ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿਥੇ ਲਗਾਤਾਰ ਅਪਰਾਧਿਕ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਜਾ ਰਹੀ ਹੈ। ਇਕ ਤੋਂ ਬਾਅਦ ਇਕ ਵਾਪਰਨ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ। ਕੁਝ ਹਾਦਸੇ ਅਚਾਨਕ ਵਾਪਰ ਜਾਂਦੇ ਹਨ ਅਤੇ ਕੁਝ ਆਪਸੀ ਵਿਵਾਦਾਂ ਦੇ ਚੱਲਦਿਆਂ ਹੋਇਆਂ ਵੀ ਕਈ ਲੋਕਾਂ ਵੱਲੋਂ ਅਜਿਹੇ ਹਾਦਸਿਆਂ ਨੂੰ ਅੰਜਾਮ ਦਿੱਤਾ ਜਾਂਦਾ ਹੈ,ਹੁਣ ਪੰਜਾਬ ਵਿੱਚ ਅਕਾਲੀ ਆਗੂ ਦੇ ਪੁੱਤਰ ਦੀ ਲਾਸ਼ ਨਹਿਰ ਚੋਂ ਕੀਤੀ ਬਰਾਮਦ, ਬੀਤੇ 2 ਦਿਨ ਪਹਿਲਾਂ ਘਰੋਂ ਗਿਆ ਸੀ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਰਾਜਪੁਰਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਘਰ ਤੋਂ ਗਏ ਨੌਜਵਾਨ ਦੀ ਲਾਸ਼ ਨਹਿਰ ਚੋਂ ਬਰਾਮਦ ਹੋਣ ਦੀ ਖਬਰ ਸਾਹਮਣੇ ਆਈ, ਜਿਸ ਨਾਲ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਹੈ। ਦੱਸ ਦਈਏ ਕਿ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ ‘ਚੋਂ ਬਰਾਮਦ ਹੋਈ ਹੈ। ਦੋ ਦਿਨ ਪਹਿਲਾਂ ਹੀ ਇਸ ਅਕਾਲੀ ਆਗੂ ਦਾ ਪੁੱਤਰ ਗੁਰਜੀਤ ਸਿੰਘ ਕੰਮ ਦੇ ਸਿਲਸਿਲੇ ਵਿੱਚ ਆਪਣੇ ਘਰੋ ਕਾਰ ਚ ਸਵਾਰ ਹੋ ਕੇ ਗਿਆ ਸੀ।
ਪਰ ਜਿੱਥੇ ਉਹ ਆਪਣੇ ਕੰਮ ਤੋਂ ਵਾਪਸ ਨਾ ਪਰਤਿਆ ਤਾਂ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੀ ਭਾਲ ਕੀਤੀ ਗਈ। ਦੋਸਤਾਂ ਮਿੱਤਰਾਂ ਅਤੇ ਰਿਸ਼ਤੇਦਾਰਾਂ ਵਿੱਚ ਉਸ ਦੀ ਕਿਧਰੇ ਵੀ ਕੋਈ ਖ਼ਬਰ ਨਾ ਸਾਹਮਣੇ ਆਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਇਸ ਸਾਰੀ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ। ਓਥੇ ਹੀ ਪੁਲਿਸ ਸਟੇਸ਼ਨ ਵਿੱਚ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ਤੇ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਜਿੱਥੇ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਗਈ ਅਤੇ ਮ੍ਰਿਤਕ ਨੌਜਵਾਨ ਗੁਰਜੀਤ ਸਿੰਘ ਦੀ ਲਾਸ਼ ਕਾਰ ਸਮੇਤ ਨਰਵਾਣਾ ਬਰਾਂਚ ਨਹਿਰ ‘ਚੋਂ ਪੁਲਿਸ ਵੱਲੋਂ ਅੱਜ ਬਰਾਮਦ ਕਰ ਲਈ ਗਈ ਹੈ।
ਜਿਸ ਦੀ ਜਾਣਕਾਰੀ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਥੇ ਹੀ ਇਸ ਬਾਰੇ ਅਜੇ ਕੋਈ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
Home ਤਾਜਾ ਜਾਣਕਾਰੀ ਪੰਜਾਬ: ਅਕਾਲੀ ਆਗੂ ਦੇ ਪੁੱਤਰ ਦੀ ਲਾਸ਼ ਨਹਿਰ ਚੋਂ ਕੀਤੀ ਬਰਾਮਦ, ਬੀਤੇ 2 ਦਿਨ ਪਹਿਲਾਂ ਘਰੋਂ ਗਿਆ ਸੀ
ਤਾਜਾ ਜਾਣਕਾਰੀ