ਆਈ ਤਾਜ਼ਾ ਵੱਡੀ ਖਬਰ
ਅਸਾਂ ਇਥੇ ਰਾਜਨੀਤੀ ਵਿੱਚ ਕਾਫੀ ਉਥਲ-ਪੁਥਲ ਦੇਖੀ ਗਈ ਉਥੇ ਹੀ ਵਿਧਾਨ ਸਭਾ ਚੋਣਾਂ ਦੇ ਦੌਰਾਨ ਵੀ ਬਹੁਤ ਸਾਰੇ ਅਜਿਹੇ ਉਭਰ ਕੇ ਸਾਹਮਣੇ ਆਏ ਹਨ ਜਿਨ੍ਹਾਂ ਦੇ ਰਾਜਨੀਤੀ ਵਿਚ ਆਉਣ ਬਾਰੇ ਸੋਚਿਆ ਵੀ ਨਹੀਂ ਗਿਆ ਸੀ। ਆਮ ਆਦਮੀ ਪਾਰਟੀ ਜਿੱਥੇ ਆਮ ਲੋਕਾਂ ਦੀ ਸਰਕਾਰ ਹੈ ਉੱਥੇ ਹੀ ਬਹੁਤ ਸਾਰੇ ਆਮ ਲੋਕ ਇਸ ਵਾਰ ਵਿਧਾਇਕ ਬਣੇ ਹਨ। ਜਿਨ੍ਹਾਂ ਦੀ ਹਿੰਮਤ ਦਲੇਰੀ ਅਤੇ ਮਿਹਨਤ ਨੂੰ ਸਜਦਾ ਕੀਤਾ ਜਾ ਰਿਹਾ ਹੈ। ਹੁਣ MLA ਲਾਭ ਸਿੰਘ ਉਗੋਕੇ ਦੇ ਪਿਤਾ ਦਾ ਹੋਇਆ ਦਿਹਾਂਤ, DMC ਹਸਪਤਾਲ ‘ਚ ਚੱਲ ਰਿਹਾ ਸੀ ਇਲਾਜ, ਜਿਸ ਬਾਰੇ ਇਸ ਸਮੇਂ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਤੋਂ ਇਹ ਸਾਰਾ ਹੋਈਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਚੁਣੇ ਗਏ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਜਿਥੇ ਪਿਛਲੇ ਦਿਨੀਂ ਉਨ੍ਹਾਂ ਦੀ ਸਿਹਤ ਸਬੰਧੀ ਸਮੱਸਿਆ ਪੈਦਾ ਹੋਣ ਤੇ ਉਨ੍ਹਾਂ ਨੂੰ ਲੁਧਿਆਣਾ ਦੇ DMC ਦੇ ਹੀਰੋ ਹਾਰਟ ਹਸਪਤਾਲ ਵਿੱਚ ਦਾਖ਼ਲ ਕੀਤਾ ਗਿਆ ਸੀ। ਜਿੱਥੇ ਉਹ ਜੇਰੇ ਇਲਾਜ ਸਨ ਉੱਥੇ ਹੀ ਉਹਨਾਂ ਦਾ ਅੱਜ ਦਿਹਾਂਤ ਹੋ ਗਿਆ ਹੈ।
ਉਹਨਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਦੇ ਹੀ ਵੱਖ ਵੱਖ ਰਾਜਨੀਤਿਕ ਸ਼ਖਸ਼ੀਅਤਾ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਰਾਜਨੀਤਿਕ ਸਖ਼ਸ਼ੀਅਤਾਂ ਤੋਂ ਇਲਾਵਾ ਪਿੰਡ ਵਾਸੀਆਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਉਨ੍ਹਾਂ ਦੇ ਪਿੰਡ ਪਹੁੰਚ ਕੇ ਇਸ ਦੁੱਖ ਦੀ ਘੜੀ ਦੇ ਨਾਲ ਉਨ੍ਹਾਂ ਦੇ ਨਾਲ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।
ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਵੀ ਸਾਰੀ ਪਾਰਟੀ ਵੱਲੋਂ ਵਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦੇ ਦਿਹਾਂਤ ਹੋਣ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ। ਬੇ ਉਨ੍ਹਾਂ ਦਾ ਸਸਕਾਰ ਅੱਜ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਅੱਜ ਕੀਤਾ ਜਾ ਰਿਹਾ ਹੈ।
ਤਾਜਾ ਜਾਣਕਾਰੀ