍ਹਾਂ ਕਤਲ ਕੀਤਾ ਗਿਆ ਹੈ।
ਉੱਥੇ ਹੀ ਹੁਣ ਪਰਿਵਾਰ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਪੁਲਿਸ ਵੱਲੋਂ ਲਗਾਤਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਹਾਦਸੇ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ। ਜੋ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਹੈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਸ਼ਿਵ ਕੁਮਾਰ ਨਿਵਾਸੀ ਖਾਲਸਾ ਨਗਰ ਵਜੋਂ ਹੋਈ ਹੈ।
Home ਤਾਜਾ ਜਾਣਕਾਰੀ ਪੰਜਾਬ: ਦਿਨ ਦਿਹਾੜੇ ਨੌਜਵਾਨ ਦਾ ਇਸ ਕਾਰਨ ਤੇਜਧਾਰ ਹਥਿਆਰਾਂ ਨਾਲ ਕੀਤਾ ਕਤਲ, ਕੁਝ ਦਿਨ ਬਾਅਦ ਹੋਣਾ ਸੀ ਵਿਆਹ
ਤਾਜਾ ਜਾਣਕਾਰੀ