ਆਈ ਤਾਜ਼ਾ ਵੱਡੀ ਖਬਰ
ਅੱਜਕਲ੍ਹ ਜਿਥੇ ਵਿਦਿਅਕ ਅਦਾਰੇ ਵੀ ਵੱਖ ਵੱਖ ਘਟਨਾਵਾਂ ਦੇ ਕਾਰਨ ਚਰਚਾ ਵਿਚ ਆ ਰਹੇ ਹਨ। ਉੱਥੇ ਮਾਪਿਆਂ ਵੱਲੋਂ ਵੀ ਆਪਣੇ ਬੱਚਿਆਂ ਨੂੰ ਲੈ ਕੇ ਕਾਫ਼ੀ ਚਿੰਤਾ ਨਜ਼ਰ ਆ ਰਹੀ ਹੈ। ਕਿਉਂਕਿ ਮਾਪੇ ਵੱਲੋਂ ਜਿੱਥੇ ਆਪਣੇ ਬੱਚਿਆਂ ਨੂੰ ਪੜ੍ਹਾਈ ਕਰਵਾਉਣ ਵਾਸਤੇ ਵਿਦਿਅਕ ਅਦਾਰਿਆਂ ਦੇ ਵਿਚ ਭੇਜਿਆ ਜਾਂਦਾ ਹੈ ਉਥੇ ਹੀ ਵਿਦਿਅਕ ਅਦਾਰਿਆਂ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕਈ ਵਿਚਾਰ ਮਨ ਵਿੱਚ ਆ ਰਹੇ ਹਨ। ਕਿਉਂਕਿ ਵਿਦਿਅਕ ਅਦਾਰਿਆਂ ਦੇ ਨਾਲ ਹੀ ਹੋਸਟਲਾਂ ਵਿੱਚ ਵੀ ਕਈ ਅਜਿਹੀਆਂ ਘਟਨਾਵਾਂ ਵਾਪਰਨ ਦੀਆਂ ਖਬਰਾਂ ਪਿਛਲੇ ਕਈ ਦਿਨਾਂ ਤੋਂ ਸਾਹਮਣੇ ਆਈਆਂ ਹਨ ਜਿਸ ਕਾਰਨ ਕਈ ਸੰਸਥਾਵਾਂ ਵੱਖ-ਵੱਖ ਕਾਰਨਾ ਦੇ ਚਲਦਿਆਂ ਹੋਇਆਂ ਚਰਚਾ ਵਿੱਚ ਵੀ ਬਣੀਆਂ ਹੋਈਆਂ ਹਨ।
ਪੰਜਾਬ ਵਿੱਚ ਜਿੱਥੇ ਕਾਲਜ ਦੇ ਵਾਰਡਨ ਦੀ ਲਾਸ਼ ਟੈਂਕੀ ਵਿਚੋਂ ਮਿਲਣ ਕਾਰਨ ਸਭ ਦੇ ਹੋਸ਼ ਉੱਡ ਗਏ ਹਨ ਅਤੇ ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ। ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਨਗਰ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿਥੇ ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਮੋਤੀ ਨਗਰ ਦੇ ਹੋਸਟਲ ਦੇ ਵਾਰਡਨ ਦੀ ਲਾਸ਼ ਪਾਣੀ ਵਾਲੀ ਟੈਂਕੀ ਵਿਚੋਂ ਮਿਲਣ ਕਾਰਨ ਹਾਹਾਕਾਰ ਮਚ ਗਈ ਹੈ। ਕੁਝ ਲੋਕਾਂ ਵੱਲੋਂ ਜਿਥੇ ਇਸ ਨੂੰ ਖੁਦਕੁਸ਼ੀ ਆਖਿਆ ਜਾ ਰਿਹਾ ਹੈ ਅਤੇ ਕੁਝ ਵੱਲੋਂ ਇਸ ਨੂੰ ਕਤਲ ਦੇ ਮਾਮਲੇ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ।
ਉਥੇ ਹੀ ਕੁਝ ਲੋਕਾਂ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਮ੍ਰਿਤਕ ਦੇ ਨਾਲ ਕਾਲਜ ਦੇ ਪ੍ਰਬੰਧਕਾਂ ਵੱਲੋਂ ਦਬਾਅ ਬਣਾਇਆ ਜਾ ਰਿਹਾ ਸੀ ਉੱਥੇ ਹੀ ਉਸ ਨੂੰ ਪ੍ਰੇਸ਼ਾਨ ਕੀਤੇ ਜਾਣ ਦੇ ਚਲਦਿਆਂ ਹੋਇਆਂ ਇਹ ਕਦਮ ਚੁੱਕਿਆ ਗਿਆ ਹੋ ਸਕਦਾ ਹੈ। ਇਸ ਘਟਨਾ ਨੂੰ ਲੈ ਕੇ ਜਿਥੇ ਲਗਾਤਾਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਨੌਜਵਾਨ ਜਿੱਥੇ ਆਪਣੇ ਪਰਿਵਾਰ ਦੇ ਨਾਲ ਕਾਲਜ ਦੇ ਹੋਸਟਲ ਵਿਚ ਰਹਿ ਰਿਹਾ ਸੀ।
ਉੱਥੇ ਹੀ ਇਸ ਬਾਰੇ ਇੰਟਰਨੈੱਟ ਤੇ ਵੀ ਖ਼ਬਰਾਂ ਪਾ ਦਿੱਤੀਆਂ ਗਈਆਂ ਹਨ।। ਪੁਲੀਸ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਨੂੰ ਜਿਥੇ ਇਸ ਸਮੇਂ ਅਕਾਈ ਹਸਪਤਾਲ ਵਿੱਚ ਰੱਖਿਆ ਗਿਆ ਹੈ ਉਥੇ ਹੀ ਬਹੁਤ ਸਾਰੇ ਲੋਕ ਅਤੇ ਪਰਿਵਾਰਕ ਮੈਂਬਰ ਵੀ ਉਸ ਜਗ੍ਹਾ ਤੇ ਇੱਕਠੇ ਹੋਏ ਹਨ।
Home ਤਾਜਾ ਜਾਣਕਾਰੀ ਪੰਜਾਬ: ਕਾਲਜ ਦੇ ਵਾਰਡਨ ਦੀ ਲਾਸ਼ ਟੈਂਕੀ ਚੋਂ ਮਿਲਣ ਕਾਰਨ ਉੱਡੇ ਸਭ ਦੇ ਹੋਸ਼. ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਤਾਜਾ ਜਾਣਕਾਰੀ