ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੇ ਬਹੁਤ ਸਾਰੇ ਲੋਕ ਕੰਮ ਕਾਜ ਦੇ ਸਿਲਸਲੇ ਵਿੱਚ ਅਤੇ ਰੋਜ਼ੀ-ਰੋਟੀ ਨੂੰ ਲੈ ਕੇ ਵਿਦੇਸ਼ਾਂ ਦਾ ਰੁੱਖ ਕਰਦੇ ਹਨ। ਇਸ ਤਰਾਂ ਹੀ ਹੋਰ ਸੂਬਿਆਂ ਤੋਂ ਆ ਕੇ ਵੀ ਬਹੁਤ ਸਾਰੇ ਪ੍ਰਵਾਸੀ ਪੰਜਾਬ ਵਿਚ ਵਸੇ ਹੋਏ ਹਨ ਜਿਨ੍ਹਾਂ ਵੱਲੋਂ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕੀਤਾ ਜਾਂਦਾ ਹੈ।ਇਨ੍ਹਾਂ ਪਰਿਵਾਰਾਂ ਵਿੱਚ ਉਸ ਸਮੇਂ ਸੌਗ ਦੀ ਲਹਿਰ ਫੈਲ ਜਾਂਦੀ ਹੈ ਜਦੋਂ ਇਨ੍ਹਾਂ ਪਰਿਵਾਰਾਂ ਵਿੱਚ ਵਾਪਰਨ ਵਾਲੇ ਕਈ ਹਾਦਸਿਆਂ ਦੇ ਚਲਦਿਆਂ ਹੋਇਆਂ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਵੱਖ ਵੱਖ ਘਟਨਾਵਾ ਦੇ ਸ਼ਿਕਾਰ ਹੋਣ ਨਾਲ ਇਨ੍ਹਾਂ ਪ੍ਰਵਾਸੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਕਈ ਵਾਰ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ।
ਹੁਣ ਪੰਜਾਬ ਵਿੱਚ ਇੱਥੇ ਮਹਿਲਾ ਨੂੰ ਅਚਾਨਕ ਜ਼ਹਿਰੀਲੇ ਸੱਪ ਨੇ ਡੰਗਿਆ, ਹੋਈ ਦਰਦਨਾਕ ਮੌਤ, ਜਿਸਦੀ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਟਾਂਡਾ ਉੜਮੁੜ ਦੀ ਗੁਰੂ ਨਾਨਕ ਕਾਲੋਨੀ ਟਾਂਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਲਾਕੇ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਇਸ ਇਲਾਕੇ ਵਿੱਚ ਰਹਿਣ ਵਾਲੀ ਇਕ ਔਰਤ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਔਰਤ ਸੌਂ ਰਹੀ ਸੀ ਅਤੇ ਉਸੇ ਸਮੇਂ ਹੀ ਸੁੱਤੇ ਪਏ ਹੋਏ ਇਸ ਔਰਤ ਨੂੰ ਇੱਕ ਸੱਪ ਵੱਲੋਂ ਡੰਗ ਮਾਰ ਦਿੱਤਾ ਗਿਆ।
ਜਿਸ ਤੋਂ ਬਾਅਦ ਉਸ ਦੀ ਗੰਭੀਰ ਹਾਲਤ ਹੋਣ ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਉਹ ਹਸਪਤਾਲ ਵਿਚ ਜ਼ੇਰੇ-ਇਲਾਜ ਸੀ ਉਥੇ ਹੀ ਉਸਦੀ ਮੌਤ ਹੋ ਗਈ। ਦੱਸ ਦਈਏ ਕਿ ਸੱਪ ਨਾਲ ਡੰਗਣ ਕਾਰਨ ਮਾਰੀ ਗਈ ਮ੍ਰਿਤਕ ਔਰਤ ਦੀ ਪਛਾਣ ਮੀਰਾ ਦੇਵੀ ਪਤਨੀ ਦੁਖਣ ਮਾਥੋ ਮੂਲ ਵਾਸੀ ਸੋਰੀਆਲ ਪੂਰਨਿਆਂ ਬਿਹਾਰ ਵਜੋਂ ਹੋਈ ਹੈ।
ਜੋ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਵਿੱਚ ਰਹਿੰਦੀ ਸੀ ਅਤੇ ਮਿਹਨਤ ਮਜਦੂਰੀ ਦਾ ਕੰਮ ਕਰਦੀ ਸੀ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਥਾਣੇਦਾਰ ਜਸਵੀਰ ਸਿੰਘ ਨੇ ਮ੍ਰਿਤਕ ਔਰਤ ਦੇ ਪਤੀ ਦੇ ਬਿਆਨ ਦੇ ਅਧਾਰ ’ਤੇ 174 ਸੀ. ਆਰ. ਪੀ. ਸੀ. ਤਹਿਤ ਕਾਰਵਾਈ ਕੀਤੀ ਹੈ। ਉਥੇ ਹੀ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਤਾਜਾ ਜਾਣਕਾਰੀ