ਆਈ ਤਾਜ਼ਾ ਵੱਡੀ ਖਬਰ
ਕਈ ਵਾਰ ਘਰਾਂ ਦੀ ਸਥਿਤੀ ਅਜਿਹੀ ਹੋ ਜਾਂਦੀ ਹੈ ਜਿਥੇ ਬਜ਼ੁਰਗ ਮਾਪਿਆਂ ਨੂੰ ਦਰ ਦਰ ਦੀਆਂ ਠੋਕਰਾਂ ਖਾਣ ਵਾਸਤੇ ਔਲਾਦ ਵੱਲੋਂ ਮਜਬੂਰ ਕਰ ਦਿੱਤਾ ਜਾਂਦਾ ਹੈ। ਮਾਪਿਆ ਵੱਲੋਂ ਜਿਥੇ ਦਿਨ-ਰਾਤ ਇਕ ਕਰਕੇ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀਆਂ ਸਾਰੀਆਂ ਖੁਸ਼ੀਆਂ ਦਾ ਧਿਆਨ ਰੱਖਦਿਆਂ ਹੋਇਆਂ ਉਨ੍ਹਾਂ ਦੀ ਵਧੀਆ ਪਰਵਰਿਸ਼ ਕੀਤੀ ਜਾਂਦੀ ਹੈ। ਮਾਪਿਆ ਵੱਲੋਂ ਜਿੱਥੇ ਆਪਣੇ ਬੱਚਿਆਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਵਾਸਤੇ ਆਪਣੀ ਸਾਰੀ ਜਮ੍ਹਾਂ ਪੂੰਜੀ ਉਨ੍ਹਾਂ ਉਪਰ ਨਿਸ਼ਾਵਰ ਕਰ ਦਿੱਤੀ ਜਾਂਦੀ ਹੈ। ਉਥੇ ਹੀ ਉਨ੍ਹਾਂ ਬੱਚਿਆਂ ਵੱਲੋਂ ਬੁਢਾਪੇ ਵਿੱਚ ਆ ਕੇ ਆਪਣੇ ਮਾਪਿਆਂ ਨੂੰ ਸੰਭਾਲਣ ਤੋਂ ਹੀ ਇਨਕਾਰ ਕਰ ਦਿੱਤਾ ਜਾਂਦਾ ਹੈ।
ਹੁਣ ਅਜਿਹੇ ਮਾਮਲਿਆ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿਥੇ ਮਾਪਿਆਂ ਨੂੰ ਅੱਜ ਕੱਲ ਬ੍ਰਿਧ ਆਸ਼ਰਮ ਵਿੱਚ ਭੇਜ ਦਿੱਤਾ ਜਾਂਦਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਪੰਜਾਬ ਸਰਕਾਰ ਤੋਂ ਇਸ ਕਾਰਨ ਪੁੱਤਰਾਂ ਤੋਂ ਦੁਖੀ ਹੋਏ ਬਜ਼ੁਰਗ ਜੋੜੇ ਵੱਲੋਂ ਇਨਸਾਫ਼ ਲਈ ਗੁਹਾਰ ਲਗਾਈ ਗਈ ਹੈ ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਘਨੌਰ ਦੇ ਅਧੀਨ ਆਉਣ ਵਾਲੇ ਪਿੰਡ ਕਾਮੀ ਕਲਾਂ ਤੋਂ ਸਾਹਮਣੇ ਆਇਆ ਹੈ।
ਜਿੱਥੇ ਇਸ ਪਿੰਡ ਦੇ ਰਹਿਣ ਵਾਲੇ ਬਜ਼ੁਰਗ ਸੁਰਜੀਤ ਖਾਨ ਅਤੇ ਉਨ੍ਹਾਂ ਦੀ ਧਰਮ ਪਤਨੀ ਬਚਨੀ ਬੇਗਮ ਵੱਲੋਂ ਆਪਣੇ ਪੁੱਤਰਾਂ ਤੋਂ ਦੁਖੀ ਹੋ ਕੇ ਸਰਕਾਰ ਪਾਸੋਂ ਇਨਸਾਫ ਦੀ ਮੰਗ ਕੀਤੀ ਗਈ ਹੈ। ਬਜ਼ੁਰਗ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿਥੇ ਉਨ੍ਹਾਂ ਵੱਲੋਂ ਆਪਣੇ ਪੁੱਤਰਾਂ ਨੂੰ ਵੱਖ ਹੋਣ ਦੇ ਸਮੇਂ ਸਭ ਕੁਝ ਬਰਾਬਰ ਵੰਡ ਕੇ ਦਿੱਤਾ ਗਿਆ ਹੈ।
ਉਥੇ ਹੀ ਉਨ੍ਹਾਂ ਦੇ ਮੁੰਡਿਆਂ ਵੱਲੋਂ ਲਾਲਚ ਵੱਸ ਆਪਣੇ ਮਾਤਾ-ਪਿਤਾ ਨੂੰ ਘਰ ਰੱਖਣ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਪੰਚਾਇਤ ਦੇ ਫੈਸਲੇ ਦੇ ਅਨੁਸਾਰ ਉਨ੍ਹਾਂ ਦਾ ਮਕਾਨ ਬਣਨ ਦੇ ਸਮੇਂ ਤੱਕ ਉਨ੍ਹਾਂ ਦਾ ਸਮਾਨ ਉਨ੍ਹਾਂ ਦੇ ਮੁੰਡੇ ਦਿਲਬਰ ਖਾਨ ਦੇ ਕੋਲ ਰੱਖੇ ਜਾਣ ਦਾ ਫੈਸਲਾ ਕੀਤਾ ਗਿਆ ਸੀ। ਪਰ ਹੁਣ ਮਕਾਨ ਬਣਨ ਤੇ ਜਦੋਂ ਉਹ ਸਮਾਨ ਲੈਣ ਗਏ ਤਾਂ ਉਨ੍ਹਾਂ ਦੇ ਦੋਹਾਂ ਪੁੱਤਰਾਂ ਵੱਲੋਂ ਆਪਸੀ ਸਲਾਹ ਦੇ ਨਾਲ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ ਹੈ। ਜਿਨ੍ਹਾਂ ਸਰਕਾਰ ਪਾਸੋਂ ਇਨਸਾਫ ਦੀ ਮੰਗ ਕੀਤੀ ਹੈ।
ਤਾਜਾ ਜਾਣਕਾਰੀ