BREAKING NEWS
Search

ਸਿੱਧੂ ਮੂਸੇ ਵਾਲੇ ਦੇ ਪਿਤਾ ਬਾਰੇ ਹਸਪਤਾਲ ਚੋਂ ਆਈ ਵੱਡੀ ਤਾਜਾ ਖਬਰ, ਇਲਾਜ ਤੋਂ ਬਾਅਦ ਮਿਲੀ ਛੁੱਟੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਛੋਟੀ ਉਮਰ ਵਿੱਚ ਵੱਡੀਆਂ ਪੁਲਾਂਗਾ ਪੁੱਟਣ ਵਾਲੇ ਸਿੱਧੂ ਮੂਸੇਵਾਲਾ ਦਾ 29 ਮਈ ਦੀ ਸ਼ਾਮ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉੱਥੇ ਹੀ ਇਸ ਨੌਜਵਾਨ ਦੀ ਮੌਤ ਨੇ ਜਿੱਥੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਉਥੇ ਹੀ ਉਸ ਦੀ ਮੌਤ ਨੂੰ ਲੈ ਕੇ ਪਰਿਵਾਰ ਨੂੰ ਇਨਸਾਫ ਦਿਵਾਉਣ ਵਾਸਤੇ ਜਿੱਥੇ ਲੋਕਾਂ ਵੱਲੋਂ ਲਗਾਤਾਰ ਉਨ੍ਹਾਂ ਦੇ ਪਰਿਵਾਰ ਦੀ ਮਦਦ ਕੀਤੀ ਜਾ ਰਹੀ ਹੈ। ਉਥੇ ਹੀ ਤਲਵਾਰ ਨਾਲ ਜੁੜੀ ਹੋਈ ਕੋਈ ਨਾ ਕੋਈ ਖ਼ਬਰ ਵੀ ਸਾਹਮਣੇ ਆ ਹੀ ਜਾਂਦੀ ਹੈ।

ਹੁਣ ਸਿੱਧੂ ਮੂਸੇ ਵਾਲੇ ਦੇ ਪਿਤਾ ਬਾਰੇ ਹਸਪਤਾਲ ਚੋਂ ਆਈ ਵੱਡੀ ਤਾਜਾ ਖਬਰ, ਇਲਾਜ ਤੋਂ ਬਾਅਦ ਮਿਲੀ ਛੁੱਟੀ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸਿੱਧੂ ਮੂਸੇਵਾਲਾ ਦੇ ਪਿਤਾ ਜੀ ਜਿਥੇ ਪਿਛਲੇ ਕੁਝ ਦਿਨ ਪਹਿਲਾਂ ਹੀ ਬੀਮਾਰ ਹੋਣ ਦੇ ਚੱਲਦਿਆਂ ਹੋਇਆਂ ਪੀਜੀਆਈ ਹਸਪਤਾਲ ਵਿਚ ਜੇਰੇ ਇਲਾਜ ਸਨ। ਉਨ੍ਹਾਂ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਸੀ ਕਿ ਜਦੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਉਸ ਦੀ ਮਾਂ ਕਿਸੇ ਕੰਮ ਦੇ ਸਿਲਸਲੇ ਵਿੱਚ ਚੰਡੀਗੜ੍ਹ ਜਾ ਰਹੇ ਸਨ, ਰਸਤੇ ਵਿੱਚ ਉਨ੍ਹਾਂ ਦੀ ਸਿਹਤ ਖਰਾਬ ਹੋਣ ਦੇ ਚੱਲਦਿਆਂ ਹੋਇਆਂ ਉਨਾਂ ਨੂੰ ਪਟਿਆਲਾ ਵਿਖੇ ਰੁਕਣਾ ਪਿਆ ਸੀ।

ਜਿਸ ਤੋਂ ਬਾਅਦ ਉਹ ਚੈੱਕਅੱਪ ਕਰਵਾ ਕੇ ਚੰਡੀਗੜ੍ਹ ਚਲੇ ਗਏ ਸਨ ਅਤੇ ਉਥੇ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਹਨ। ਉਥੇ ਹੀ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਦਿੰਦੇ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਵੱਡੇ ਭਰਾ ਚਮਕੌਰ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਛੋਟੇ ਭਰਾ ਬਲਕੌਰ ਸਿੰਘ ਦੇ 2 ਦਿਨ ਪਹਿਲਾ 3 ਸਟੰਟ ਪਾਏ ਗਏ ਹਨ। ਜਿੱਥੇ ਉਹ ਹਸਪਤਾਲ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਰਹੇ ਹਨ ਉਥੇ ਹੀ ਹੁਣ ਉਹ ਬਿਲਕੁਲ ਤੰਦਰੁਸਤ ਹਨ।

ਡਾਕਟਰ ਦੀ ਸਲਾਹ ਅਨੁਸਾਰ ਜਿਥੇ ਉਨ੍ਹਾਂ ਨੂੰ ਛੁੱਟੀ ਦਿੱਤੀ ਗਈ ਹੈ ਉਥੇ ਹੀ ਉਹ ਆਪਣੇ ਪਿੰਡ ਅੱਜ ਦੇਰ ਰਾਤ ਘਰ ਪਹੁੰਚ ਜਾਣਗੇ। ਉਨ੍ਹਾਂ ਦੀ ਸਿਹਤ ਦੀ ਜਾਣਕਾਰੀ ਮਿਲਦੇ ਹੀ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਵੱਲੋਂ ਲਗਾਤਾਰ ਉਨ੍ਹਾਂ ਦੇ ਸਹਿਤਯਾਬ ਹੋਣ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਸਨ।



error: Content is protected !!