ਆਈ ਤਾਜ਼ਾ ਵੱਡੀ ਖਬਰ
ਅੱਜਕਲ ਲੁੱਟ ਖੋਹ ਦੇ ਚਲਦਿਆਂ ਜਿੱਥੇ ਬਹੁਤ ਸਾਰੀਆਂ ਘਟਨਾਵਾਂ ਵਾਪਰੀਆਂ ਹਨ ਉਥੇ ਹੀ ਲੋਕਾਂ ਵੱਲੋਂ ਲੁੱਟ-ਖੋਹ ਦੇ ਦੌਰਾਨ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਆਪਸੀ ਰੰਜਿਸ਼ ਦੇ ਚਲਦਿਆਂ ਹੋਇਆਂ ਵੀ ਅਜਿਹੀਆਂ ਕਈ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਨੂੰ ਸੁਣ ਕੇ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਂਦੇ ਹਨ। ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਕਈ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਉਨ੍ਹਾਂ ਪਰਿਵਾਰਾ ਤੇ ਦੁੱਖਾਂ ਦਾ ਪਹਾੜ ਟੁੱਟ ਜਾਂਦਾ ਹੈ ਜਿਨ੍ਹਾਂ ਦੇ ਨੌਜਵਾਨ ਪੁੱਤਰ ਦੀ ਮੌਤ ਹੋ ਜਾਂਦੀ ਹੈ।
ਹੁਣ ਪੰਜਾਬ ਵਿੱਚ ਘਰ ਸੁੱਤੇ ਹੋਏ ਕਬੱਡੀ ਖਿਡਾਰੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ ਜਿੱਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਿੱਥੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬੁਢਲਾਡਾ ਦੇ ਅਧੀਨ ਆਉਣ ਵਾਲੇ ਪਿੰਡ ਸ਼ੇਰਖਾਂ ਤੋਂ ਸਾਹਮਣੇ ਆਈ ਹੈ। ਇਸ ਪਿੰਡ ਦੇ ਵਿਚ ਇਕ 24 ਸਾਲਾ ਨੌਜਵਾਨ ਜਗਜੀਤ ਸਿੰਘ ਦਾ ਰਾਤ ਦੇ ਸਮੇਂ ਸੁੱਤੇ ਪਏ ਦਾ ਕਿਸੇ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਜਿੱਥੇ ਇਕ ਕਬੱਡੀ ਖਿਡਾਰੀ ਨੌਜਵਾਨ ਰਾਤ ਦੇ ਸਮੇਂ ਆਪਣੇ ਘਰ ਵਿੱਚ ਸੌਂ ਰਿਹਾ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਇਸ ਨੌਜਵਾਨ ਦੇ ਘਰ ਤੇ ਹਮਲਾ ਕਰਕੇ ਕਤਲ ਕੀਤਾ ਗਿਆ ਹੈ।
ਜਿਸ ਸਮੇਂ ਇਹ ਘਟਨਾ ਵਾਪਰੀ ਹੈ ਉਸ ਸਮੇਂ ਘਰ ਵਿਚ ਪਿਓ ਅਤੇ ਪੁੱਤਰ ਦੋਨੋ ਇਕੱਲੇ ਹੀ ਮੌਜੂਦ ਸਨ ਕਿਉਂਕਿ ਇਸ ਨੌਜਵਾਨ ਦਾ ਛੋਟਾ ਭਰਾ ਜਿੱਥੇ ਫੌਜ ਵਿੱਚ ਨੌਕਰੀ ਕਰਦਾ ਹੈ। ਉੱਥੇ ਹੀ ਉਸ ਦੀ ਮਾਂ ਪਰਮਜੀਤ ਕੌਰ ਰਾਜਸਥਾਨ ਗਈ ਹੋਈ ਸੀ।
ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਉਥੇ ਹੀ ਬੀ ਏ ਪਾਸ ਅਤੇ ਕਬੱਡੀ ਦੇ ਖਿਡਾਰੀ ਦੀ ਇਸ ਤਰਾਂ ਹੋਈ ਮੌਤ ਦੇ ਨਾਲ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਵੱਲੋਂ ਅਜੇ ਇਸ ਘਟਨਾ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।
Home ਤਾਜਾ ਜਾਣਕਾਰੀ ਪੰਜਾਬ: ਘਰ ਚ ਸੁੱਤੇ ਕਬੱਡੀ ਖਿਡਾਰੀ ਦਾ ਕੀਤਾ ਬੇਰਹਿਮੀ ਨਾਲ ਕਤਲ, ਪਰਿਵਾਰ ਦਾ ਰੋ ਰੋ ਹੋਇਆ ਬੁਰਾ ਹਾਲ
ਤਾਜਾ ਜਾਣਕਾਰੀ