BREAKING NEWS
Search

ਪੰਜਾਬ ਚ ਇਥੇ ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਇਹ ਪਾਬੰਦੀ ਲਗਾਉਣ ਦੇ ਹੁਕਮ ਹੋਏ ਜਾਰੀ, ਕੀਤੀ ਜਾਵੇਗੀ ਕਾਰਵਾਈ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਪੰਜਾਬ ਸਰਕਾਰ ਵੱਲੋਂ ਵਾਤਾਵਰਣ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਅਹਿਮ ਫ਼ੈਸਲੇ ਕੀਤੇ ਜਾ ਰਹੇ ਹਨ। ਉਥੇ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ਅਤੇ ਇਸ ਵਾਰ ਪੰਜਾਬ ਚ ਇਥੇ ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਇਹ ਪਾਬੰਦੀਵਵ ਲਗਾਉਣ ਦੇ ਹੁਕਮ ਹੋਏ ਜਾਰੀ, ਕੀਤੀ ਜਾਵੇਗੀ ਕਾਰਵਾਈ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਬਠਿੰਡਾ ਤੇ ਜਿਲ੍ਹਾ ਮਜਿਸਟਰੇਟ ਵੱਲੋ ਜ਼ਿਲ੍ਹੇ ਦੀ ਹੱਦ ਅੰਦਰ ਕੁਝ ਸਖਤ ਹਦਾਇਤਾਂ ਲਾਗੂ ਕਰ ਦਿੱਤੀਆਂ ਗਈਆਂ ਹਨ ਜਿਸ ਦੇ ਚਲਦਿਆਂ ਹੋਇਆ ਹੁਣ ਜ਼ਿਲ੍ਹੇ ਭਰ ‘ਚ ਕੰਬਾਈਨਾਂ ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਚਲਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਇਨ੍ਹਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਇਸ ਬਾਬਤ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਇਸ ਸਮੇਂ ਝੋਨੇ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ, ਓਥੇ ਸਭ ਦੀ ਸੁਰੱਖਿਆ ਨੂੰ ਦੇਖਦੇ ਹੋਏ ਕੁਝ ਸਖਤ ਕਦਮ ਚੁੱਕੇ ਗਏ ਹਨ। ਉੱਥੇ ਹੀ ਉਲੰਘਣਾ ਕਰਨ ਤੇ, ਕਾਰਵਾਈ ਹੋਵੇਗੀ, ਇਸ ਸਮੇਂ ਦੌਰਾਨ ਕੋਈ ਕੰਬਾਈਨ ਝੋਨੇ ਦੀ ਫ਼ਸਲ ਕੱਟਦੀ ਫੜੀ ਗਈ ਤਾਂ ਉਸ ਨੂੰ ਤੁਰੰਤ ਜਬਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਤ ਦੇ ਸਮੇਂ ਜਿਥੇ ਨਮੀ ਦੀ ਮਾਤਰਾ ਵਧ ਜਾਂਦੀ ਹੈ ਅਤੇ ਝੋਨੇ ਦੇ ਵੀ ਨਹੀਂ ਹੁੰਦੇ।

ਉਥੇ ਹੀ ਕੰਬਾਇਨ ਚਲਾਉਣ ਵਾਲਿਆ ਵੱਲੋਂ ਵੀ ਜਿਥੇ 24 ਘੰਟੇ ਕੰਮ ਕੀਤਾ ਜਾਂਦਾ ਹੈ। ਉਨ੍ਹਾਂ ਦਾ ਵੀ ਸਹੀ ਢੰਗ ਨਾਲ ਕੰਮ ਤੇ ਧਿਆਨ ਨਹੀਂ ਜਾਂਦਾ। ਜਿਸ ਕਾਰਨ ਕੋਈ ਹਾਦਸਾ ਵਾਪਰ ਸਕਦਾ ਹੈ। ਕਿਉਂਕਿ ਰਾਤ ਦੇ ਸਮੇਂ ਹਾਦਸੇ ਹੋਣ ਦਾ ਡਰ ਵੀ ਵਧ ਜਾਂਦਾ ਹੈ। ਉਥੇ ਹੀ ਜ਼ਮੀਨ ਦੀ ਘਟਦੀ ਉਪਜਾਊ ਸ਼ਕਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਵੀ ਝੋਨੇ ਦੀ ਰਹਿੰਦ ਖੂੰਦ ਨੂੰ ਅੱਗ ਲਗਾਏ ਜਾਣ ਉਪਰ ਵੀ ਸਖਤ ਪਾਬੰਦੀ ਲਗਾਈ ਗਈ ਹੈ।

ਇਹ ਹੁਕਮ 22 ਨਵੰਬਰ 2022 ਤੱਕ ਲਾਗੂ ਰਹਿਣਗੇ। ਉਥੇ ਹੀ ਉਨ੍ਹਾਂ ਨੂੰ ਲੋਕਾਂ ਨੂੰ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ।



error: Content is protected !!