BREAKING NEWS
Search

ਵਿਦਿਆਰਥੀਆਂ ਦੀ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, ਹੋਈ 1 ਵਿਦਿਆਰਥੀ ਦੀ ਮੌਤ

ਆਈ ਤਾਜ਼ਾ ਵੱਡੀ ਖਬਰ 

ਆਏ ਦਿਨ ਹੀ ਵਾਪਰ ਰਹੇ ਸੜਕ ਹਾਦਸਿਆਂ ਵਿੱਚ ਜਿੱਥੇ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਮਾਸੂਮ ਬੱਚੇ ਵੀ ਅਜਿਹੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਜੋ ਆਪਣੇ ਘਰ ਤੋਂ ਸਕੂਲ ਲਈ ਰਵਾਨਾ ਹੁੰਦੇ ਹਨ। ਪਰ ਰਸਤੇ ਵਿੱਚ ਇਹ ਸਕੂਲ ਵਾਹਨ ਕਿਸੇ ਨਾ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਹੁਣ ਇਥੇ ਵਿਦਿਆਰਥੀਆਂ ਦੀ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, ਹੋਈ 1 ਵਿਦਿਆਰਥੀ ਦੀ ਮੌਤ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੱਧ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿੱਥੇ ਅੱਜ ਸਾਗਰ ਜ਼ਿਲ੍ਹੇ ਦੇ ਰਾਹਤਗੜ੍ਹ-ਵਿਦਿਸ਼ਾ ਮਾਰਗ ’ਤੇ ਚੰਦਰਾਕਰ ਪਿੰਡ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ ਜਿੱਥੇ ਸਕੂਲ ਬੱਸ ਪਲਟ ਗਈ ਹੈ ਜੋ ਕਿ ਵਿਦਿਆਰਥੀਆਂ ਨਾਲ ਭਰੀ ਹੋਈ ਸੀ ਅਤੇ ਇਸ ਹਾਦਸੇ ਵਿਚ ਇਕ ਵਿਦਿਆਰਥੀ ਦੀ ਮੌਤ ਵੀ ਹੋ ਗਈ ਹੈ।

ਦੱਸ ਦਈਏ ਕਿ ਜਦੋਂ ਸਕੂਲ ਦੀ ਇਕ 40 ਤੋਂ ਵਧੇਰੇ ਵਿਦਿਆਰਥੀਆਂ ਦੇ ਨਾਲ ਭਰੀ ਹੋਈ ਬੱਸ ਚੰਦਰਾਕਰ ਪਿੰਡ ਦੇ ਨਜ਼ਦੀਕ ਪਹੁੰਚੀ ਤਾਂ ਉਸ ਸਮੇਂ ਹੀ ਬੇਕਾਬੂ ਹੋ ਕੇ ਪਲਟ ਗਈ। ਸੜਕ ਹਾਦਸੇ ਦੇ ਵਿਚ ਜਿੱਥੇ ਇੱਕ ਬੱਚੇ ਦੀ ਘਟਨਾ ਸਥਨ ਤੇ ਮੌਤ ਹੋ ਗਈ ਹੈ ਉਥੇ ਹੀ ਬਾਕੀ ਦੇ ਵਿਦਿਆਰਥਣਾਂ ਅਤੇ ਵਿਦਿਆਰਥੀ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਸ ਹਾਦਸੇ ਦੇ ਕਾਰਨ ਜਿੱਥੇ ਜ਼ਿਲ੍ਹਾ ਹਸਪਤਾਲ ’ਚ ਇਕ ਵਿਦਿਆਰਥੀ ਸ਼ੈਲੇਂਦਰ ਪ੍ਰਤਾਪ ਭਾਗੀਰਥ 14 ਸਾਲਾਂ ਦੀ ਮੌਤ ਹੋ ਗਈ ਅਤੇ ਹੋਰ ਬੱਚਿਆਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਇਸ ਸਮੇਂ ਹਸਪਤਾਲ ਵਿਚ ਜੇਰੇ ਇਲਾਜ ਹਨ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿੱਥੇ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਅਤੇ ਰਾਹਤ ਕਾਰਜ ਸ਼ੁਰੂ ਕੀਤੇ ਗਏ ਹਨ ਉਥੇ ਹੀ ਟਰਾਂਸਪੋਰਟ ਮੰਤਰੀ ਵੱਲੋਂ ਵੀ ਇਸ ਘਟਨਾ ਤੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਇਸ ਹਾਦਸੇ ਦੇ ਚਲਦਿਆਂ ਹੋਇਆਂ ਟਰਾਂਸਪੋਰਟ ਮੰਤਰੀ ਗੋਵਿੰਦ ਸਿੰਘ ਰਾਜਪੂਤ ਨੇ ਸਕੂਲੀ ਬੱਸ ਹਾਦਸੇ ’ਤੇ ਦੁੱਖ ਜ਼ਾਹਰ ਕੀਤਾ ਅਤੇ ਉੱਚ ਪੱਧਰੀ ਜਾਂਚ ਕਰਾਉਣ ਦੇ ਨਿਰਦੇਸ਼ ਦਿੱਤੇ ਹਨ।

ਉਥੇ ਹੀ ਉਨ੍ਹਾਂ ਵੱਲੋਂ ਇਸ ਹਾਦਸੇ ਵਿਚ ਮਾਰੇ ਗਏ ਵਿਦਿਆਰਥੀ ਦੇ ਪਰਿਵਾਰ ਨੂੰ ਰਾਸ਼ੀ ਪ੍ਰਦਾਨ ਕਰਨ ਲਈ ਜ਼ਿਲ੍ਹਾ ਕਲੈਕਟਰ ਨੂੰ ਨਿਰਦੇਸ਼ ਦਿੱਤੇ ਹਨ। ਅਤੇ ਮ੍ਰਿਤਕ ਬੱਚੀ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ ਅਤੇ ਕੁਝ ਬੱਚਿਆਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਹੈ।



error: Content is protected !!