BREAKING NEWS
Search

ਕੈਨੇਡਾ ਚ ਕੁਦਰਤ ਨੇ ਮਚਾਇਆ ਕਹਿਰ, PM ਟਰੂਡੋ ਨੇ ਰਾਹਤ ਕਾਰਜਾਂ ਲਈ ਭੇਜੀ ਫੌਜ

ਆਈ ਤਾਜ਼ਾ ਵੱਡੀ ਖਬਰ

ਕੁਦਰਤੀ ਕਰੋਪੀ ਦੇ ਚਲਦਿਆਂ ਹੋਇਆਂ ਜਿੱਥੇ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਭਾਰੀ ਨੁਕਸਾਨ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉਥੇ ਹੀ ਇਸ ਕੁਦਰਤੀ ਕਰੋਪੀ ਦੇ ਚਲਦਿਆਂ ਹੋਇਆਂ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋਇਆ ਹੈ ਤੇ ਲੋਕਾਂ ਨੂੰ ਮੁੜ ਤੋਂ ਆਪਣੀ ਜ਼ਿੰਦਗੀ ਨੂੰ ਪੈਰਾਂ ਸਿਰ ਕਰਨ ਵਾਸਤੇ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਪਹਿਲਾ ਚੀਨ ਤੋਂ ਸ਼ੁਰੂ ਹੋਈ ਕਰੋਨਾ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਦੇਸ਼ਾਂ ਵਿਚ ਭਾਰੀ ਤਬਾਹੀ ਹੋਈ। ਉੱਥੇ ਹੀ ਇਕ ਤੋਂ ਬਾਅਦ ਇਕ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਪਿਛਲੇ ਦੋ-ਤਿੰਨ ਸਾਲ ਤੋਂ ਜਾਰੀ ਹੈ। ਜਿੱਥੇ ਵੱਖ-ਵੱਖ ਦੇਸ਼ਾਂ ਤੋਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਕਿ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਦੇ ਹਨ।

ਹੁਣ ਕੈਨੇਡਾ ਵਿੱਚ ਕੁਦਰਤ ਨੇ ਕਹਿਰ ਮਚਾਇਆ ਹੈ ਜਿੱਥੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਰਾਹਤ ਕਾਰਜਾਂ ਲਈ ਫੌਜ ਭੇਜ ਦਿੱਤੀ ਗਈ ਹੈ। ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਵਿੱਚ ਇੱਕ ਵਾਰ ਫਿਰ ਤੋਂ ਕੁਦਰਤੀ ਕਹਿਰ ਵਾਪਰਿਆ ਹੈ ਜਿੱਥੇ ਭਾਰੀ ਤੂਫਾਨ ਦੇ ਕਾਰਨ, ਤੇਜ਼ ਹਵਾਵਾਂ, ਤੇ ਭਾਰੀ ਬਰਸਾਤ ਦੇ ਚੱਲਦਿਆਂ ਹੋਇਆ ਭਾਰੀ ਨੁਕਸਾਨ ਹੋਇਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਜਿੱਥੇ ਜਪਾਨ ਦਾ ਦੌਰਾ ਰੱਦ ਕਰ ਦਿੱਤਾ ਹੈ ਉਥੇ ਹੀ ਉਨ੍ਹਾਂ ਵੱਲੋਂ ਪੀੜਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਵਾਸਤੇ ਜਪਾਨ ਜਾ ਰਹੇ ਸਨ। ਪਰ ਕੈਨੇਡਾ ਵਿੱਚ ਇਸ ਭਿਆਨਕ ਸਥਿਤੀ ਨੂੰ ਦੇਖਦੇ ਹੋਏ ਉਨ੍ਹਾਂ ਵੱਲੋਂ ਇਹ ਸਭ ਕੁੱਝ ਰੱਦ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਤੇਜ਼ ਹਵਾਵਾਂ, ਤੇ ਸ਼ਕਤੀਸ਼ਾਲੀ ਤੂਫਾਨ ,ਭਾਰੀ ਬਰਸਾਤ ਦੇ ਚਲਦਿਆਂ ਹੋਇਆਂ ਪੰਜ ਸੂਬੇ ਬੁਰੀ ਤਰਾਂ ਪ੍ਰਭਾਵਿਤ ਹੋਏ ਹਨ ਉਥੇ ਹੀ ਪ੍ਰਭਾਵਤ ਹੋਣ ਵਾਲੇ ਖੇਤਰਾਂ ਵਿੱਚ ਫੌਜ਼ ਨੂੰ ਤੈਨਾਤ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਸੁਰੱਖਿਅਤ ਸਥਾਨਾਂ ਤੇ ਲਿਆਂਦਾ ਜਾ ਰਿਹਾ ਹੈ ਅਤੇ ਸੜਕਾਂ ਨੂੰ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਫੌਜ ਵੱਲੋਂ ਦਰੱਖਤਾਂ ਨੂੰ ਕੱਟ ਕੇ ਅਤੇ ਮਲਬੇ ਨੂੰ ਹਟਾ ਕੇ ਕੀਤੀਆਂ ਜਾ ਰਹੀਆਂ ਹਨ।

ਇਸਦੇ ਕਾਰਨ ਜਿੱਥੇ ਮੋਬਾਈਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ ਉਥੇ ਹੀ ਲੋਕਾਂ ਨੂੰ ਇਕ ਦੂਸਰੇ ਨਾਲ ਰਾਬਤਾ ਕਾਇਮ ਕਰਨ ਲਈ ਵੀ ਮੁਸ਼ਕਿਲ ਹੋ ਰਹੀ ਹੈ। ਦੱਸ ਦੇਈਏ ਕਿ ਇਸ ਫਿਓਨਾ ਚੱਕਰਵਾਤ ਦੇ ਕਾਰਨ 5 ਸੂਬੇ ਵਧੇਰੇ ਪ੍ਰਭਾਵਿਤ ਹੋਏ ਹਨ ਜਿਨ੍ਹਾਂ ਵਿੱਚ ਪੂਰਵੀ ਕੈਨੇਡਾ ਦੇ ਨੋਵਾ ਸਕੋਸ਼ੀਆ, ਨਿਊ ਬਰੰਜ਼ਵਿਕ, ਕਿਊਬਿਕ ਦੇ ਮੈਗਡੇਲਨ ਟਾਪੂਆਂ, ਪ੍ਰਿੰਸ ਐਡਵਰਡ ਆਈਲੈਂਡ, ਨਿਊਫਾਉਂਡਲੈਂਡ, ਪ੍ਰਭਾਵਤ ਹੋਏ ਹਨ।



error: Content is protected !!